Home » Uncategorized » ਮੋਹਾਲੀ ਨਗਰ ਨਿਗਮ ਚੋਣਾਂ ‘ਚ ‘ਆਪ’ ਕਰੇਗੀ ਵੱਡੀ ਜਿੱਤ ਦਰਜ : ਡਾ. ਸੰਨੀ ਸਿੰਘ ਆਹਲੂਵਾਲੀਆ

ਮੋਹਾਲੀ ਨਗਰ ਨਿਗਮ ਚੋਣਾਂ ‘ਚ ‘ਆਪ’ ਕਰੇਗੀ ਵੱਡੀ ਜਿੱਤ ਦਰਜ : ਡਾ. ਸੰਨੀ ਸਿੰਘ ਆਹਲੂਵਾਲੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਈ (ਮੰਗਤ ਸਿੰਘ ਸੈਦਪੁਰ) : ਮੋਹਾਲੀ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਚੋਣ ਸਰਗਰਮੀਆਂ ਨੇ ਤੇਜ਼ੀ ਫੜ ਲਈ ਹੈ। ਵੱਖ-ਵੱਖ ਵਾਰਡਾਂ ਵਿੱਚ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਵੱਲੋਂ ਲੋਕਾਂ ਨਾਲ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਦਾਵੇਦਾਰ, ਆਪ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਵਿਸ਼ਵਾਸ ਜਤਾਇਆ, ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰੇਗੀ।
ਡਾ. ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮਿਲਿਆ ਹੈ। ਸਿੱਖਿਆ, ਸਿਹਤ, ਪਾਣੀ, ਸੜਕਾਂ ਅਤੇ ਲੋਕ ਭਲਾਈ ਨਾਲ ਜੁੜੇ ਕਈ ਵੱਡੇ ਫੈਸਲੇ ਲੈ ਕੇ ਸਰਕਾਰ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਮੋਹਾਲੀ ਦੇ ਲੋਕ ਵੀ ਹੁਣ ਸ਼ਹਿਰ ਵਿੱਚ ਇੱਕ ਨਵਾਂ ਅਤੇ ਇਮਾਨਦਾਰ ਸੋਚ ਵਾਲਾ ਨਗਰ ਨਿਗਮ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਦੀ ਅਗਵਾਈ ਹੇਠ ਮੋਹਾਲੀ ਨਗਰ ਨਿਗਮ ਵਿਕਾਸ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਇਆ ਹੈ। ਸ਼ਹਿਰ ਵਿੱਚ ਸਫਾਈ, ਸੀਵਰੇਜ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਕੂੜਾ ਪ੍ਰਬੰਧਨ ਵਰਗੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਿਆ। ਕਈ ਇਲਾਕਿਆਂ ਵਿੱਚ ਲੋਕ ਹਾਲੇ ਵੀ ਮੁੱਢਲੀਆਂ ਸੁਵਿਧਾਵਾਂ ਲਈ ਸੰਘਰਸ਼ ਕਰ ਰਹੇ ਹਨ। ਡਾ. ਆਹਲੂਵਾਲੀਆ ਨੇ ਕਿਹਾ ਕਿ ਮੋਹਾਲੀ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਇਸ ਵਾਰ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਸਮਰਥਨ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਵਾਰਡ ਨੰਬਰ 6 ਸਮੇਤ ਪੂਰੇ ਮੋਹਾਲੀ ਵਿੱਚ ਬਿਨਾਂ ਭੇਦਭਾਵ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਪਾਰਕਾਂ ਦੀ ਸੰਭਾਲ, ਬੱਚਿਆਂ ਲਈ ਖੇਡਣ ਵਾਲੇ ਖੇਤਰ, ਬਜ਼ੁਰਗਾਂ ਲਈ ਬੈਠਣ ਦੀਆਂ ਸੁਵਿਧਾਵਾਂ, ਸਾਫ਼-ਸਫ਼ਾਈ, ਸੀਸੀਟੀਵੀ ਕੈਮਰੇ, 24&7 ਸੁਰੱਖਿਆ ਪ੍ਰਬੰਧ, ਵਧੀਆ ਸਟਰੀਟ ਲਾਈਟਾਂ ਅਤੇ ਸੁਚੱਜਾ ਕੂੜਾ ਪ੍ਰਬੰਧਨ ਉਨ੍ਹਾਂ ਦੇ ਮੁੱਖ ਟਿੱਚੇ ਵਿੱਚ ਸ਼ਾਮਿਲ ਹਨ। ਇਸ ਤੋਂ ਇਲਾਵਾ ਆਰਡਬਲਯੂਏ ਨਾਲ ਮਿਲ ਕੇ ਹਰ ਇਲਾਕੇ ਦੇ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ।
ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਲੋਕ ਸੇਵਾ, ਸਿਹਤ ਕੈਂਪਾਂ ਅਤੇ ਸਮਾਜਿਕ ਕਾਰਜਾਂ ਰਾਹੀਂ ਮੋਹਾਲੀ ਵਾਸੀਆਂ ਨਾਲ ਜੁੜੇ ਹੋਏ ਹਨ ਅਤੇ ਅੱਗੇ ਵੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ।

Leave a Reply

Your email address will not be published. Required fields are marked *