Home » Uncategorized » ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਹੋਰਾਂ ਕੀਤੀ ਮੋਹਾਲੀ ਤੋਂ 23ਵੀਂ ਬੱਸ ਕੀਤੀ ਰਵਾਨਾ…

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਹੋਰਾਂ ਕੀਤੀ ਮੋਹਾਲੀ ਤੋਂ 23ਵੀਂ ਬੱਸ ਕੀਤੀ ਰਵਾਨਾ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਸਾਬਕਾ ਕੌਂਸਲਰ ਦੇ ਵੱਲੋਂ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਤੋਂ 23ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਪ੍ਰਸਿੱਧ ਸਮਾਜ ਸੇਵੀ ਅਰਵਿੰਦਰ ਕੌਰ ਵੀ ਯੂਥ ਨੇਤਾ ਅਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਹੋਰਾਂ ਦੇ ਨਾਲ ਹਾਜ਼ਰ ਰਹੇ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਥ ਨੇਤਾ ਅਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਤੇ ਚਲਦਿਆਂ ਅੱਜ ਪੰਜਾਬ ਭਰ ਦੇ ਵਿੱਚੋਂ 50 ਤੋਂ ਵੀ ਵੱਧ ਬੱਸਾਂ ਰੋਜਾਨਾ ਮੁੱਖ ਮੰਤਰੀ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਗਣ ਤੀਰਥ  ਯਾਤਰਾ ਕਰਨ ਦੇ ਲਈ ਜਾ ਰਹੇ ਹਨ। 2- ਰਾਤਾਂ ਅਤੇ 3-ਦਿਨ ਇਕੱਠਿਆਂ ਰਹਿਣ ਉਪਰੰਤ ਆਪਸ ਵਿੱਚ ਵਿਚਾਰਾਂ ਦੀ ਸਾਂਝ ਪਾ ਕੇ ਉਹਨਾਂ ਵਿੱਚਲੀ ਆਪਸੀ ਭਾਈਚਾਰਕ ਸਾਂਝ ਹੋਰ ਮਜਬੂਤ ਹੁੰਦੀ ਹੈ। ਜਿਸ ਨਾਲ ਸਮੁੱਚਾ ਚੌਗਿਰਦਾ ਰੁਸ਼ਨਾਇਆ ਜਾਂਦਾ ਅਤੇ ਅਜਿਹੀ ਭਾਈਚਾਰਕ ਸਾਂਝ ਦੇ ਚੱਲਦਿਆਂ ਆਪਸੀ ਕੁੜੱਤਣਬਾਜ਼ੀ ਅਤੇ ਖੈਬਾਜੀ ਦੀ ਸੰਭਾਵਨਾ ਬਿਲਕੁਲ ਖਤਮ ਹੋ ਜਾਂਦੀ ਹੈ ਅਤੇ ਸਹੀ ਮਾਅਨਿਆਂ ਦੇ ਵਿੱਚ ਇੱਕ ਉਸਾਰੂ ਸਮਾਜ ਦੀ ਸਿਰਜਣਾ ਦੇ ਵਿੱਚ ਹਰ ਕੋਈ ਆਪੋ-ਆਪਣੇ ਪੱਧਰ ‘ਤੇ ਯੋਗਦਾਨ ਪਾ ਸਕਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਸ੍ਰੀ ਦਰਬਾਰ ਸਾਹਿਬ, ਸ੍ਰੀ ਦਰਗਿਆਨਾ ਮੰਦਰ, ਰਾਮ ਤੀਰਥ  ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਜਾਂਦੀ ਹੈ। ਉਹਨਾਂ ਕਿਹਾ ਕਿ ਪਰਮਾਤਮਾ ਅੱਗੇ ਇਹ ਅਰਦਾਸ ਹੈ ਕਿ ਜੋ ਜੋ ਵੀ ਇੱਛਾ ਅਤੇ ਉਮੀਦਾਂ ਲੈ ਕੇ ਸ਼ਰਧਾਲੂ ਆਪੋ-ਆਪਣੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਣ ਦੇ ਲਈ ਜਾ ਰਹੇ ਹਨ ਉਹਨਾਂ ਦੀ ਹਰ ਇੱਛਾ ਪੂਰੀ ਕਰੇ। ਸਾਬਕਾ ਕੌਂਸਲਰ ਅਤੇ ਯੂਥ ਨੇਤਾ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਦੇ ਚਿਹਰੇ ‘ਤੇ ਪਾਈ ਜਾ ਰਹੀ ਖੁਸ਼ੀ ਅਤੇ ਤਸੱਲੀ ਵੇਖਿਆਂ ਹੀ ਬਣਦੀ ਸੀ। ਜਿਸ ਨੂੰ ਉਹ ਸ਼ਬਦਾਂ ਵਿੱਚ ਵੀ ਬਿਆਨ ਨਹੀਂ ਕਰ ਸਕਦੇ। ਉਹਨਾਂ ਦੱਸਿਆ ਕਿ ਇਸ ਯਾਤਰਾ ਦੇ ਦੌਰਾਨ ਜਾ ਰਹੇ ਇੱਕ ਸੀਨੀਅਰ ਸਿਟੀਜਨ ਬਜ਼ੁਰਗ ਜੋੜੇ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਬੇਸ਼ੱਕ ਉਹ ਬਹੁਤ ਵਾਰ ਧਾਰਮਿਕ ਸਥਾਨਾਂ ਅਤੇ ਹੋਰਨਾਂ ਥਾਵਾਂ ਤੇ ਜਾ ਸਕਦੇ ਸਨ ਪਰ ਕਦੇ ਵੀ ਅਜਿਹਾ ਸਬੱਬ ਹੀ ਨਹੀਂ ਬਣਿਆ। ਪ੍ਰੰਤੂ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਭ ਕੁਝ ਸੰਭਵ ਕਰ ਦਿੱਤਾ ਹੈ। ਉਹ ਹਮੇਸ਼ਾ ਹੀ ਆਪਣੇ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਸ਼ੁਕਰਗੁਜ਼ਾਰ ਰਹਿਣਗੇ। ਜਿਨ੍ਹਾਂ ਦੀ ਅਗਵਾਈ ਹੇਠ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ ਸ਼ਰਧਾਲੂਆਂ ਨੂੰ ਬਕਾਇਦਾ ਵੱਡੇ ਪੱਧਰ ‘ਤੇ ਰਜਿਸਟਰੇਸ਼ਨ ਕਰਕੇ ਇਸ ਤੀਰਥ ਯਾਤਰਾ ਤੇ ਤੋਰਿਆ ਜਾ ਰਿਹਾ ਹੈ। ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਹੋਰਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਬੱਸਾਂ ਇਹਨਾਂ ਧਾਰਮਿਕ ਸਥਾਨਾਂ ਦੇ ਲਈ ਯਾਤਰਾ ਤੇ ਜਾ ਰਹੀਆਂ ਹਨ ਅਤੇ ਸ਼ਰਧਾਲੂਆਂ ਵੱਲੋਂ ਵੱਡੇ ਪੱਧਰ ਤੇ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ ਅਤੇ ਇਸ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋਰ ਤੇਜ਼ ਹੋ ਗਿਆ ਹੈ। ਸਾਡੀ ਵੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਸ਼ਰਧਾਲੂ ਇਸ ਯਾਤਰਾ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ‘ਤੇ ਹਰਬਿੰਦਰ ਸਿੰਘ ਬਲਾਕ ਪ੍ਰਧਾਨ, ਹਰਮੀਤ ਸਿੰਘ, ਸਵਰਨ ਸਿੰਘ, ਵਿੱਕੀ ਮੋਹਾਲੀ, ਸੁਖਵਿੰਦਰ ਸਿੰਘ ਗੋਗੀ, ਸੁਖਵਿੰਦਰ ਸਿੰਘ ਸੁੱਖਾ, ਪੰਕਚਜੀਤ ਸਿੰਘ, ਜਗਦੇਵ ਸ਼ਰਮਾ, ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

Leave a Reply

Your email address will not be published. Required fields are marked *