Home » Uncategorized » ਕੌਮੀ ਇਨਸਾਫ ਮੋਰਚੇ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਕਾਲੇ ਕੱਪੜੇ ਪਾ ਕੇ ਅਤੇ ਹੱਥਾਂ-ਪੈਰਾਂ ਨੂੰ ਸੰਗਲਾਂ ‘ਚ ਜਕੜ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਜਥੇਦਾਰ ਗੁਰਦੀਪ ਸਿੰਘ ਬਠਿੰਡਾ

ਕੌਮੀ ਇਨਸਾਫ ਮੋਰਚੇ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਕਾਲੇ ਕੱਪੜੇ ਪਾ ਕੇ ਅਤੇ ਹੱਥਾਂ-ਪੈਰਾਂ ਨੂੰ ਸੰਗਲਾਂ ‘ਚ ਜਕੜ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਜਥੇਦਾਰ ਗੁਰਦੀਪ ਸਿੰਘ ਬਠਿੰਡਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਮਈ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ  ਦੀ ਤਾਲਮੇਲ ਕਮੇਟੀ ਵੱਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਤੇ ਰਿਹਾਈ ਅਤੇ ਹੋਰ ਹਕੀਮੰਦਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਨਾਮ ਮੰਨਣ ਦੇ ਰੋਸ ਵਜੋਂ 7 ਮਈ ਨੂੰ
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਨੂੰ ਕਾਲੇ ਚੋਲੇ ਪਾ ਕੇ ਆਪਣੇ ਆਪ ਨੂੰ ਸੰਗਲਾਂ ਵਿੱਚ ਜਕੜ ਕੇ ਪਾਰਲੀਮੈਂਟ ਵੱਲ ਕੀਤਾ ਜਾਵੇਗਾ ਕੂਚ ਕਿਉਂਕਿ 3 ਸਾਲ 4 ਮਹੀਨੇ ਦੇ ਲਗਭਗ ਮੋਰਚੇ ਲੱਗੇ ਨੂੰ ਹੋ ਗਿਆ ਨਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਨਾ ਹੀ ਕੋਈ ਬੰਦੀ ਸਿੰਘਾਂ ਦੀ ਪਰੋਲ ਤੇ ਛੱਡਣ ਸਬੰਧੀ ਕਾਰਵਾਈ ਕੀਤੀ ਜਾਂਦੀ ਹੈ ਭਾਵੇਂ ਪੰਜਾਬ ਦੀ ਸਰਕਾਰ ਹੋਵੇ ਚਾਹੇ ਦਿੱਲੀ ਦੀ ਸਰਕਾਰ ਹੋਵੇ। ਸਰਕਾਰਾਂ ਜੁਰਮ ਤੇ ਜਬਰ ਦਾ ਰੂਪ ਧਾਰ ਕਰ ਚੁੱਕੀਆਂ ਸਰਕਾਰਾਂ ਲਈ ਲੋਕਤੰਤਰ ਡੈਮੋਕਰੇਸੀ ਨਾਂ ਦੀ ਕੋਈ ਚੀਜ਼ ਨਹੀਂ ਹੈ। ਮੋਰਚੇ ਦੀ ਲੀਡਰਸ਼ਿਪ ਦਾ ਕਹਿਣਾ ਬੰਦੀ ਸਿੰਘਾਂ ਦੀ ਰਿਹਾਈ ਲਈ ਆਰ-ਪਾਰ ਦੀ ਲੜਾਈ ਦੇ ਫੈਸਲੇ ਲੈਣੇ ਪੈਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਅਤੇ ਸੀਨੀਅਰ ਆਗੂ ਜਥੇਦਾਰ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਬੰਦੀ ਸਿੰਘਾ ਦੀ ਰਿਹਾਈ ਅਤੇ ਹੋਰ ਮੰਗਾਂ ਮਨਵਾਉਣ ਲਈ ਖਾਸ ਕਰਕੇ ਓਮੀ ਇਨਸਾਨ ਮੋਰਚੇ ਦੇ ਲੀਡਰਾਂ ਨੂੰ ਇੱਕ ਜੁੱਟ ਹੋ ਕੇ ਮੋਰਚੇ ਦੀ ਚੜ੍ਹਦੀ ਕਲਾ ਲਈ ਅਹਿਮ ਭੂਮਿਕਾ ਨਿਭਾਉਣ ਲਈ ਵਿਸ਼ੇਸ਼ ਓਕੇ ਤੌਰ ਤੇ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਸੰਘਰਸ਼ ਕਰਨਾ ਪਵੇਗਾ। ਖਾਸ ਕਰਕੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ  ਨੋ ਕੌਮੀ ਇਨਸਾਫ ਮੋਰਚੇ ਦਾ ਵਿਸ਼ੇਸ਼ ਤੌਰ ਤੇ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਸੰਘਰਸ਼ ਦੀ ਸਫਲਤਾ ਮਜਬੂਤੀ ਨਾਲ ਹੋ ਸਕੇ। ਉਹਨਾਂ ਕਿਹਾ ਕਿ ਪੰਜਾਬ ਦੀਆਂ ਪੰਥਕ ਹਮਦਰਦੀ ਸਮੁੱਚੀਆਂ ਜਥੇਬੰਦੀਆਂ ਨੂੰ ਵੱਡੇ ਪੱਧਰ ਤੇ  ਸਮੂਲੀਅਤ ਕਰਨ ਤਾਂ ਕਿ ਪੰਥ ਦੀ ਚੜਦੀ ਕਲ੍ਹਾ ਅਤੇ ਮੋਰਚੇ ਦੀ ਮਜ਼ਬੂਤੀ ਕੇਦਰ ਅਤੇ ਪੰਜਾਬ ਸਰਕਾਰ ਦੀਆਂ ਪੰਥ ਅਤੇ ਪੰਜਾਬ ਵਿਰੋਧੀ ਕਾਰਵਾਈਆਂ ਦਾ ਡੱਟ ਕੇ ਇਨਸਾਫ ਮੋਰਚੇ ਦੇ ਪਲੇਟਫਾਰਮ ਤੇ ਇੱਕਜੁੱਟ ਹੋ ਕੇ ਟਾਕਰਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਦਿੱਲੀ ਵਿੱਚ ਕਨਵੈਂਸ਼ਨ ਕੀਤੀ ਜਾਵੇਗੀ ਅਤੇ ਕੌਮੀ ਇਨਰਾਫ ਮੋਰਚੇ ਦੀਆਂ ਮੰਗਾਂ ਨੂੰ ਦੇਸ-ਵਿਦੇਸਾਂ ਦੀਆਂ ਸੰਗਤਾਂ ਅਤੇ ਪੰਜਾਬ ਦੇ ਹਰ ਇੱਕ ਘਰ ਦੇ ਦਰਵਾਜੇ ਤੱਕ ਪਹੁੰਚਾਇਆ ਜਾਵੇਗਾ ਅਤੇ ਸੰਗਤਾਂ ਨੂੰ ਪਿੰਡ ਪਿੰਡ ਜਾ ਕੇ ਲਾਮਮੰਦ ਕਰਕੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਵਾਰੇ ਪ੍ਰੇਰਿਆ ਜਾਵੇਗਾ। ਮੋਰਚੇ ਵੱਲੋਂ ਸਰਕਾਰਾਂ ਦੀਆਂ ਨੀਤੀਆਂ ਅਤੇ ਧੱਕੇਸ਼ਾਹੀਆਂ ਵਿਰੁੱਧ ਸੰਘਰਸ਼ ਕਰਨ ਵਾਲੀਆਂ ਭਾਵੇਂ ਪੰਥਕ ਜਥੇਬੰਦੀਆਂ, ਰਾਜਨੀਤਿਕ ਪਾਰਟੀਆਂ, ਕਿਸਾਨ ਜਥੇਬੰਦੀਆਂ ਹੋਣ, ਭਾਵੇਂ ਟੀਚਰ ਯੂਨੀਅਨ ਹੋਵੇ। ਸਮੂਹ ਜਥੇਬੰਦੀਆਂ ਨੂੰ ਕਾਫੀ ਇਨਸਾਫ ਮੋਰਚੇ ਦਾ ਸਹਿਯੋਗ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਲਾਪਤਾ 328 ਸਰੂਪਾਂ ਬਰਗਾੜੀ ਗੋਲੀ ਕਾਂਡ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦਾ ਇਨਸਾਫ ਲੈਣ ਲਈ ਇੱਕ ਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਉਨਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 7 ਮਈ ਨੂੰ ਦਿੱਲੀ ਵਿਖੇ ਪੁੱਜ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਕਿ ਵਿਦੇਸ਼ਾਂ ਦੀਆਂ ਸਰਕਾਰਾਂ ਨੂੰ ਵੀ ਇਹ ਮਹਿਸੂਸ ਹੋਵੇ ਕਿ ਇੰਡੀਅਨ ਸਟੇਟ ਵੱਲੋਂ ਕੱਟ ਗਿਣਤੀ ਖਾਸ ਕਰਕੇ ਸਿੱਖ ਕੌਮ ਨੂੰ ਗੁਲਾਮ ਬਣਾ ਕੇ ਰੱਖਣ ਲਈ ਗੈਰ ਕਾਨੂੰਨੀ ਤਸ਼ੱਦਦ ਕੀਤਾ ਜਾਂਦਾ ਹੈ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਸਿੰਘਾਂ ਨੂੰ ਗੈਰ ਕਾਨੂੰਨੀ ਤੌਰ ਤੇ ਵੱਖ-ਵੱਖ ਜੇਲ੍ਹਾਂ ਵਿੱਚ ਰੱਖਿਆ ਹੋਇਆ ਹੈ। ਜਿਸ ਕਾਰਨ ਸਿੱਖ ਕੌਮ ਨੂੰ ਵਾਰ ਵਰ ਰੋਸ ਪ੍ਰਦਰਸ਼ਨ ਧਰਨੇ ਵਗੈਰਾ ਲਾਉਣ ਲਈ ਮਜਬੂਰ ਹੋਣ ਪੈ ਰਿਹਾ ਹੈ। ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ, ਕਨਵੀਨਰ ਪਾਲ ਸਿੰਘ ਫਰਾਂਸ, ਮੋਰਚੇ ਦੇ ਬੁਲਾਰੇ ਗੁਰਦੀਪ ਸਿੰਘ ਬਠਿੰਡਾ, ਜਥੇਦਾਰ ਰਸਪਾਲ ਸਿੰਘ ਚੰਡੀਗੜ੍ਹ, ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਅਤੇ ਬੰਦੀ ਸਿੰਘ ਬਲਜੀਤ ਸਿੰਘ ਭਾਊ,ਬੀਬੀ ਰਜਿੰਦਰ ਕੌਰ ਸਰਾਂ, ਚੰਡੀਗੜ੍ਹ ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ, ਦਰਸ਼ਨ ਸਿੰਘ ਸੰਧੂ (ਯੂਐਸਏ) ਚਮਕੌਰ ਸਾਹਿਬ, ਕਰਨੈਲ ਸਿੰਘ ਪੰਜੋਲੀ, ਗੁਰਿੰਦਰ ਸਿੰਘ ਭੰਗੂ, ਇਕਬਾਲ ਸਿੰਘ ਦਿੱਲੀ, ਅਮਰੀਕ ਸਿੰਘ ਰੋਮੀ, ਹਰਪਾਲ ਸਿੰਘ ਕਰਨਾਲ, ਬਲਵਿੰਦਰ ਸਿੰਘ ਫਿਰੋਜ਼ਪੁਰ, ਖਾਲਸਾ ਪੰਥ ਦਾ ਜਥੇਦਾਰ ਬਾਬਾ ਰਾਜਾ ਰਾਜ ਸਿੰਘ, ਬਾਬਾ ਪਵਨਦੀਪ ਸਿੰਘ ਖਾਲਸਾ ਬੱਲੋਂ ਮਾਜਰਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲਾ, ਪੀਸੀਏ ਪੀਸੀਏ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ, ਸੀਨੀਅਰ ਆਗੂ ਗੁਰਚਰਨ ਸਿੰਘ ਸੀਲ ਪਟਿਆਲਾ, ਪਾਲ ਸਿੰਘ ਘੜੂੰਆਂ, ਬਾਬਾ ਪਰਮਜੀਤ ਸਿੰਘ, ਬਲਜਿੰਦਰ ਸਿੰਘ ਖਾਲਸਾ, ਰੇਸ਼ਮ ਸਿੰਘ ਬਡਾਲੀ, ਰਵੀਪਾਲ ਸਿੰਘ ਸੰਧੂ, ਰਵਿੰਦਰ ਸਿੰਘ ਰਵੀ ਮੋਹਾਲੀ, ਸਰਬਜੀਤ ਸਿੰਘ ਸਿੱਧੂਪੁਰ, ਬਿੰਦਰ ਸਿੰਘ ਡੂਮਛੇੜੀ, ਕੁਲਵੀਰ ਸਿੰਘ ਬਾਕਰਪੁਰ, ਜੀਤ ਸਿੰਘ ਔਲਖ, ਮੱਖਣ ਸਿੰਘ ਮਾਨਸਾ, ਅਵਤਾਰ ਸਿੰਘ ਬੁੜੈਲ ਆਦਿ ਪੰਥਕ ਆਗੂਆਂ ਨੇ ਪੁਰਜੋਰ ਅਪੀਲ ਕੀਤੀ ਹੈ ਕਿ 7 ਮਈ ਨੂੰ ਸਵੇਰੇ 11 ਵਜੇ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿੱਚ ਇਕੱਤਰ ਹੋ ਕੇ 11-30  ਵਜੇ ਰਾਸ਼ਟਰਪਤੀ ਭਵਨ ਵੱਲ ਰੋਸ ਪ੍ਰਦਰਸ਼ਨ ਸ਼ੁਰੂ ਹੋ ਜਾਵੇਗਾ। ਉਹਨਾਂ ਦੱਸਿਆ ਕਿ ਰੋਸ਼ ਪ੍ਰਦਰਸ਼ਨ ਬਿਲਕੁਲ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ ਅਤੇ ਜਿੱਥੇ ਵੀ ਪ੍ਰਸ਼ਾਸਨ ਵੱਲੋਂ ਰੋਕਿਆ ਜਾਵੇਗਾ ਉਥੇ ਹੀ ਰੁਕ ਕੇ ਸੰਗਤਾਂ ਨੂੰ ਆਗੂਆਂ ਵੱਲੋਂ ਸੰਬੋਧਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਜਥੇਬੰਦੀਆਂ ਨੂੰ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਕੇ ਹਰ ਪੱਖੋਂ ਸਹਿਯੋਗ ਦੇਣਾ ਚਾਹੀਦਾ ਹੈ।

Leave a Reply

Your email address will not be published. Required fields are marked *