Home » Uncategorized » ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬੱਲੋ ਮਾਜਰਾ ਅਤੇ ਫੇਜ-6 ਵਿਖੇ 55 ਲੱਖ ਦੀ ਲਾਗਤ ਨਾਲ ਬਣਾਏ ਕਲਾਸ ਰੂਮਾਂ ਦਾ ਕੀਤਾ ਉਦਘਾਟਨ : ਕੋਆਰਡੀਨੇਟਰ ਫੂਲ ਰਾਜ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬੱਲੋ ਮਾਜਰਾ ਅਤੇ ਫੇਜ-6 ਵਿਖੇ 55 ਲੱਖ ਦੀ ਲਾਗਤ ਨਾਲ ਬਣਾਏ ਕਲਾਸ ਰੂਮਾਂ ਦਾ ਕੀਤਾ ਉਦਘਾਟਨ : ਕੋਆਰਡੀਨੇਟਰ ਫੂਲ ਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 15 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਅੱਜ ਪਿੰਡ ਬੱਲੋ ਮਾਜਰਾ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 46 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਵਿੱਚ ਬਣਾਏ ਗਏ 2 ਐਡੀਸ਼ਨਲ ਕਮਰੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਦੋ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸੇ ਤਰ੍ਹਾਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋ ਸਰਕਾਰੀ ਪ੍ਰਾਇਮਰੀ ਸਕੂਲ ਫੇਜ-6 ਵਿਖੇ 9.50 ਲੱਖ ਰੁਪਏ ਦੀ ਲਾਗਤ ਦੇ ਨਾਲ ਐਡੀਸ਼ਨਲ  ਕਲਾਸ ਰੂਮ  ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਸ ਤਰ੍ਹਾਂ ਪੰਜਾਬ ਭਰ ਦੇ ਵਿੱਚ ਸਰਬਪੱਖੀ ਵਿਕਾਸ ਦੀ ਰਫਤਾਰ ਫੜੀ ਹੋਈ ਹੈ। ਉਸ ਤੋਂ ਵਿਰੋਧੀ ਪਾਰਟੀਆਂ ਦੇ ਨੇਤਾ ਸਕਤੇ  ਵਿੱਚ ਹਨ, ਉਹਨਾਂ ਕਿਹਾ ਕਿ ਜਿਨ੍ਹਾਂ ਚਾਵਾਂ ਅਤੇ ਉਮੀਦਾਂ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਦੇ ਵਿੱਚ ਲਿਆਂਦਾ ਸੀ। ਉਸ ਤੋਂ ਬਾਅਦ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕਰ ਲਿਆ ਗਿਆ ਹੈ। ਜਿਸ ਕਰਕੇ ਪੰਜਾਬ ਦੇ ਲੋਕੀ ਆਮ ਆਦਮੀ ਪਾਰਟੀ  ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਨੂੰ ਲੈ ਕੇ ਪੂਰੀ ਤਰ੍ਹਾਂ ਸੰਤੁਸ਼ਟ ਅਤੇ ਅਨੰਦਿਤ  ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਕਾਰਾਗਰ ਢੰਗ ਨਾਲ ਚੱਲ ਰਹੀ ਹੈ ਅਤੇ ਵੱਡੀ ਗਿਣਤੀ ਦੇ ਵਿੱਚ ਪੰਜਾਬ ਭਰ ਦੇ ਵਿੱਚ ਖੇਡ  ਸਟੇਡੀਅਮ ਦੀ ਉਸਾਰੀ ਦਾ ਕੰਮ ਵੀ  ਚੱਲ ਰਿਹਾ ਹੈ, ਤਾਂ ਕਿ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡ ਮੈਦਾਨ ਵੱਲ  ਤੋਰਿਆ ਜਾ ਸਕੇ। ਜਿਸ ਨਾਲ ਅੱਜ ਦੀ ਨੌਜਵਾਨ ਪੀੜੀ ਤੰਦਰੁਸਤ ਹੋ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ- ਪੋਸ਼ਨ ਕਰਨ ਦੇ ਲਈ ਸਹੀ ਮਾਇਨਿਆਂ ਦੇ ਵਿੱਚ ਸਮਰੱਥ ਬਣ ਸਕੇ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏਮੁਹੱਲਾ ਕਲੀਨਿਕਾਂ ਦੇ ਵਿੱਚੋਂ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪੋ-ਆਪਣੀ ਸਿਹਤ ਦੀ ਜਾਂਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕਰਵਾ ਰਹੇ ਹਨ ਅਤੇ ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਮਰੀਜ਼ਾਂ ਨੂੰ ਜਿੱਥੇ ਦਵਾਈਆਂ ਮੁਫਤ ਤਕਤੀਮ ਕੀਤੀਆਂ ਜਾਂਦੀਆਂ ਹਨ। ਉੱਥੇ ਨਾਲ ਹੀ ਸੰਬੰਧਿਤ ਬਿਮਾਰੀਆਂ ਦੇ ਟੈਸਟ ਵੀ ਮੁਫਤ ਕਰਵਾਏ ਜਾਂਦੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂ ਰਹਿੰਦਿਆਂ ਹੱਲ ਕਰਵਾਏ ਜਾਣ ਦੇ ਲਈ ਹਮੇਸ਼ਾ ਵਚਨਬੱਧ ਹੈ।
 ਇਸ ਮੌਕੇ ‘ਤੇ ਮੈਡਮ ਪ੍ਰਭਜੋਤ ਕੌਰ- ਚੇਅਰਮੈਨ, ਜਿਲ੍ਹਾ ਯੋਜਨਾ ਬੋਰਡ ਮੋਹਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਜਿਸ-ਜਿਸ ਜਗ੍ਹਾ ਤੇ ਵੀ ਫੰਡ ਦੀ ਜਰੂਰਤ ਮਹਿਸੂਸ ਹੁੰਦੀ ਹੈ ਉਸ ਥਾਂ ਦੇ ਉੱਪਰ ਜ਼ਿਲਾ ਯੋਜਨਾ ਕਮੇਟੀ ਦੀ ਤਰਫੋਂ ਫੰਡ ਉਪਲਬਧ ਕਰਵਾਏ ਜਾਂਦੇ ਹਨ। ਤਾਂ ਕਿ ਵਿਕਾਸ ਦੀ ਰਫਤਾਰ ਲਗਾਤਾਰ ਠੀਕ ਢੰਗ ਨਾਲ ਚੱਲਦੀ ਰਹੇ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਹੋ ਸਕਣ। ਇਸ ਮੌਕੇ ਤੇ ਸੀਨੀਅਰ ਆਗੂ ਅਕਵਿੰਦਰ ਸਿੰਘ ਗੋਸਲ ਵਾਇਸ ਚੇਅਰਮੈਨ ਤਰਲੋਚਨ ਸਿੰਘ ਮਟੌਰ ਆਰ. ਪੀ. ਸ਼ਰਮਾ ਬਲਾਕ ਪ੍ਰਧਾਨ, ਦਰਸ਼ਨ ਸਿੰਘ, ਡੀ.ਈ.ਓ. (ਪ੍ਰਾਇਮਰੀ), ਗੁਰਪ੍ਰੀਤਪਾਲ ਸਿੰਘ-ਮੁੱਖ ਅਧਿਆਪਿਕ, ਸ.ਪ੍ਰਾ.ਸਕੂਲ, ਬੱਲੋਮਾਜਰਾ, ਹਰਪ੍ਰੀਤ ਸਿੰਘ ਮੁੱਖ ਅਧਿਆਪਿਕ, ਸ.ਪ੍ਰਾ.ਸਕੂਲ, ਫੇਜ਼-6, ਜਸਪਾਲ ਮਸੀਂਹ, ਜੇ.ਈ., ਹਰਜੀਤ ਸਿੰਘ ਛਿੱਬਰ, ਇੰਚਾਰਜ ਮਾਲਵਾ ਈਸਟ ਜੋਨ, ਸਿੱਖਿਆ ਕ੍ਰਾਂਤੀ, ਸ਼੍ਰੀਮਤੀ ਗਗਨਦੀਪ ਕੌਰ, ਹਲਕਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ, ਮੋਹਾਲੀ, ਗੁਰਜਿੰਦਰ ਸਿੰਘ ਸਰਪੰਚ, ਬੱਲੋਮਾਜਰਾ,  ਗੁਰਪ੍ਰੀਤ ਸਿੰਘ ਬਲਿਆਲੀ, ਮਲਕੀਤ ਸਿੰਘ ਬਲਾਕ ਪ੍ਰਧਾਨ, ਰਜਿੰਦਰ ਸਿੰਘ ਰਾਜੂ ਸਰਪੰਚ ਬੜਮਾਜਰਾ, ਮਨਪ੍ਰੀਤ ਸਿੰਘ ਰਾਏਪੁਰ,  ਸਤਨਾਮ ਸਿੰਘ ਸਰਪੰਚ, ਬਲੌਂਗੀ, ਮਖਣ ਸਿੰਘ ਸਰਪੰਚ, ਬਲੌਂਗੀ ਕਲੋਨੀ, ਗਿਰੀਨਾਥ ਝਾਅ, ਐਡਵੋਕੇਟ ਜਲਬੀਰ ਸਿੰਘ  ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ :
ਵਿਧਾਇਕ ਕੁਲਵੰਤ ਸਿੰਘ ਪਿੰਡ ਬੱਲੋ ਮਾਜਰਾ ਅਤੇ ਫੇਸ -6 ਵਿਖੇ ਸਰਕਾਰੀ ਸਕੂਲਾਂ ਦੇ ਵਿੱਚ ਬਣਾਏ ਕਮਰਿਆਂ ਦੀ ਉਸਾਰੀ ਕਮਰਿਆਂ ਨੂੰ ਕਮਰਿਆਂ ਦਾ ਉਦਘਾਟਨ ਕੀਤੇ ਜਾਣ ਦੇ ਦੌਰਾਨ

Leave a Reply

Your email address will not be published. Required fields are marked *

ਆਮ ਲੋਕ ਨਿਆ ਪ੍ਰਣਾਲੀ ਦੇ ਹੱਕ ਲੈਣ ਤੋਂ ਵਾਂਝੇ ਲੋਕਾਂ ਵੱਲੋਂ ‘ਆਪ’ ਦੇ ਆਗੂਆਂ ਜਾਣਕਾਰੀ ਲੈਣੀ ਹੁੰਦੀ ਤਾਂ ਨਹੀਂ ਚੁੱਕਦਾ ਫੋਨ ਮੰਤਰੀ ਬਣਨ ਤੋਂ ਪਹਿਲਾਂ ਚੱਟਦਾ ਸੀ ਪੇਂਡੂ ਅਤੇ ਸ਼ਹਿਰਾਂ ਦੇ ਵੋਟਰਾੱ ਦੀਆਂ ਤਲੀਆਂ : ਐਡਵੋਕੇਟ ਕੁੰਵਰ ਪਾਹੁਲ ਸਿੰਘ