ਚੰਡੀਗੜ੍ਹ, 4 ਮਈ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦਾ ਨਵਾਂ ਢਾਂਚਾ ਐਲਾਨਿਆ ਜਾਵੇਗਾ। ਤਾਂ ਜੋ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਵਿੱਚ ਬੀਬੀਆਂ ਦੀ ਮਜਬੂਤ ਭਾਈਵਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਪ੍ਰਧਾਨ ਐੱਸ.ਜੀ.ਪੀ.ਸੀ ਬੀਬੀ ਜਗੀਰ ਕੌਰ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ 5 ਮਈ (ਮੰਗਲਵਾਰ) ਨੂੰ ਬਾਅਦ ਦੁਪਹਿਰ 3 ਵਜੇ ਇਸਤਰੀ ਵਿੰਗ ਦੀ ਇਕ ਮੀਟਿੰਗ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ 30 ਚੰਡੀਗੜ੍ਹ ਵਿਖੇ ਹੋਵੇਗੀ। ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਪ੍ਰਧਾਨ ਐੱਸ.ਜੀ.ਪੀ.ਸੀ ਬੀਬੀ ਜਗੀਰ ਕੌਰ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਇਸਤਰੀ ਅਕਾਲੀ ਦਲ ਦਾ ਨਵਾਂ ਢਾਂਚਾ ਬਣਾ ਕੇ ਅਹੁਦੇਦਾਰਾਂ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਦੌਰਾਨ ਇਸਤਰੀ ਵਿੰਗ ਦੇ ਅਹੁਦੇਦਾਰਾਂ ਵੱਲੋਂ ਮੌਜੂਦਾ ਹਾਲਾਤਾਂ ‘ਤੇ ਚਰਚਾ ਹੋਵੇਗੀ ਅਤੇ ਪ੍ਰੈੱਸ ਨਾਲ ਰੂਬਰੂ ਹੋ ਕੇ ਆਪਣੇ ਵਿਚਾਰ ਦਿੱਤੇ ਜਾਣਗੇ। ਬੀਬੀ ਜਗੀਰ ਕੌਰ ਨੇ ਸਮੂਹ ਇਸਤਰੀ ਅਕਾਲੀ ਵਰਕਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਬੀਬੀ ਜਗੀਰ ਕੌਰ ਵੱਲੋਂ ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਡੀਆ ਇੰਚਾਰਜ ਸ ਤਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਕੀਤਾ ਗਿਆ।
Home
»
Uncategorized
»
ਸ਼੍ਰੋਮਣੀ ਅਕਾਲੀ ਦਲ ਪੰਜਾਬ (ਪੁਨਰ ਸੁਰਜੀਤ) ਇਸਤਰੀ ਵਿੰਗ ਦਾ ਐਲਾਨਿਆ ਜਾਵੇਗਾ ਨਵਾਂ ਢਾਂਚਾ : ਐਸਜੀਪੀਸੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ


