Home » Uncategorized » ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ‘ਚ ਖਾਲਸਾ ਪੰਥ ਦੇ ਮਹਾਨ ਯੋਧੇ ਸਿੰਘ ਸਾਹਿਬ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਦਿੱਤਾ ਮਹਾਰਾਜਾ ਸ. ਜੱਸਾ ਸਿੰਘ ਰਾਮਗੜੀਆ ਅਵਾਰਡ…

ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ‘ਚ ਖਾਲਸਾ ਪੰਥ ਦੇ ਮਹਾਨ ਯੋਧੇ ਸਿੰਘ ਸਾਹਿਬ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਦਿੱਤਾ ਮਹਾਰਾਜਾ ਸ. ਜੱਸਾ ਸਿੰਘ ਰਾਮਗੜੀਆ ਅਵਾਰਡ…

ਚੰਡੀਗੜ੍ਹ 5 ਮਈ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ):- ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜੀਆ ਮੈਮੋਰੀਅਲ ਟਰਸਟ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਖਾਲਸਾ ਪੰਥ ਦੇ ਮਹਾਨ ਯੋਧੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੂੰ ਪਹਿਲਾ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜੀਆ ਅਵਾਰਡ ਸਮੂਹ ਸ਼ਖਸ਼ੀਅਤਾਂ ਅਤੇ ਜਥੇਬੰਦੀਆਂ ਵੱਲੋਂ ਦਿੱਤਾ ਗਿਆ। ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਕੋਰ ਕਮੇਟੀ ਮੈਂਬਰ ਭਾਈ ਸੁਖਵੰਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਲਗਵਾਈਆਂ। ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਸਮੂਹ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਰਦਾਰ ਜੱਸਾ ਸਿੰਘ ਰਾਮਗੜੀਆ ਵੱਲੋਂ ਕੌਮ ਲਈ ਕੀਤੀਆਂ ਮਹਾਨ ਸੇਵਾਵਾਂ,ਉਨਾਂ ਦੇ ਬਜ਼ੁਰਗਾਂ ਦਾ ਗੁਰੂ ਸਾਹਿਬਾਨ ਲਈ ਸਮਰਪਣ,ਸੋਨੇ ਦੀ ਸਿਆਹੀ ਨਾਲ ਗੁਰੂ ਸਾਹਿਬ ਦੇ ਸਰੂਪ ਤਿਆਰ ਕਰਨੇ ਜਿਸ ਤਰ੍ਹਾਂ ਉਹ ਗੁਰੂ ਸਾਹਿਬਾਨ ਨੂੰ ਸਮਰਪਿਤ ਰਹੇ ਉਸ ਬਾਰੇ ਚਾਨਣਾ ਪਾਇਆ। ਸੰਗਤ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਬਜ਼ੁਰਗਾਂ ਨੇ ਗੁਰੂ ਘਰ ਨੂੰ ਸਮਰਪਿਤ ਹੋ ਕੇ ਸੇਵਾਵਾਂ ਕੀਤੀਆਂ। ਇਸ ਤਰ੍ਹਾਂ ਇਹਨਾਂ ਤੋਂ ਸੇਧ ਲੈ ਕੇ ਗੁਰੂ ਘਰ ਦੀ ਆਨ ਤੇ ਸ਼ਾਨ,ਸਿਧਾਂਤ ਅਤੇ ਸਰਮਾਏ ਨੂੰ ਬਚਾਉਣ ਦੀ ਲੋੜ ਹੈ। ਖਾਸ ਕਰਕੇ ਖਾਲਸਾ ਧਰਮ ਦੀ ਪਹਿਚਾਣ ਜਿਸ ਦੇ ਲਈ ਸਾਡੇ ਬਜ਼ੁਰਗਾਂ ਨੇ ਸੀਸ ਕੁਰਬਾਨ ਕੀਤੇ। ਉਹਨਾਂ ਨੂੰ ਬਚਾਉਣ ਦੀ ਲੋੜ ਹੈ। ਉਹਨਾਂ ਬੇਨਤੀ ਕੀਤੀ ਕਿ ਆਪਣੇ ਆਪ ਨੂੰ ਗੁਰੂ ਸਾਹਿਬ ਜੀ ਦੀ ਸ਼ਰਨ ਵਿੱਚ ਲਿਆ ਕੇ ਆਪਣੇ ਆਪ ਨੂੰ ਸੁਧਾਰੀਏ। ਸਾਡੇ ਜੀਵਨ ਕੁਝ ਪ੍ਰਾਪਤੀ ਦੇ ਯੋਗ ਹੋ ਸਕਣ ਤਾਂ ਹੀ ਅਸੀਂ ਸਰਦਾਰ ਜੱਸਾ ਸਿੰਘ ਰਾਮਗੜੀਆ ਵਰਗਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਯੋਗ ਬਣ ਸਕਾਂਗੇ। ਉਹਨਾਂ ਕਿਹਾ ਕਿ ਲਗਭਗ 70 ਸਾਲਾਂ ਤੋਂ ਮਜੀਠਆ ਪਰਿਵਾਰ ਅਤੇ ਉਸ ਤੋਂ ਬਾਅਦ ਬਾਦਲ ਪਰਿਵਾਰ ਨੇ ਜਿਸ ਤਰ੍ਹਾਂ ਖਾਲਸਾ ਪੰਥ ਦੀਆਂ ਰਹਿਤ ਮਰਿਆਦਾਵਾਂ ਜੋ ਗੁਰੂ ਸਾਹਿਬਾਨਾਂ ਵੱਲੋਂ ਖਾਲਸਾ ਪੰਥ ਨੂੰ ਆਪਣਾ ਜੀਵਨ ਸੁਧਾਰਨ ਲਈ ਉਲੀਕੀਆਂ ਸਨ। ਉਹਨਾਂ ਦਾ ਘਾਣ ਅਤੇ ਉਲੰਘਣਾ ਕਰਕੇ ਪੰਥਕ ਵਿਰੋਧੀਆਂ ਨਾਲ ਮਿਲ ਕੇ ਆਪਣੇ ਸਵਾਰਥਾਂ ਲਈ ਵਰਤਿਆ ਹੈ। ਉਹ ਅੱਜ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਾਹਮਣੇ ਬਿਲਕੁਲ ਆ ਚੁੱਕਾ ਹੈ। ਉਹਨਾਂ ਕਿਹਾ ਕਿ ਬਾਦਲ ਪਰਿਵਾਰ ਨੇ ਕੁਰਬਾਨੀਆਂ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਕੇਵਲ ਬਾਦਲ ਦਲ ਬਣਾ ਕੇ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਕੇ ਕਰਦਿਆਂ 20-25 ਸਾਲ ਗੁਰੂ ਨਾਨਕ ਸਾਹਿਬ ਜੀ ਦੀ ਤਕੜੀ ਦਾ ਪ੍ਰਚਾਰ ਕਰਕੇ ਵੋਟਾਂ ਬਟੋਰੀਆਂ ਅਤੇ ਸੱਤਾ ਦਾ ਆਨੰਦ ਮਾਣਿਆ ਉਹ ਸਭ ਕੁਝ ਦਾ ਅੱਜ ਸੋਸ਼ਲ ਮੀਡੀਆ ਰਾਹੀਂ ਅਤੇ ਪ੍ਰਿੰਟ ਮੀਡੀਆ ਰਾਹੀਂ ਸਭ ਕੁਝ ਕੀਤੀਆਂ ਕਾਲੀਆਂ ਕਰਤੂਤਾਂ ਦਾ ਚਿੱਠਾ ਸਾਹਮਣੇ ਆ ਚੁੱਕਾ ਹੈ ਅਤੇ ਹੋਰ ਆ ਰਿਹਾ ਹੈ। ਉਹਨਾਂ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਗੁਰੂ ਸਾਹਿਬ ਜੀ ਦੀ ਕਿਰਪਾ ਅਤੇ ਅਸ਼ੀਰਵਾਦ ਲੈਣ ਲਈ ਇਸ ਪਾਖੰਡੀ ਟੋਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਅਤੇ ਖਾਲਸਾ ਪੰਥ ਦੇ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਲੱਗ ਕਰ ਦੇਣਾ ਚਾਹੀਦਾ ਹੈ ਤਾਂ ਕਿ ਖਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਖਾਲਸਾ ਪੰਥ ਦਾ ਜਥੇਦਾਰ ਆਜ਼ਾਦ ਤੌਰ ‘ਤੇ ਸਿੱਖ ਕੌਮ ਲਈ ਫੈਸਲੇ ਲੈ ਸਕੇ ਅਤੇ ਗੁਰੂ ਸਾਹਿਬ ਵੱਲੋਂ ਖਾਲਸਾ ਪੰਥ ਵਿੱਚ ਸ਼ਾਮਿਲ ਗਰੀਬ ਅਤੇ ਲੋੜਵੰਦ ਵਰਗ ਨੂੰ ਸਹੂਲਤਾਂ ਦੇਣ ਲਈ ਬਣੀ ਖਾਲਸਾ ਪੰਥ ਦੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਮਦਨ ਨੂੰ ਸਹੀ ਤਰੀਕੇ ਨਾਲ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਵਰਤਿਆ ਜਾ ਸਕੇ। ਉਹਨਾਂ ਕਿਹਾ ਕਿ ਬਾਦਲ ਪਰਿਵਾਰ ਨੇ ਖਾਲਸਾ ਪੰਥ ਦੀ ਸਰਬ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਉਹਨਾਂ ਵਿਅਕਤੀਆਂ ਨੂੰ ਜਥੇਦਾਰਾਂ ਨੂੰ ਨਿਯੁਕਤ ਕੀਤਾ ਜਿਹੜੇ ਉਹਨਾਂ ਦੇ ਸਵਾਰਥਾਂ ਨੂੰ ਪੂਰਾ ਕਰਦੇ ਹੋਣ ਅਤੇ ਖਾਲਸਾ ਪੰਥ ਦੀ ਮਿੰਨੀ ਪਾਰਲੀਮੈਂਟ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਉਹਨਾਂ ਨੂੰ ਹੀ ਬਣਾਇਆ ਗਿਆ ਹੈ ਜੋ ਉਹਨਾਂ ਦੇ ਟੀਵੀ ਚੈਨਲ ਪੀਟੀਸੀ ਅਤੇ ਉਹਨਾਂ ਦੇ ਨਿਜੀ ਪ੍ਰੋਗਰਾਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੈਸੇ ਖਰਚ ਸਕਣ ਜੋ ਕਿ ਸੰਗਤ ਵੱਲੋਂ 10-20 ਰੁਪਏ ਚੜਾ ਕੇ ਸਾਹਿਬ ਸ਼ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਦੇ ਹਨ ਅਤੇ ਆਪਣੇ ਸ਼ਰਧਾ ਪ੍ਰਗਟ ਆਉਂਦੇ ਹਨ। ਉਹਨਾਂ ਕਿਹਾ ਕਿ ਸੰਗਤ ਦਾ ਗੁਰੂ ਪ੍ਰਤੀ ਸ਼ਰਧਾ ਨਾਲ ਇੱਕ ਰੁਪਈਏ ਦਾ ਟੇਕਿਆ ਮੱਥਾ ਬਾਦਲ ਪਰਿਵਾਰ ਆਪਣੇ ਨਿੱਜੀ ਸਵਾਰਥਾਂ ਦੀ ਵਰਤੋਂ ਵਿੱਚ ਲਿਆਉਣ ਵਾਲੇ ਜਥੇਦਾਰਾਂ ਅਤੇ ਸ਼੍ਰੋਮਣੀ ਗੁਰਦੁਆਰੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਨੂੰ ਨਿਯੁਕਤ ਕਰਦੇ ਹਨ ਤਾਂ ਕਿ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਅਧੀਨ ਰੱਖ ਕੇ ਨਿਜੀ ਸਵਾਰਥਾਂ ਲਈ ਵਰਤਣ ਲਈ ਨਿੱਜੀ ਜਥੇਦਾਰਾਂ ਅਤੇ ਪ੍ਰਧਾਨਾਂ ਨੂੰ ਹੀ ਨਿਯੁਕਤ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸਭ ਕੁਝ ਲਈ ਬਾਦਲ ਪਰਿਵਾਰ ਵੱਲੋਂ ਕੇਂਦਰ ਸਰਕਾਰਾ ਦੀ ਸਹਿਮਤੀ ਲਈ ਜਾਂਦੀ ਹੈ। ਇਸੇ ਕਾਰਨ ਲਗਭਗ 11-12 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਨਹੀਂ ਹੋ ਰਹੀਆਂ। ਉਹਨਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਜਿਹੜੀਆਂ ਠੱਗੀਆਂ ਗੁਰੂ ਘਰ ਨਾਲ ਸ਼੍ਰੋਮਣੀ ਕਮੇਟੀ ਰਾਹੀਂ ਕੀਤੀਆਂ ਹਨ ਅਤੇ ਰਹਿਤ ਮਰਿਆਦਾਵਾਂ ਦੀ ਉਲੰਘਣਾ ਕੀਤੀਆਂ ਉਹਨਾਂ ਦੀ ਆਈਬੀ ਜਾਂ ਸੀਬੀਆਈ ਵੱਲੋਂ ਡੁੰਘਾਈ ਨਾਲ ਜਾਂਚ ਪੜਤਾਲ ਕਰਵਾਉਣ ਨਾਲ ਹੀ ਸੱਚਾਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਾਹਮਣੇ ਹੋਰ ਵੀ ਬਹੁਤ ਕੁਝ ਆਉਣ ਦੀ ਸੰਭਾਵਨਾ ਜਪਦੀ ਹੈ।

Leave a Reply

Your email address will not be published. Required fields are marked *