Home » Uncategorized » ਪੰਜਾਬ ਚ 8 ਨਗਰ ਨਿਗਮ ਅਤੇ 76 ਕੌਂਸਲਾਂ ਅਤੇ 21 ਪੰਚਾਇਤਾਂ ਦੀਆਂ ਚੋਣਾਂ 26 ਮਈ ਨੂੰ : ਚੋਣ ਕਮਿਸ਼ਨਰ ਪੰਜਾਬ

ਪੰਜਾਬ ਚ 8 ਨਗਰ ਨਿਗਮ ਅਤੇ 76 ਕੌਂਸਲਾਂ ਅਤੇ 21 ਪੰਚਾਇਤਾਂ ਦੀਆਂ ਚੋਣਾਂ 26 ਮਈ ਨੂੰ : ਚੋਣ ਕਮਿਸ਼ਨਰ ਪੰਜਾਬ

ਚੰਡੀਗੜ੍ਹ 11 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਚੋਣਾਂ 26 ਮਈ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਸਥਾਨਕ ਚੋਣਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ, ਜਦੋਂ ਕਿ ਨਤੀਜਿਆਂ ਦਾ ਐਲਾਨ 29 ਮਈ ਨੂੰ ਕੀਤਾ ਜਾਵੇਗਾ। ਇਹ ਐਲਾਨ ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਕੀਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਸਥਾਨਕ ਚੋਣਾਂ ਲਈ ਨਾਮਜ਼ਦਗੀਆਂ 13 ਤੋਂ 16 ਮਈ ਤੱਕ ਭਰੀਆਂ ਜਾਣਗੀਆਂ। ਇਸ ਤੋਂ ਬਾਅਦ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜਦੋਂ ਕਿ ਵੋਟਾਂ 26 ਮਈ ਨੂੰ ਪੈਣਗੀਆਂ ਅਤੇ ਨਤੀਜਿਆਂ ਦਾ ਐਲਾਨ 29 ਮਈ ਨੂੰ ਕੀਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਪੰਜਾਬ ਵਿਚ ਅੱਜ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਾਮਜ਼ਦਗੀ 13 ਮਈ ਤੋਂ ਸ਼ੁਰੂ ਹੋਵੇਗੀ। 16 ਮਈ ਨਾਮਜ਼ਦਗੀਆਂ ਲਈ ਆਖਰੀ ਦਿਨ ਹੋਵੇਗਾ। ਇਸ ਸਮੇਂ ਪੰਜਾਬ ਵਿਚ ਵੱਡੀ ਗਿਣਤੀ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਪ੍ਰਬੰਧਕ ਲਾਏ ਹੋਏ ਹਨ। ਨਗਰ ਕੌਂਸਲਾਂ ਵਿੱਚ ਐੱਸਡੀਐੱਮ ਅਤੇ ਨਗਰ ਨਿਗਮਾਂ ਵਿੱਚ ਕਮਿਸ਼ਨਰਾਂ ਨੂੰ ਚਾਰਜ ਸੌਂਪਿਆ ਹੋਇਆ ਹੈ।

Leave a Reply

Your email address will not be published. Required fields are marked *