ਚੰਡੀਗੜ੍ਹ, 25 ਅਪ੍ਰੈਲ, (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਨੀਤੀ ਵਿੱਚ ਹਾਲ ਹੀ ਵਿੱਚ ਹੋਏ ਵੱਡੇ ਉਲਟਫੇਰ ਵਿੱਚੋਂ ਗੁਜਰ ਰਹੀ ਹੈ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੋਵਾਂ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਿੱਖ ਬੁੱਧੀਜੀਵੀਆਂ, ਪਾਰਟੀ ਵਰਕਰਾਂ ਅਤੇ ਆਮ ਪੰਜਾਬੀਆਂ ਨੂੰ ਨਜ਼ਰਅੰਦਾਜ਼ ਕਰਕੇ ਰਾਜ ਤੋਂ ਬਾਹਰਲੇ ਲੋਕਾਂ ਅਤੇ ਕਾਰੋਬਾਰੀਆਂ ਪੰਜਾਬ ਵਿਰੋਧੀ ਬਹੁਤ ਗਿਣਤੀ ਹਿੰਦੂ ਪੱਖੀ ਯੂਪੀ, ਬਿਹਾਰ ਅਤੇ ਦਿੱਲੀ ਦੇ ਵਿਅਕਤੀਆਂ ਨੂੰ ਰਾਜ ਸਭਾ ਭੇਜਿਆ ਸੀ, ਜੋ ਕਿ ਪੰਜਾਬ ਦੇ ਲੋਕਾਂ ਨਾਲ ਇੱਕ ਵੱਡਾ ਧੋਖਾ ਸੀ। ਉਨ੍ਹਾਂ ਕਿਹਾ ਕਿ ਅੱਜ ਓਹੀ 7 ਰਾਜ ਸਭਾ ਮੈਂਬਰ ‘ਆਪ’ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਚੁੱਕੇ ਹਨ। ਅਯਾਲੀ ਮੁਤਾਬਕ, ਆਮ ਆਦਮੀ ਪਾਰਟੀ ਅੱਜ ਆਪਣੇ ਕੀਤੇ ਗਏ ਉਸੇ ਧੋਖੇ ਅਤੇ ਗਲਤ ਫੈਸਲਿਆਂ ਦੀ ਸਜ਼ਾ ਭੁਗਤ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਪਾਰਟੀ ਲਈ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਅਣਗੌਲਿਆ ਕਰਕੇ ਚੱਲਣ ਦੀ ਰਣਨੀਤੀ ਲੰਬੇ ਸਮੇਂ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ।ਸਿਰਫ਼ ‘ਆਪ’ ਹੀ ਨਹੀਂ, ਸਗੋਂ ਅਯਾਲੀ ਨੇ ਭਾਜਪਾ ਦੀ ਕਾਰਜਸ਼ੈਲੀ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੀ ਪੰਜਾਬ ਵਿੱਚ ਜੋ ‘ਜੋੜ-ਤੋੜ’ ਦੀ ਰਾਜਨੀਤੀ ਕਰ ਰਹੀ ਹੈ ਅਤੇ ਆਪਣੇ ਪੁਰਾਣੇ ਵਰਕਰਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਉਸ ਦਾ ਖਾਮਿਆਜ਼ਾ ਉਨ੍ਹਾਂ ਨੂੰ ਭਵਿੱਖ ਵਿੱਚ ਭੁਗਤਣਾ ਪਵੇਗਾ। ਪੰਜਾਬ ਦੀ ਸਿਆਸਤ ਨੂੰ ਲੈ ਕੇ ਆਉਣ ਵਾਲੇ ਸਮੇਂ ”ਚ ਹੋਰ ਕੀ ਸਵਾਰਥਾਂ ਦੀ ਪੂਰਤੀ ਲਈ ਹੇਰਫੇਰ ਹੋਏਗਾ। ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ। ਪ੍ਰੰਤੂ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਦਿੱਤੇ ਇਸ ਪ੍ਰਤੀਕਿਰਿਆ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ ਅਤੇ ਪੰਜਾਬ ਦੇ ਲੋਕਾਂ ਨੂੰ ਮਜਬੂਰੀ ਵੱਸ ਹੋ ਕੇ ਕੇਵਲ ਤੇ ਕੇਵਲ ਪੰਜਾਬ ਦੇ ਸੱਚੇ-ਸੁੱਚੇ ਲੀਡਰਾਂ ਨੂੰ ਹੀ ਪੰਜਾਬ ਦੀ ਵਾਂਗ ਡੋਰ ਸੰਭਾਲਣ ਲਈ ਜਾਗਰਿਤ ਹੋਣਾ ਚਾਹੀਦਾ ਹੈ ਤਾਂ ਕਿ ਪੰਜਾਬ ਨਾਲ ਹਮਦਰਦੀ ਰੱਖਣ ਵਾਲੇ ਉਸ ਅਕਾਲੀ ਲੀਡਰਸ਼ਿਪ ਦੀ ਅਗਵਾਈ ਕਬੂਲਣੀ ਚਾਹੀਦੀ ਹੈ। ਜਿਨ੍ਹਾਂ ਨੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆ ਕਰਾਉਣ ਵਾਲੇ ਅਕਾਲੀਆਂ ਦੇ ਭੇਸ ਵਿੱਚ ਛੁਪੇ ਆਰਐਸਐਸ ਦੇ ਕਰਿੰਦਿਆਂ ਦਾਸ ਸ਼ਰੇਆਮ ਵਿਰੋਧ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਹਮੇਸ਼ਾ ਗੁਮਰਾਹ ਕਰਕੇ ਆਪਣੀ ਕੁਰਸੀ ਤੇ ਸੱਤਾ ਲਈ ਪੰਜਾਬ ਦੇ ਹੱਕਾਂ ਦੀ ਕੋਈ ਗੱਲ ਨਹੀਂ ਕੀਤੀ ਅਤੇ ਪੰਥ ਦੇ ਦੁਸ਼ਮਣਾਂ ਦਾ ਸਾਥ ਦਿੱਤਾ। ਜਿਨ੍ਹਾਂ ਦੇ ਕਹਿਣ ‘ਤੇ ਬੇਅਦਬੀਆਂ ਕਰਨ ਵਾਲੇ ਲੋਕਾਂ ਤਾਂ ਵਿਰੋਧ ਕਰਨ ਵਾਲੇ ਲੋਕਾਂ ‘ਤੇ ਗੋਲੀਆਂ ਚਲਾ ਕੇ ਨਿਹੱਥੇ ਲੋਕਾਂ ਨੂੰ ਜਖਮੀ ਕੀਤਾ ਅਤੇ ਦੋ ਸਿੰਘਾਂ ਸਿੰਘ ਵੀ ਬਾਦਲ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੇ ਵਿਰੋਧ ਕਰ ਰਹੇ ਲੋਕਾਂ ਸ਼ਾਮਿਲ ਗੋਲੀਆਂ ਚਲਣ ਕਰਕੇ ਸ਼ਹੀਦ ਹੋ ਗਏ। ਉਹਨਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਾਲੇ ਉਸ ਲੀਡਰ ਨੂੰ ਸਿਆਸਤ ਪੱਖੋਂ ਪੰਜਾਬ ਦੀ ਵਾਂਗ ਸੰਭਾਲਣੀ ਚਾਹੀਦੀ ਹੈ। ਜਿਸ ਨੂੰ ਲੋਕ ਆਪ ਮੁਹਾਰੇ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦਾ ਹਰ ਪੱਖੋਂ ਵਿਕਾਸ ਕਰਨ ਵਾਲੇ ਲੀਡਰ ਨੂੰ ਸੱਤਾ ਸੱਤਤੋਂ ਸੱਤਾ ਸੰਭਾਲਣੀ ਚਾਹੁੰਦੇ ਹਨ।


