ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ- ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਵੱਲੋਂ 22ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, 42 ਸ਼ਰਧਾਲੂਆਂ ਦੇ ਨਾਲ ਭਰੀ ਬਸ ਪਿੰਡ ਸਨੇਟਾ ਤੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਜਾਵੇਗੀ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਉਦੋਂ ਤੋਂ ਹੀ ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗੱਲ ਸ਼ੁਰੂ ਹੋ ਗਈ ਹੈ ਅਤੇ ਅੱਜ ਪੂਰੇ ਪੰਜਾਬ ਦੇ ਵਿੱਚ ਮੇਲੇ ਵਰਗਾ ਮਾਹੌਲ ਹੈ। ਕਿਸੇ ਪਾਸੇ ਉਦਘਾਟਨ ਹੋ ਰਹੇ ਹਨ ਅਤੇ ਕਿਧਰੇ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋ ਰਹੀ ਹੈ। ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵੱਡੀ ਗਿਣਤੀ ਵਿੱਚ ਹੋਰ ਸ਼ਰਧਾਲੂਆਂ ਵੱਲੋਂ ਵੱਖ-ਵੱਖ ਜੋਨ ਇੰਚਾਰਜਾਂ ਦੇ ਕੋਲ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ ਤਾਂ ਕਿ ਉਹ ਵੀ ਇਸ ਯਾਤਰਾ ਯੋਜਨਾ ਦਾ ਲਾਭ ਉਠਾ ਸਕਣ ਕਿਉਂਕਿ ਇਸ ਯਾਤਰਾ ਦੇ ਦੌਰਾਨ ਜਿੱਥੇ ਸ਼ਰਧਾਲੂ ਧਾਰਮਿਕ ਸਥਾਨਾਂ ਦੀ ਯਾਤਰਾ ਕਰਕੇ ਆਨੰਦਿਤ ਮਹਿਸੂਸ ਕਰ ਰਹੇ ਹਨ, ਉੱਥੇ ਸ਼ਰਧਾਲੂਆਂ ਦੇ ਵਿੱਚ ਆਪਸੀ ਭਾਈਚਾਰਕ ਸਾਂਝ ਹੋਰ ਮਜਬੂਤ ਹੋ ਰਹੀ ਹੈ। ਜਿਸ ਨਾਲ ਸਮੁੱਚੇ ਚੌਗਿਰਦੇ ਦੇ ਵਿੱਚ ਵਾਤਾਵਰਨ ਵਧੀਆ ਅਤੇ ਤੰਦਰੁਸਤੀ ਭਰਿਆ ਬਣ ਰਿਹਾ ਹੈ। ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਦੇ ਅੰਦਰ ਵਿਕਾਸ ਦੀ ਗਤੀ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ ਅਤੇ ਲੋਕਾਂ ਦੇ ਚਿਰਕੋਣੇ ਮਸਲਿਆਂ ਦਾ ਸਥਾਈ ਹੱਲ ਹੋ ਰਿਹਾ ਹੈ। ਜਿਨ੍ਹਾਂ ਮੁਸ਼ਕਲਾਂ ਅਤੇ ਮੰਗਾਂ ਦੇ ਵੱਲ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਕਦੀ ਧਿਆਨ ਹੀ ਨਹੀਂ ਦਿੱਤਾ। ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਖੁਦ ਸੂਚੀਆਂ ਬਣਾ ਕੇ ਸਬੰਧਤ ਵਿਭਾਗਾਂ ਦੇ ਦਫਤਰਾਂ ਕੋਲੋਂ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਦਾ ਸਿਹਤ ਬੀਮਾ ਨਾਲ ਸੰਬੰਧਿਤ ਕਾਰਡ ਬਣਾਉਣ ਦੇ ਲਈ ਰਜਿਸਟਰੇਸ਼ਨ ਦਾ ਕੰਮ ਵੀ ਵੱਡੇ ਪੱਧਰ ‘ਤੇ ਲਗਾਤਾਰ ਜਾਰੀ ਹੈ। ਇਸ ਸਬੰਧੀ ਵਾਰਡ ਵਾਈਜ਼ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ ਲੋਕੀ ਇਸ ਯੋਜਨਾ ਦਾ ਲਾਭ ਉਠਾ ਸਕਣ। ਇਸ ਮੌਕੇ ਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਸ਼੍ਰੀਮਤੀ ਰਮਨਪ੍ਰੀਤ ਕੌਰ ਕੁੰਬੜਾ ਹਲਕਾ ਕੋਆਰਡੀਨੇਟਰ ਵੂਮੈਨ ਵਿੰਗ ਮੋਹਾਲੀ, ਅਵਤਾਰ ਸਿੰਘ ਮੋਲੀ ਬੈਦਵਾਣ, ਹਰਮੇਸ਼ ਸਿੰਘ ਕੁੰਬੜਾ, ਗੁਰਦੇਸ਼ ਸਿੰਘ ਸਰਪੰਚ ਸਨੇਟਾ, ਸ਼੍ਰੀਮਤੀ ਮਨਜੀਤ ਕੌਰ ਪੰਚ ਸਨੇਟਾ, ਨਿਰਮੈਲ ਸਿੰਘ ਅਹਿਲਕਾਰ, ਸਨੇਟਾ, ਰਾਮਪਾਲ ਸਿੰਘ ਪੰਚ ਸਨੇਟਾ, ਅੱਲਾ ਦਿੱਤਾ ਪੰਚ ਸਨੇਟਾ, ਮਹੀਪਾਲ ਪੰਚ ਸਨੇਟਾ, ਬਲਕਾਰ ਸਿੰਘ ਕਾਕਾ ਪੰਚ, ਸਨੇਟਾ, ਰੌਸ਼ਨ ਅਲੀ, ਸਨੇਟਾ, ਚੌਧਰੀ ਰਮੇਸ਼ਵਰ, ਅਮੀਰ ਖਾਨ ਵੀ ਹਾਜ਼ਰ ਸਨ।
Home
»
Uncategorized
»
ਮੁੱਖ ਮੰਤਰੀ ਤੀਰਥ ਬੱਸ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਯਾਤਰੂਆਂ ਦੀ 22ਵੀਂ ਬੱਸ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ


