Home » Uncategorized » ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੰਗਾਂ ਨਾ ਮੰਨਣ ਨੂੰ ਲੈਕੇ 22 ਮਈ ਨੂੰ ਕਾਲੇ ਚੋਲੇ ਪਾਕੇ ਖੁੱਦ ਨੂੰ ਸੰਗਲਾਂ ਵਿਚ ਜਕੜ ਕੇ ਕੀਤਾ ਜਾਵੇਗਾ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਦੀ ਰਿਹਾਇਸ਼ ਉੱਤੇ ਪਰੋਸ ਪ੍ਰਦਰਸ਼ਨ

ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੰਗਾਂ ਨਾ ਮੰਨਣ ਨੂੰ ਲੈਕੇ 22 ਮਈ ਨੂੰ ਕਾਲੇ ਚੋਲੇ ਪਾਕੇ ਖੁੱਦ ਨੂੰ ਸੰਗਲਾਂ ਵਿਚ ਜਕੜ ਕੇ ਕੀਤਾ ਜਾਵੇਗਾ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਦੀ ਰਿਹਾਇਸ਼ ਉੱਤੇ ਪਰੋਸ ਪ੍ਰਦਰਸ਼ਨ

ਚੰਡੀਗੜ੍ਹ/ਪਟਿਆਲਾ 19 ਮਈ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੇ ਰਿਹਾਈ, ਬਹਿਬਲ ਕਲਾਂ ਅਤੇ ਬਰਗਾੜੀ ਗੋਲੀਕਾਂਡ ਵਿੱਚ ਸ਼ਹੀਦ ਹੋਏ ਸਿੰਘਾਂ ਲਾਪਤਾ 328 ਸਰੂਪਾਂ ਅਤੇ ਬੇਅਦਬੀਆਂ ਬੇਅਦਬੀਆਂ ਪ੍ਰਤੀ ਸਖ਼ਤ ਕਾਨੂੰਨ ਬਣਾਉਣ ਲਈ ਲਾਏ ਗਏ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੌਮੀ ਇਨਸਾਫ ਮੋਰਚੇ ਵੱਲੋਂ ਸਮੇਂ ਸਮੇਂ ਤੇ ਇਨਸਾਫ ਨਾ ਦੇਣ ਕਰਕੇ ਰੋਸ ਪ੍ਰਦਰਸ਼ਨ ਰੋਸ ਮਾਰਚ ਅਤੇ ਧਰਨੇ ਲਾਏ ਜਾਂਦੇ ਹਨ। ਇਸੇ ਸੰਬੰਧ ਵਿੱਚ 22 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਕਦੇ ਦਿੱਲੀ ਦੇ ਵਿੱਚ ਕਾਲੇ ਚੋਲੇ ਪਾ ਕੇ ਆਪਣੇ ਆਪ ਨੂੰ ਗੁਲਾਮੀ ਦੀਆਂ ਜੰਜੀਰਾਂ ਵਿੱਚ ਜਕੜ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਥੇ ਹੀ ਕੌਮੀ ਇਨਸਾਫ ਮੋਰਚੇ ਦੇ ਪੰਡਾਲ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੇ ਜਨਮ ਦਿਨ ਮਨਾਉਣ ਦੇ ਸਮਾਗਮ ਉੱਤੇ ਵੀ ਇੱਕ ਅਹਿਮ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ 22 ਮਈ ਨੂੰ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਨਾ ਦੇਣ ‘ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਵਿਰੁੱਧ ਕਾਲੇ ਚੋਲੇ ਪਾ ਕੇ ਅਤੇ ਆਪਣੇ ਆਪ ਨੂੰ ਗੁਲਾਮੀ ਦਾ ਅਹਿਸਾਸ ਕਰਦਿਆਂ ਜੰਜੀਰਾਂ ਵਿੱਚ ਜਕੜ ਕੇ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਜਾਵੇਗਾ. ਇਸੇ ਸਬੰਧ ਵਿੱਚ ਅੱਜ ਗੁਰਦਵਾਰਾ ਦੁੱਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਕੌਮੀ ਇਨਸਾਫ਼ ਮੋਰਚੇ  ਦੀ ਤਾਲਮੇਲ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਬੈਠਕ ਵਿਚ ਸਰਕਾਰ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ  ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਪਾਈਆਂ ਜਾ ਰਹੀਆਂ ਰੁਕਾਵਟਾਂ ਦੀ ਨਿੰਦਾ ਕੀਤੀ ਗਈ। ਪਿੱਛਲੇ ਦਿਨਾਂ ਵਿਚ ਇਸੇ ਮੰਗ ਨੂੰ ਲੈਕੇ ਦਿੱਲ੍ਹੀ ਕੀਤੇ ਗਏ ਸ਼ਾਂਤਮਈ ਰੋਸ ਨੂੰ ਕੇਂਦਰ ਸਰਕਾਰ ਵੱਲੋਂ ਜ਼ਬਰੀ ਰੋਕਣ ਅਤੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਨ ਦੀ ਵੀ ਨਿਖੇਧੀ ਕੀਤੀ ਗਈ। 3 ਸਾਲ 6 ਮਹੀਨੇ ਤੋਂ ਇਸ ਮੁੱਦੇ ਉਤੇ ਲੱਗੇ ਕੌਮੀ ਇਨਸਾਫ਼ ਮੋਰਚੇ ਪੰਜਾਬ ਸਰਕਾਰ ਵੱਲੋਂ ਬਿਲਕੁੱਲ ਅਣਦੇਖਾ ਕੀਤਾ ਜਾ ਰਿਹਾ ਹੈ। ਇਸੇ ਮੰਗ ਦੀ ਕੜੀ ਨੂੰ ਅੱਗੇ ਤੋਰਦਿਆਂ 22 ਮਈ ਨੂੰ ਸਵਾ ਸੌ ਸੰਗਤਾਂ ਦਾ ਜੱਥਾ ਮੁੱਖ ਮੰਤਰੀ ਪੰਜਾਬ ਦੀ ਕੋਠੀ ਵੱਲ  ਜਾਵੇਗਾ। ਸਮੇਂ ਦੀ ਹਕੂਮਤ ਵੱਲੋਂ ਸਿੱਖਾਂ ਨੂੰ ਜ਼ਲੀਲ ਕਰਨ ਅਤੇ ਗੁਲਾਮੀ ਦਾ ਅਹਿਸਾਸ ਕਰਵਾਉਣ ਵਾਲੇ ਵਤੀਰੇ ਨੂੰ ਦਰਸਾਉਣ ਲਈ ਕਾਲੇ ਚੋਲੇ ਗਲਾਂ ਵਿਚ ਪਾ ਕੇ ਪ੍ਰਦਰਸ਼ਨਕਾਰੀ ਖੁੱਦ ਨੂੰ ਸੰਗਲਾਂ ਵਿਚ ਜਕੜ ਕੇ ਅੱਗੇ ਵਧਣਗੇ। ਮੀਟਿੰਗ ਵਿਚ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ, ਤਾਲਮੇਲ ਕਮੇਟੀ ਦੇ ਬੁਲਾਰੇ ਗੁਰਦੀਪ ਸਿੰਘ ਬਠਿੰਡਾ, ਬਲਵਿੰਦਰ ਸਿੰਘ ਫਿਰੋਜ਼ਪੁਰ, ਕਿਸਾਨ ਆਗੂ ਡਾ. ਦਰਸ਼ਨ ਪਾਲ, ਗੁਰਿੰਦਰ ਸਿੰਘ ਭੰਗੂ, ਪ੍ਰੋ. ਵਰਿੰਦਰ ਸਿੰਘ, ਮਲਕੀਤ ਸਿੰਘ ਸੇਖੋਂ,  ਅਤੇ ਪਰਮਜੀਤ ਸਿੰਘ ਸਾਹੋਲੀ ਹਾਜ਼ਰ ਸਨ।

Leave a Reply

Your email address will not be published. Required fields are marked *