Home » Uncategorized » ਭਾਜਪਾ ਨੇਤਾ ਰੂਪਾ ਸੋਹਾਣਾ ਦੀ ਪਤਨੀ ਸ਼ਰਨਜੀਤ ਕੌਰ ਹੋਏ ‘ਆਪ’ ‘ਚ ਸ਼ਾਮਿਲ ਵਾਰਡ ਨੰ. 39 ਤੋਂ ਟਿਕਟ ਦੇਣ ਦੀ ਕੀਤੀ ਜਾਵੇਗੀ ਜ਼ੋਰਦਾਰ ਸਿਫਾਰਿਸ਼ : ਵਿਧਾਇਕ ਕੁਲਵੰਤ ਸਿੰਘ

ਭਾਜਪਾ ਨੇਤਾ ਰੂਪਾ ਸੋਹਾਣਾ ਦੀ ਪਤਨੀ ਸ਼ਰਨਜੀਤ ਕੌਰ ਹੋਏ ‘ਆਪ’ ‘ਚ ਸ਼ਾਮਿਲ ਵਾਰਡ ਨੰ. 39 ਤੋਂ ਟਿਕਟ ਦੇਣ ਦੀ ਕੀਤੀ ਜਾਵੇਗੀ ਜ਼ੋਰਦਾਰ ਸਿਫਾਰਿਸ਼ : ਵਿਧਾਇਕ ਕੁਲਵੰਤ ਸਿੰਘ

ਨਗਰ ਨਿਗਮ ਚੋਣਾਂ ਲਈ ਅੰਤਿਮ ਸੂਚੀ ਕੱਲ ਸਵੇਰੇ 11 ਵਜੇ ਤੱਕ ਕਰ ਦਿੱਤੀ ਜਾਵੇਗੀ ਜਾਰੀ : ਡਾਇਰੈਕਟਰ ਸੁਰਿੰਦਰ ਸਿੰਘ ਸੋਹਾਣਾ 
ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੇ ਸਵਾ ਚਾਰ ਸਾਲ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਪੰਜਾਬ ਦੇ ਲੋਕੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ  ਪਰਿਵਾਰ ਵਿੱਚ  ਵਾਧਾ ਹੋ ਰਿਹਾ ਹੈ ਅਤੇ ਇਹ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਇਹ ਗੱਲ ਵਿਧਾਇਕਾਣ ਕੁਲਵੰਤ ਸਿੰਘ ਨੇ ਸੈਕਟਰ-79 ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਖਾਸ ਗੱਲ ਇਹ ਹੈ ਕਿ ਜਿਵੇਂ ਜਿਵੇਂ ਨਗਰ ਨੇ ਝੋਣਾ ਨੇੜੇ ਆ ਰਹੀਆਂ ਹਨ ਉਵੇਂ ਹੀ ਸਿਆਸੀ ਪਾਰਟੀਆਂ ਵਿੱਚ ਵੱਡੇ ਪੱਧਰ ਤੇ ਉਥਲ ਉਥਲ ਹੋ ਰਹੀ ਹੈ। ਇੱਕ ਦੂਜੀ ਸਿਆਸੀ ਪਾਰਟੀਆਂ ਦੇ ਨੇਤਾ ਪੁਰਾਣੀਆਂ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ। ਖਾਸ ਕਰਕੇ ਪਿੰਡ ਸੁਹਾਣਾ ਚ ਇਹੋ ਜਿਹੀ ਇੱਕ ਵਿਲੱਖਣ ਮਿਸਾਲ ਸਾਹਮਣੇ ਆਈ ਹੈ ਕਿ ਇੱਕ ਭਾਜਪਾ ਨੇਤਾ ਰੁਪਿੰਦਰ ਸਿੰਘ ਰੂਪਾ ਸੋਹਾਣਾ ਦੀ ਪਤਨੀ ਸ਼ਰਨਜੀਤ ਕੌਰ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।  ਇਹਨਾਂ ਦੇ ਨਾਲ ਆਮ ਆਦਮੀ ਪਾਰਟੀ ਦਾ ਪੱਲਾ ਫੜਨ ਵਾਲਿਆਂ ਦੇ ਵਿੱਚ ਯੂਥ ਨੇਤਾ -ਰੂਬਲ ਸੋਹਾਣਾ, ਜਗਜੋਤ ਸਿੰਘ, ਰਮਨਦੀਪ ਸਿੰਘ, ਗੁਰਦੀਪ ਸਿੰਘ, ਨਮਨਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਗੌਰਵ ਵਰਮਾ ਵੀ ਸ਼ਾਮਿਲ ਹਨ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਰਨਜੀਤ ਕੌਰ ਸੋਹਾਣਾ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦਾ ਰਿਹਾ ਹੈ ਅਤੇ  ਇਸ ਪਰਿਵਾਰ ਨੂੰ ਇਹ ਪੂਰਾ ਯਕੀਨ ਦਿਵਾਉਂਦੇ ਹਾਂ ਕਿ ਇਹਨਾਂ ਦੇ ਮਾਨ -ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਕੋਲ ਸ਼ਰਨਜੀਤ ਕੌਰ ਨੂੰ ਵਾਰਡ ਨੰਬਰ -39 ਤੋਂ ਨਗਰ ਨਿਗਮ ਚੋਣਾਂ ਲਈ ਟਿਕਟ ਦੇਣ ਦੀ ਜੋਰਦਾਰ ਸਿਫਾਰਿਸ਼ ਕੀਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੁਸੀਂ ਸਭ ਜਾਣਦੇ ਹੋ ਕਿ ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਕਤਾਰ ਲੰਮੀ ਹੋ ਗਈ ਹੈ ਅਤੇ ਇਹ ਸਿਲਸਿਲਾ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ੀ ਨਾਲ ਜਾਰੀ ਰਹੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕੀ ਇਹ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਅਤੇ ਸਮਰਥਕ ਤੱਕ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਿਹਾ ਹੈ,  ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ  ਸਾਬਕਾ ਕੌਂਸਲਰ ਕਾਫੀ ਘੁਟਨ ਮਹਿਸੂਸ ਕਰ ਰਹੇ ਸਨ ਅਤੇ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਕੱਲ ਸਵੇਰੇ 11 ਵਜੇ ਤੱਕ ਨਗਰ ਨਿਗਮ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੋਕੀ ਵੱਡੇ ਅੰਤਰ ਨਾਲ ਜਿਤਾਉਣ ਦੇ ਲਈ ਤਿਆਰੀ ਕਰੀ ਬੈਠੇ ਹਨ, ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਪ੍ਰਸਿੱਧ ਸਮਾਜਸੇਵੀ ਸ਼ਰਨਜੀਤ ਕੌਰ ਸੋਹਾਣਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਲਈ ਕੰਮ ਕਰਨਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਾਂ ਰਹਿੰਦੇ ਹੱਲ ਕਰਨ ਦੇ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਤੇ ਗੱਲਬਾਤ ਦੌਰਾਨ ਸਾਬਕਾ ਕੌਂਸਲਰ ਡਾਇਰੈਕਟਰ ਸੁਰਿੰਦਰ ਸਿੰਘ ਰੋਡਾ ਸੋਹਾਣਾ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਜਿਸ ਤਰ੍ਹਾਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਕੀਤਾ ਜਾਂਦਾ ਹੈ ਅਤੇ ਸਮਾਜ ਦੇ ਹਰ ਵਰਗ ਲਈ ਲੋਕ ਪੱਖੀ ਸਕੀਮਾਂ ਨੂੰ ਲਾਗੂ ਕਰਨ ਦੇ ਲਈ ਦਿਨ-ਰਾਤ ਜੁੜੇ ਰਹਿੰਦੇ ਹਨ। ਇਸ ਗੱਲ ਤੋਂ ਪੂਰਾ ਹਲਕਾ ਭਲੀ-ਭਲੀ ਵਾਕਫ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ  ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਅਤੇ ਯੂਥ ਨੇਤਾ ਸਰਬਜੀਤ ਸਿੰਘ ਸਮਾਣਾ ਸਾਬਕਾ ਕੌਂਸਲਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *