ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਮਈ (ਮੰਗਤ ਸਿੰਘ ਸੈਦਪੁਰ) ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 316ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਮਿਤੀ 12 ਮਈ ਨੂੰ ਕਰਵਾਇਆ ਜਾ ਰਿਹਾ ਹੈ । ਸਰਹੰਦ ਫਿਤਹ ਦਿਵਸ ਦੀ ਖੁੱਸ਼ੀ ਵਿੱਚ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ।
Home
»
Uncategorized
»
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ‘ਸਰਹੰਦ ਫਤਹਿ’ ਦਿਵਸ ਦੀ ਖੁਸ਼ੀ ‘ਚ ਗੁਰਮਤਿ ਸਮਾਗਮ 12 ਮਈ ਨੂੰ…


