Home » Uncategorized » ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 29ਵੀਂ ਬੱਸ ਨੂੰ ਮੋਹਾਲੀ ਹਲਕੇ ਤੋਂ ਰਵਾਨਾ : ਕੋਆਰਟੀਕਲ ਫੂਲਰਾਜ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 29ਵੀਂ ਬੱਸ ਨੂੰ ਮੋਹਾਲੀ ਹਲਕੇ ਤੋਂ ਰਵਾਨਾ : ਕੋਆਰਟੀਕਲ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀ ਤਰਫੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 29ਵੀਂ ਬੱਸ ਨੂੰ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਪਿੰਡ ਰਾਏਪੁਰ ਕਲਾਂ ਤੋਂ 29ਵੀਂ ਬੱਸ ਨੂੰ ਰਵਾਨਾ ਕਰਨ ਦੇ ਦੌਰਾਨ ਸਟੇਟ ਅਵਾਰਡੀ- ਅਤੇ ਹਲਕਾ ਕੁਆਰਡੀਨੇਟਰ ਮੁੱਖ ਮੰਤਰੀ ਯਾਤਰਾ ਯੋਜਨਾ- ਫੂਲਰਾਜ ਸਿੰਘ, ਲਖਮੀਰ ਸਿੰਘ ਸਰਪੰਚ ਰਾਏਪੁਰ ਕਲਾਂ, ਪ੍ਰਗਟ ਸਿੰਘ ਰਾਏਪੁਰ ਕਲਾਂ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਇਹ ਦਿਲੀ ਇੱਛਾ ਸੀ ਕਿ ਪੰਜਾਬ ਦੇ ਸਾਰੇ ਸੀਨੀਅਰ ਸਿਟੀਜਨ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਤੋਂ ਇਲਾਵਾ  ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂ ਵਾਲੇ ਬਾਗ  ਦੇ ਦਰਸ਼ਨ ਕਰਵਾਏ ਜਾਣ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਸਫਲਤਾ ਪੂਰਵਕ ਚਲਦੇ ਹੋਣ ਨਾਲ ਜੋ ਖੁਸ਼ੀ ਸੀਨੀਅਰ ਸਿਟੀਜਨ ਦੇ ਚਿਹਰੇ ‘ਤੇ ਪਾਈ ਜਾ ਰਹੀ ਹੈ, ਉਸ ਦੇ ਨਾਲ ਆਮ ਆਦਮੀ ਪਾਰਟੀ ਦੇ ਸਾਰੇ ਵਰਕਰ, ਸਮਰਥਕ, ਮੁੱਖ ਮੰਤਰੀ, ਵਿਧਾਇਕ ਅਤੇ ਮੰਤਰੀ ਸਾਹਿਬਾਨ ਬੇਹਦ ਤਸੱਲੀ ਅਤੇ ਸਕੂਨ ਮਹਿਸੂਸ ਕਰ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਜੋ -ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਅਤੇ ਜੋ ਗਰੰਟੀਆਂ ਆਮ ਆਦਮੀ ਪਾਰਟੀ ਦੇ ਕਨਵੀਨਰ -ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਪੂਰਾ ਕਰਨ ਤੋਂ ਬਾਅਦ ਹੁਣ ਪੰਜਾਬ ਦੇ ਵਿਕਾਸ ਦੀ ਗਤੀ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਪੰਜਾਬ ਦੇ ਲੋਕਾਂ  ਦੇ ਲੋੜੀਂਦੇ ਅਤੇ ਲੰਬੇ ਸਮੇਂ ਤੋਂ ਲਮਕ ਰਹੇ ਮਸਲਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਏ ਜਾਣ ਦੇ ਲਈ ਸਿਰ ਤੋੜ ਯਤਨ ਕੀਤੇ ਜਾਣਗੇ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡ ਮੈਦਾਨ ਵੱਲ ਤੋਰਨ ਦੇ ਲਈ ਖੇਡ ਸਟੇਡੀਅਮਜ ਦੀ ਉਸਾਰੀ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਪੰਜਾਬ ਦੇ ਲੋਕਾਂ ਦੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਕੀਤੇ ਗਏ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ। ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਮਰੀਜ਼ਾਂ ਦੀ ਮਾਹਿਰ ਡਾਕਟਰਾਂ ਦੇ ਵੱਲੋਂ ਜਿੱਥੇ ਸਿਹਤ ਨਾਲ ਸੰਬੰਧਿਤ ਜਾਂਚ ਸਿਹਤ ਜਾਂਚ ਕੀਤੀ ਜਾਂਦੀ ਹੈ, ਉੱਥੇ ਮੁਫਤ ਦਵਾਈਆਂ ਅਤੇ  ਲੋੜੀਂਦੇ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵਸਿੰਦਿਆਂ ਲਈ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਦੇ ਚਲਦਿਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ  ਕੋਲ ਬੋਲਣ ਦੇ ਲਈ ਕੁਝ ਨਹੀਂ ਰਿਹਾ ਅਤੇ ਉਹ ਹੁਣ ਆਵਾ-ਤਵਾ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਵਿੱਚ ਜੁਟੇ ਰਹਿੰਦੇ ਹਨ। ਇਸ ਮੌਕੇ ਬਾਬਾ ਕੀਮਤ ਸਿੰਘ ਗੁਰਦਵਾਰਾ ਸਿੰਘ ਸਭਾ, ਬੇਅੰਤ ਸਿੰਘ ਪ੍ਰਧਾਨ, ਜਗਤਾਰ ਸਿੰਘ ਪੰਚ, ਸਲੀਮ ਖਾਨ ਪੰਚ, ਗੁਰਜਿੰਦਰ ਸਿੰਘ, ਸਲੀਮ ਮੋਹੰਮਦ ਪੰਚ, ਹਰਵਿੰਦਰ ਸਿੰਘ ਪੰਚ, ਪਰਵਿੰਦਰ ਸਿੰਘ, ਹਰੀ ਸਿੰਘ, ਹਰਪਾਲ ਸਿੰਘ ਚੰਨਾ, ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਸਨ।

Leave a Reply

Your email address will not be published. Required fields are marked *