ਪਵਿੱਤਰ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਅੰਗਾਂ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਦਾ ਖੁਰਾਖੋਜ ਲੱਭਣ ‘ਚ ਪੁਲਿਸ ਰਹੀ ਹੁਣ ਤੱਕ ਅਸਫਲ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਮਈ (ਮੰਗਤ ਸਿੰਘ ਸੈਦਪੁਰ) : ਮੋਹਾਲੀ ਵਿਖੇ 5 ਅਤੇ 6 ਮਈ ਦੀ ਰਾਤ ਦੌਰਾਨ ਸੋਹਾਣਾ ਨੇੜੇ ਹੋਮਲੈਂਡ ਦੇ ਸਾਹਮਣੇ ਮੁੱਖ ਸੜਕ ‘ਤੇ ਪਵਿੱਤਰ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੌਰਾਨ ਖਿਲਰੇ ਅੰਗ ਬਰਾਮਦ ਹੋਏ ਸਨ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੜਕ ਤੇ ਸੁੱਕ ਦਿੱਤਾ ਗਿਆ ਸੀ। ਜਿਸ ਕਾਰਨ ਸਿੱਖ ਕੌਮ ਵਿੱਚ ਰੋਸ ਫੈਲਿਆ ਹੋਇਆ ਹੈ। ਮੋਹਾਲੀ ‘ਚ ਹੋਈ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਸ਼ ਵਿੱਚ ਫਿਲਹਾਲ ਪੁਲਿਸ ਦੀ ਕਾਰਵਾਈ ਬਿਲਕੁਲ ਢਿੱਲੀ ਜਾਪਦੀ ਹੈ। ਕਿਉਂਕਿ ਫਿਲਹਾਲ ਪੁਲਿਸ ਦੋਸ਼ੀਆਂ ਤੱਕ ਪਹੁੰਚ ਨਹੀਂ ਸਕੀ। ਪੁਲਿਸ ਦੇ ਹੱਥ ਫਿਲਹਾਲ ਹੋਣ ਤੱਕ ਖਾਲੀ ਹਨ। ਪੁਲਿਸ ਇਸ ਮਾਮਲੇ ਚ ਇਹ ਵੀ ਪਤਾ ਸਫਲ ਹੈ ਕਿ ਇਸ ਘਿਨੋਣੀ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਕਿੰਨੇ ਦੋਸ਼ੀ ਵਿਅਕਤੀ ਸ਼ਾਮਿਲ ਹਨ। ਇਸ ਦੌਰਾਨ ਮੋਹਾਲੀ ਦੀ ਦੇ ਡੀਐਸਪੀ ਸਿਟੀ ਹਰਸਿਮਰਨ ਸਿੰਘ ਬਲ ਵੀ ਮੌਕੇ ਤੇ ਪਹੁੰਚੇ ਅਤੇ ਉਹਨਾਂ ਲੋਕਾਂ ਨੂੰ ਸ਼ਾਂਤ ਕਰਦਿਆਂ ਭਰੋਸਾ ਦਿਵਾਇਆ ਸੀ ਕਿ ਇਸ ਮਾਮਲੇ ਚ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਧਰਮਾਂ ਅਧੀਨ ਐਫਆਈਆਰ ਦਰਜ ਕੀਤੀ ਗਈ ਸੀ ਇਸ ਘਟਨਾ ਕਾਰਨ ਸਿੱਖ ਭਾਈਚਾਰੇ ਵਿੱਚ ਵੱਡੇ ਪੱਧਰ ‘ਤੇ ਰੋਸ ਹੈ ਅਤੇ ਵੱਖ-ਵੱਖ ਸਿੱਖ ਸੰਸਥਾਵਾਂ ਵੱਲੋਂ ਪੁਲਿਸ ਅਤੇ ਪ੍ਰਸ਼ਾਸਨ ਤੋਂ ਇਸ ਵਾਰਦਾਤ ਲਈ ਜਿੰਮੇਵਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਹੱਲ ਕਰਨ ਲਈ ਵੱਖ-ਵੱਖ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕਰਕੇ ਜਾਂਚ ਕੀਤੀ ਜਾ ਰਹੀ ਹੈ ਹੈ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਜਿਸ ਕਾਰਨ ਪੁਲਿਸ ਅਧਿਕਾਰੀ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰੀ ਹਨ ਸੰਪਰਕ ਕਰਨ ਤੇ ਮੋਹਾਲੀ ਦੇ ਡੀਐਸਪੀ ਟੂ ਹਰਸਿਮਰਨ ਸਿੰਘ ਬਲ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨ ਲਈ ਐਸਐਸਪੀ ਹਰਮਨਦੀਪ ਸਿੰਘ ਹਾਰਸ ਅਤੇ ਐਸ ਪੀ ਸਿਟੀ ਦਿਲਪ੍ਰੀਤ ਸਿੰਘ ਦੀ ਅਗਵਾਈ ਚ ਤਕਨੀਕੀ ਅਤੇ ਮਨੁੱਖੀ ਸਰੋਤਾ ਦੀ ਮਦਦ ਲਈ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਇਹਨਾਂ ਅਨਸਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ ਰਾਤ ਵੇਲੇ ਸਿੱਖ ਸ਼ਰਧਾਲੂ ਵੱਲੋਂ ਦੋਵਾਂ ਪਾਸੇ ਦੀ ਟਰੈਪ ਰੋਕ ਕੇ ਸੜਕ ਤੇ ਖਿਲਰੇ ਗੁਟਕਾ ਸਾਹਿਬ ਦੇ ਅੰਗ ਇਕੱਠੇ ਕੀਤੇ ਗਏ ਸੀ। ਖਾਸ ਗੱਲ ਇਹ ਹੈ ਕਿ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਦੀ ਮੀਟਿੰਗ ਵੱਲੋਂ ਵੀ ਦੀ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਜੇਕਰ ਪੁਲਿਸ ਵਿਭਾਗ ਵੱਲੋਂ ਉਹਨਾਂ ਨੂੰ ਦਿੱਤੇ ਟਾਈਮ ਅਨੁਸਾਰ ਦੋਸ਼ੀਆਂ ਦਿਸ ਨਾਗਤ ਸਨਾਖਤ ਨਾ ਕੀਤੀ ਗਈ ਤਾਂ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਇਹ ਵੀ ਕਹਿਣਾ ਹੈ ਕਿ ਕੁਝ ਸੋਸ਼ਲ ਮੀਡੀਆ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਗੁਟਕਾ ਸਾਹਿਬ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦਾ ਹੈ। ਜਿਸ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਹੈ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਮੀਡੀਆ ਨੂੰ ਇਸ ਬਾਰੇ ਬਹੁਤ ਹੀ ਸੋਚ ਸਮਝ ਕੇ ਖਬਰਾਂ ਪਬਲਿਸ਼ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਜਿਸ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਈ ਹੈ ਉਸ ਉੱਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦਾ ਕੋਈ ਨਾਮ ਵਗੈਰਾ ਨਹੀਂ ਲਿਖਿਆ ਮਿਲਿਆ। ਮੈਂਬਰਾਂ ਦਾ ਕਹਿਣਾ ਹੈ ਕਿ ਇਹੋ ਜਿਹੀਆਂ ਭੜਕਾਊ ਖਬਰਾਂ ਲਾਉਣ ਤੋਂ ਪਹਿਲਾਂ ਮੀਡੀਆ ਦੇ ਪੱਤਰਕਾਰਾਂ ਨੂੰ ਸੋਚਣਾ ਚਾਹੀਦਾ ਹੈ ਕਿਉਂਕਿ ਇਹ ਮਾਮਲਾ ਬਹੁਤ ਹੀ ਗੰਭੀਰ ਹੈ। ਇਸ ਦੀ ਜਾਂਚ ਪੜਤਾਲ ਪੁਲਿਸ ਵਿਭਾਗ ਵੱਲੋਂ ਜਲਦੀ ਤੋਂ ਜਲਦੀ ਹੋਣੀ ਚਾਹੀਦੀ ਹੈ ਤਾਂ ਕਿ ਸਿੱਖ ਸੰਗਤਾਂ ਦੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਬਲੂੰਦਰੇ ਹਿਰਦੇ ਸ਼ਾਂਤ ਹੋ ਸਕਣ। ਇਹ ਵੀ ਇੱਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨਾਂ ਦੀ ਪਵਿੱਤਰ ਗੁਰਬਾਣੀ ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਵਿੱਤਰ ਗੁਰਬਾਣੀ ਦੇ ਗੁਟਕਾ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣ ਲਈ ਕਾਨੂੰਨ ਬਣ ਚੁੱਕਾ ਹੈ। ਪ੍ਰੰਤੂ ਫਿਰ ਵੀ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਭੜਕਾਉਣ ਲਈ ਇਹੋ ਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਪਿੱਛੇ ਸਿਆਸੀ ਡੂੰਘੀ ਸਾਜ਼ਿਸ਼ ਦਾ ਹੋਣਾ ਵੀ ਸੰਭਵ ਜਾਪਦਾ ਹੈ। ਭਵਿੱਖ ਵਿੱਚ ਇਸ ਮਾਮਲੇ ਦੇ ਦੋਸ਼ੀਆਂ ਨੂੰ ਪੁਲਿਸ ਵਿਭਾਗ ਵੱਲੋਂ ਕਦੋਂ ਗਿਫਤਾਰ ਕਰਕੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਫਿਲਹਾਲ ਆਉਣ ਵਾਲੇ ਸਮੇਂ ‘ਚ ਹੀ ਪਤਾ ਲੱਗੇਗਾ ਪ੍ਰੰਤੂ ਪਵਿੱਤਰ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਅੰਗਾਂ ਦੀ ਹੋਈ ਬੇਅਦਬੀ ਦੀ ਇਸ ਘਟਨਾ ਕਾਰਨ ਪੰਜਾਬ ਦੀਆਂ ਸਿੱਖ ਸੰਗਤਾਂ ਵਿੱਚ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਵੀ ਵੱਡੇ ਪੱਧਰ ਤੇ ਰੋਸ ਦੀ ਲਹਿਰ ਪੈਦਾ ਹੋ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀਸੀਏ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਾ ਕਿਹਾ ਕਿ ਇੰਜ ਲੱਗਦਾ ਹੈ ਕਿ ਸ਼ੇਰਾਂ ਦੀ ਕੌਮ ਨੂੰ ਗਿੱਦੜਾਂ ਨੇ ਇਕੱਠੇ ਹੋ ਕੇ ਘੇਰ ਲਿਆ ਹੈ ਜਦੋਂ ਕਿ ਸ਼ੇਰ ਆਪੋ ਆਪਣੇ ਡਫਲੀ ਵਜਾਣ ਚ ਮਗਨ ਹਨ ਜਿਸ ਦਾ ਨਤੀਜਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹਨ ਉਹਨਾਂ ਕਿਹਾ ਕਿ ਖੇਰੂ ਖੇਰੂ ਹੋਈ ਸਿੱਖ ਕੌਮ ਨੂੰ ਇਕੱਤਰ ਹੋ ਕੇ ਆਪਣੇ ਈਸਟ ਸਾਹਿਬ ਸ਼ ਗੁਰੂ ਗ੍ਰੰਥ ਸਾਹਿਬ ਜੀ ਦੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਇੱਕ ਜੁੱਟ ਹੋਣਾ ਚਾਹੀਦਾ ਹੈ ਜੇਕਰ ਕੇਸਰੀ ਨਿਸ਼ਾਨ ਸਾਹਿਬ ਦੇ ਥੱਲੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਇਕੱਤਰ ਨਾ ਹੋਈਆਂ ਤਾਂ ਇਹ ਬੇਅਦਬੀਆਂ ਨਿਰੰਤਰ ਹੁੰਦੀਆਂ ਰਹਿਣਗੀਆਂ। ਉਨ੍ਹਾਂ ਦਾ ਇਹ ਮੰਨਣਾ ਹੈ ਕਿ ਜੁਗੋ ਜੁਗ ਅਟੱਲ ਸਾਹਿਬ ਸ਼ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਵਿੱਤਰ ਗੁਰਬਾਣੀ ਦੇ ਗੁਟਕਾ ਸਾਹਿਬ ਦੀਆਂ ਹੀ ਪੰਜਾਬ ਅਤੇ ਇੰਡੀਅਨ ਸਟੇਟ ਵਿੱਚ ਬੇਅਦਬੀਆਂ ਕਿਉਂ ਹੋ ਰਹੀਆਂ ਹਨ.? ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਅਤੇ ਕੇਂਦਰ ਸਰਕਾਰਾਂ ਗੰਭੀਰਤਾ ਨਾਲ ਦੋਸ਼ੀਆਂ ਵਿਰੁੱਧ ਕਾਰਵਾਈਆਂ ਕਰ ਕਰਨ ‘ਚ ਅਸਮਰੱਥ ਰਹੀਆਂ ਹਨ।


