Home » Uncategorized » ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 35ਵੀਂ-36ਵੀ ਬੱਸਾਂ ਨੂੰ ਹਰੀ ਚੰਡੀ ਵਿਖਾ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 35ਵੀਂ-36ਵੀ ਬੱਸਾਂ ਨੂੰ ਹਰੀ ਚੰਡੀ ਵਿਖਾ ਕੇ ਕੀਤਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਵਿਧਾਨ ਸਭਾ ਹਲਕਾ ਮੋਹਾਲੀ ਅਧੀਨ ਪੈਂਦੇ  ਪਿੰਡ ਬੱਲੋਮਾਜਰਾ ਅਤੇ ਜੁਝਾਰ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ ਇਹਨਾਂ ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਹਰੀ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕਰਨ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕਰਦੇ ਹਨ ਕਿਉਂਕਿ ਇਸ ਯੋਜਨਾ ਨੂੰ ਲੈ ਕੇ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ -ਫੂਲਰਾਜ ਸਿੰਘ ਤੋਂ ਇਲਾਵਾ ਗੁਰਜਿੰਦਰ ਸਿੰਘ ਬੱਲੋਮਜਾਰਾ ਸਰਪੰਚ ਜਦਕਿ ਪਿੰਡ ਜੁਝਾਰ ਨਗਰ ਵਿਖੇ ਸਰਪੰਚ- ਇਕਬਾਲ ਸਿੰਘ ਮੌਜੂਦ ਰਹੇ। ਪਿੰਡ ਬੱਲੋਮਾਜਰਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਦਾ ਉਚੇਚੇ ਤੌਰ ‘ਤੇ ਪਿੰਡ ਦੇ ਸਰਪੰਚ ਗੁਰਜਿੰਦਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ  ਦੇ ਚੱਲਦਿਆਂ ਅੱਜ ਵੱਲੋਂ ਬੱਲੋਮਾਜਰਾ  ਤੋਂ ਸ਼ਰਧਾਲੂਆਂ ਦਾ ਜੱਥਾ ਬੱਸ ਦੇ ਰੂਪ ਵਿੱਚ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ ਹੈ,  ਇਹ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਵਾਲਮੀਕੀ ਰਾਮ ਤੀਰਥ ਮੰਦਰ, ਜਲਿਆਂਵਾਲਾ ਬਾਗ ਅਤੇ ਬਾਘਾ ਬਾਰਡਰ ਵਿਖੇ ਜਾਣਗੇ। ਸਰਪੰਚ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਵਿਖੇ ਜਾ ਰਹੇ ਇਹਨਾਂ ਸ਼ਰਧਾਲੂਆਂ ਦੇ ਜੱਥੇ ਵਿੱਚ ਸ਼ਾਮਿਲ ਸੀਨੀਅਰ ਸਿਟੀਜਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਨੂੰ ਇੱਕ ਵੱਡਾ ਉਪਰਾਲਾ ਕਰਾਰ ਦਿੱਤਾ ਜਦਕਿ ਪਿੰਡ ਜੂਝਾਰ ਨਗਰ ਤੋਂ ਬੱਸ ਨੂੰ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਸਰਪੰਚ- ਇਕਬਾਲ ਸਿੰਘ ਨੇ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਵੇਲੇ ਤੋਂ ਹੀ ਉਹਨਾਂ ਕੋਲ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਦੇ ਲਈ ਰਜਿਸਟਰੇਸ਼ਨ ਕਰਵਾ ਦਿੱਤੀ ਸੀ। ਪ੍ਰੰਤੂ ਇਸ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੇ ਸ਼ਰਧਾਲੂਆਂ ਵਿੱਚ ਪਾਇਆ ਜਾ ਰਿਹਾ  ਉਤਸ਼ਾਹ ਵੇਖਿਆ ਹੀ ਬਣਦਾ ਹੈ। ਉਹ ਇੱਕ ਦੂਸਰੇ ਤੋਂ ਅਗਾਹ ਹੋ ਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਆਪਣੀ ਰਜਿਸਟਰੇਸ਼ਨ ਕਰਵਾ ਰਹੇ ਹਨ, ਤਾਂ ਕਿ ਉਹ ਇਸ ਯਾਤਰਾ ਤੇ ਜਾਣ ਤੋਂ  ਵਾਂਝੇ ਨਾ ਰਹਿ ਜਾਣ। ਇਕਬਾਲ ਸਿੰਘ ਸਰਪੰਚ ਨੇ ਕਿਹਾ ਕਿ ਪਿੰਡ ਦੀਆਂ ਹੋਰਨਾਂ ਮੰਗਾਂ ਦੇ ਬਾਰੇ ਵਿੱਚ ਵਿਧਾਇਕ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ। ਉਹਨਾਂ ਨੂੰ ਉਹ ਸਮਾਂ ਰਹਿੰਦਿਆਂ ਪੂਰਾ ਕਰਵਾ ਦਿੰਦੇ ਹਨ ਅਤੇ ਜੁਝਾਰ ਨਗਰ ਵਿਖੇ ਚਲਦੇ ਕੰਮਾਂ ਦਾ ਉਹ ਖੁਦ ਜਾਇਜ਼ਾ ਲੈਂਦੇ ਹਨ ਅਤੇ ਬਾਰ-ਬਾਰ ਪੁੱਛਦੇ ਰਹਿੰਦੇ ਹਨ ਕਿ ਕੰਮ ਦਾ ਕੀ ਸਟੇਟਸ ਹੈ। ਸਰਪੰਚ ਇਕਬਾਲ ਸਿੰਘ ਨੇ ਕਿਹਾ ਕਿ ਜਦੋਂ ਵਿਧਾਇਕ ਕੁਲਵੰਤ ਸਿੰਘ ਉਹਨਾਂ ਕੋਲੋਂ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਬਾਰੇ ਪੁੱਛਦੇ ਹਨ, ਤਾਂ ਉਹਨਾਂ ਦਾ ਹੌਸਲਾ ਹੋਰ ਵਧ ਜਾਂਦਾ ਹੈ। ਉਹ ਪਹਿਲਾਂ ਤੋਂ ਵੀ ਵਧੇਰੇ ਉਤਸਾਹਿਤ ਹੋ ਕੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਕਰਵਾਉਣ ਵਿੱਚ ਜੁੱਟ ਜਾਂਦੇ ਹਨ। ਇਸ ਮੌਕੇ ‘ਤੇ
ਫੂਲਰਾਜ ਸਿੰਘ ਹਲਕਾ ਕੋਰਡੀਨੇਟਰ, ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਅਮਰਜੀਤ ਸਿੰਘ, ਗੁਰਜਿੰਦਰ ਸਿੰਘ ਸਰਪੰਚ ਬੱਲੋ ਮਾਜਰਾ, ਭਾਗ ਸਿੰਘ ਪੰਚ, ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ,ਮਨਿੰਦਰ ਸਿੰਘ, ਤਰਨਪ੍ਰੀਤ ਸਿੰਘ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਆਰ.ਪੀ. ਸ਼ਰਮਾ ਬਲਾਕ ਪ੍ਰਧਾਨ, ਬਾਬਾ ਕਸ਼ਮੀਰਾ  ਸਿੰਘ, ਮਲਕੀਤ ਰਾਏਪੁਰ ਬਲਾਕ ਪ੍ਰਧਾਨ, ਮਨਪ੍ਰੀਤ ਸਿੰਘ ਮਨੀ ਰਾਏਪੁਰ, ਰਜਿੰਦਰ ਸਿੰਘ ਸਰਪੰਚ ਬੜਮਾਜਰਾ, ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੋਨੀ, ਵਿੱਕੀ- ਜੁਝਾਰ ਨਗਰ, ਆਰਤੀ ਜੁਝਾਰ ਨਗਰ, ਹਰਜੀਤ ਸਿੰਘ ਪੰਚ, ਹਰਪਾਲ ਸਿੰਘ ਸਰਪੰਚ ਤੜੋਲੀ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *