Home » Uncategorized » ਕੌਮੀ ਇਨਸਾਫ ਮੋਰਚੇ ਦੇ ਦੇ ਪੰਡਾਲ ‘ਚ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦਾ ਮਨਾਇਆ ਜਨਮ ਦਿਨ

ਕੌਮੀ ਇਨਸਾਫ ਮੋਰਚੇ ਦੇ ਦੇ ਪੰਡਾਲ ‘ਚ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦਾ ਮਨਾਇਆ ਜਨਮ ਦਿਨ

22 ਮਈ ਨੂੰ ਕਾਲੇ ਚੋਲੇ ਪਾ ਕੇ ਆਪਣੇ ਆਪ ਨੂੰ ਜੰਜੀਰਾਂ ‘ਚ ਜਕੜ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਸਰਪਰਸਤ ਬਾਪੂ ਗੁਰਚਰਨ ਸਿੰਘ
   
ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਮਈ (ਚਰਨ ਸਿੰਘ ਮੈਣ ਮਾਜਰੀ) : ਕੌਮੀ ਇਨਸਾਫ ਮੋਰਚੇ ਦੇ ਪੰਡਾਲ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦਾ ਜਨਮ ਦਿਨ ਸੰਗਤਾਂ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਮਨਾਇਆ। ਸਵੇਰੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਉਸ ਤੋਂ ਬਾਅਦ ਢਾਡੀ ਜਥਿਆਂ ਨੇ ਢਾਡੀ ਵਾਰਾਂ, ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਹੋਈ ਵੱਖ-ਵੱਖ ਧਾਰਮਿਕ ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਦੌਰਾਨ ਕਈ ਫੈਸਲੇ ਲਏ ਗਏ। ਜਿਨ੍ਹਾਂ ਤਹਿਤ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ ਗਈ। ਮੋਰਚੇ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨਾਲ ਸੰਬੰਧਿਤ ਮਾਮਲਿਆਂ ਵਿੱਚ ਅਦਾਲਤਾਂ ਅੱਗੇ ਗਲਤ ਤੱਥ ਪੇਸ਼ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਭਾਈ ਪਰਮਜੀਤ ਸਿੰਘ ਭਿਓਰਾ ਦੀ ਪਰੋਲ ਸਬੰਧੀ ਚਿੱਠੀ ਐਸਐਸਪੀ ਪਟਿਆਲਾ ਕੋਲ ਪਈ ਹੋਈ ਹੈ। ਪਰ ਉਸ ਉੱਤੇ ਕੋਈ ਅਮਲ ਨਹੀਂ ਕੀਤਾ ਗਿਆ। ਮੋਰਚੇ ਵੱਲੋਂ ਇਹ ਵੀ ਕਿਹਾ ਗਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਐਨਐਸਏ ਖਤਮ ਹੋਣ ਤੋਂ ਬਾਅਦ ਵੀ ਉਹਨਾਂ ਨੂੰ ਪੰਜਾਬ ਵਿੱਚ ਸ਼ਿਫਟ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਪੰਜਾਬ ਸਰਕਾਰ ਦਾ ਰੁਖ ਸਪੱਸ਼ਟ ਨਹੀਂ ਹੈ ਅਤੇ ਵੱਖ-ਵੱਖ ਬਿਆਨ ਦਿੱਤੇ ਜਾ ਰਹੇ ਹਨ। ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਭਾਈ ਰਾਜੋਆਣਾ ਦੀ ਫਾਂਸੀ ਰੱਦ ਕੀਤੀ ਜਾਵੇ। ਇਨ੍ਹਾਂ ਸਾਰੇ ਮਾਮਲਿਆਂ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 22 ਮਈ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗ 101 ਮੈਂਬਰਾਂ ਦੇ ਜਥੇ ਦੇ ਰੂਪ ਵਿੱਚ ਇਹ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਵਿੱਚ ਕਾਲੇ ਚੋਲੇ ਪਾ ਕੇ ਆਪਣੇ ਆਪ ਨੂੰ ਜੰਜੀਰਾਂ ਨਾਲ ਜਕੜ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
        ਇਸ ਤੋਂ ਇਲਾਵਾ 27 ਤਰੀਕ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਦੇ ਵਿੱਚ ਕੌਮੀ ਇਨਸਾਫ ਮੋਰਚੇ ਦੀ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ। ਜਿਸ ਵਿੱਚ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ, ਧਾਰਮਿਕ ਜਥੇਬੰਦੀਆਂ ਦੇ ਆਗੂ ਸਾਹਿਬਾਨ, ਬੁੱਧੀਜੀਵੀ, ਗ੍ਰੰਥੀ ਸਭਾ, ਕਿਸਾਨ ਜਥੇਬੰਦੀਆਂ ਦੇ ਆਗੂ, ਜਨਤਕ ਜਥੇਬੰਦੀਆਂ ਦੇ ਸਾਬਕਾ ਅਫਸਰ, ਰਿਟਾਇਰਡ ਜਸਟਿਸ ਸਾਰੀਆਂ ਸ਼ਖਸ਼ੀਅਤਾਂ ਨੂੰ ਬੁਲਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਸਮੇਂ ਹਾਜ਼ਰ ਆਗੂ ਸਾਹਿਬਾਨ ਸਰਪਰਸਤ ਬਾਪੂ ਗੁਰਚਰਨ ਸਿੰਘ, ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਗੁਰਿੰਦਰ ਸਿੰਘ ਭੰਗੂ, ਪਾਲ ਸਿੰਘ ਘੜੂੰਆਂ, ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ, ਦਰਸ਼ਨ ਸਿੰਘ ਸੰਧੂ, ਬਲਜੀਤ ਸਿੰਘ ਭਾਊ, ਜਥੇਦਾਰ ਰਸਪਾਲ ਸਿੰਘ ਚੰਡੀਗੜ੍ਹ, ਸਰਦਾਰ ਗੁਰਨਾਮ ਸਿੰਘ ਸਿੱਧੂ ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਕੌਮੀ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਜਥੇਦਾਰ ਬਲਕਾਰ ਸਿੰਘ ਭੁੱਲਰ ਪੀਸੀਏ ਮੈਂਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਬੀਬੀ ਰਜਿੰਦਰ ਕੌਰ ਸਰਾਂ ਚੰਡੀਗੜ੍ਹ, ਬਲਜਿੰਦਰ ਸਿੰਘ ਖਾਲਸਾ, ਜੀਤ ਸਿੰਘ ਔਲਖ, ਰਸਪਾਲ ਸਿੰਘ ਚੰਡੀਗੜ੍ਹ, ਅਵਤਾਰ ਸਿੰਘ ਬੜੈਲ, ਬਾਬਾ ਪਰਮਜੀਤ ਸਿੰਘ, ਮੱਖਣ ਸਿੰਘ ਮਾਨਸਾ, ਤਜਿੰਦਰ ਸਿੰਘ ਹਾਈਜੈਕ, ਜਗਵੀਰ ਸਿੰਘ ਘੜੂੰਆਂ,ਪਰਵਿੰਦਰ ਸਿੰਘ ਮਲੋਆ, ਗੋਵਿੰਦਰ ਸਿੰਘ ਕਿਸਾਨ ਆਗੂ, ਰਵਿੰਦਰ ਸਿੰਘ ਵਜੀਦਪੁਰ, ਕੁਲਵੀਰ ਸਿੰਘ ਬਾਕਰਪੁਰ, ਹਰਦੀਪ ਸਿੰਘ ਮੋਗਰ ਬਾਕਰਪੁਰ, ਗੁਰਦੀਪ ਸਿੰਘ, ਬਲਦੇਵ ਸਿੰਘ ਫੌਜੀ, ਸ਼ਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਫੇਜ 5 ਮੋਹਾਲੀ ਮੁਕੰਦ ਸਿੰਘ ਮੀਤ ਪ੍ਰਧਾਨ ਬਲਵੀਰ ਸਿੰਘ ਖਰੜ, ਬਲਵੀਰ ਸਿੰਘ ਸੋਹਾਣਾ, ਜਸਵੰਤ ਸਿੰਘ, ਗੁਰਦਿਆਲ ਸਿੰਘ ਮਾਨ, ਲਖਵਿੰਦਰ ਸਿੰਘ ਖੁੱਡਾ ਅਲੀਸ਼ੇਰ, ਹਰਬੰਸ ਸਿੰਘ ਆਦਿ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *