Home » Uncategorized » ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਕੀ ਮੰਗਾਂ ਮਨਵਾਉਣ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਵੱਲ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਕੀਤਾ ਰੋਸ ਮਾਰਚ ..

ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਕੀ ਮੰਗਾਂ ਮਨਵਾਉਣ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਵੱਲ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਕੀਤਾ ਰੋਸ ਮਾਰਚ ..

ਪੰਜਾਬ ਸਰਕਾਰ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਦੀ ਲੰਬੀ ਬੀਮਾਰੀ ਕਾਰਨ ਪੈਰੋਲ ਨਾ ਦੇਣ ਤੇ ਕੀਤਾ ਸਖਤ ਵਿਰੋਧ ਅਤੇ ਨਾਅਰੇਬਾਜ਼ੀ 
ਕੌਮੀ ਇਨਸਾਫ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਿਆਸੀ ਬੰਦੀ ਸਿੰਘਾਂ ਦੁ ਰਿਹਾਈ ਅਤੇ ਖਾਲਸਾ ਪੰਥ ਦੀਆਂ ਹੋਰ ਹੱਕੀ ਮੰਗਾਂ ਨਾ ਮੰਨੀਆਂ ਗਈਆਂ : ਸਰਪ੍ਰਸਤ ਬਾਪੂ ਗੁਰਚਰਨ ਸਿੰਘ
ਚੰਡੀਗੜ੍ਹ 22 ਮਈ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ ਵੱਲੋਂ  ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਸੈਕੜੇ ਲੋਕਾਂ ਨੇ ਰੋਸ ਮਾਰਚ ਕੀਤਾ। ਰੋਸ ਮਾਰਚ ਵਿੱਚ ਵਿਖਾਵਾ ਕਰ ਰਹੀਆਂ ਸੰਗਤਾਂ ਨੇ ਕਾਲੇ ਚੋਲੇ ਅਤੇ ਸੰਗਲਾਂ ਨਾਲ ਜਕੜਿਆ ਹੋਇਆ ਸੀ। ਰੋਸ ਮਾਰਚ ਨੂੰ 43 ਸੈਕਟਰ ਚੰਡੀਗੜ੍ਹ ਵਿਖੇ ਭਾਰੀ ਵੈਰੀਗੇਟ ਲਾ ਕੇ ਭਾਰੀ ਪੁਲਿਸ ਫੋਰਸ ਨੇ ਰੋਕ ਲਿਆ। ਇਸ ਸਮੇਂ ਪ੍ਰਦਰਸ਼ਨਕਾਰੀਆਂ ਨੇ ਭਾਰੀ ਨਾਅਰੇਬਾਜ਼ੀ ਵੀ ਕੀਤੀ ਅਤੇ ਪੁਲਿਸ ਨਾਲ ਮਾਮੂਲੀ ਜਿਨਾਂ ਵੀ ਹੋਈਆਂ। ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਨੇ ਮੋਕੇ ‘ਤੇ ਆ ਕੇ ਕੌਮੀ ਇਨਸਾਫ ਮੋਰਚੇ ਦੀ ਲੀਡਰਸ਼ਿਪ ਤੋਂ ਰੋਸ ਪੱਤਰ ਲਿਆ। ਡੀਜੀਪੀ ਪੰਜਾਬ ਦੇ ਨਾਮ ਰੋਸ ਪੱਤਰ ਐਸਐਸਪੀ ਚੰਡੀਗੜ੍ਹ ਨੇ ਲਿਆ। ਰੋਸ ਪੱਤਰ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਦੇ ਨਾਲ ਨਾਲ ਬਹਿਬਲ ਕਲਾ ਦੇ ਗੋਲੀ ਕਾਂਡ ਦੇ ਦੋਸ਼ੀਆਂ ਦਾ ਚਲਾਨ ਪੇਸ਼ ਕਰਨ ਦੀ ਮੰਗ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਜੀ ਦੀ ਮਾਤਾ ਜੀ ਦੀ ਲੰਬੀ ਬੀਮਾਰੀ ਕਾਰਨ ਪੈਰੋਲ ਨਾ ਦੇਣ ਕਰਕੇ ਵਿਰੋਧ ਕੀਤਾ ਅਤੇ ਨਿੰਦਣਯੋਗ ਕਿਹਾ। ਭਾਈ ਪਰਮਜੀਤ ਸਿੰਘ ਭਿਓਰਾ ਦੀ ਪਰੋਲ ਦੀ ਅਰਜੀ ਕਈ ਮਹੀਨਿਆਂ ਤੋਂ ਐਸਐਸਪੀ ਪਟਿਆਲਾ ਕੋਲ ਪਈ ਹੈ। ਸਰਕਾਰ ਕੋਈ ਵੀ ਫੈਸਲਾ ਨਹੀਂ ਲੈ ਰਹੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਭਾਈ ਭਿਓਰਾ ਦੇ ਆਉਣ ਨਾਲ ਇਲਾਕੇ ਵਿੱਚ ਗੜਬੜ ਹੋਣ ਦਾ ਝੂਠਾ ਜਾਲ ਬੁਣ ਰਹੀ ਹੈ l ਭਾਈ ਅੰਮ੍ਰਿਤਪਾਲ ਸਿੰਘ ਐਮਪੀ ਦੇ ਵਿਰੁੱਧ ਅਸਾਮ ਪ੍ਰਦੇਸ਼ ਵਿੱਚ ਕੋਈ ਕੇਸ ਨਹੀਂ ਹਨ। ਉਹਨਾਂ ਨੂੰ ਉੱਥੇ ਰੱਖਣਾ ਗੈਰ ਕਾਨੂੰਨੀ ਅਤੇ ਰਾਜਸੀ ਵਿਰੋਧ ਕਾਰਨ ਹਨ। ਇਸ ਤਰ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਲਈ ਲਿਖਿਆ ਗਿਆ। ਪ੍ਰੰਤੂ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ। ਕੌਮੀ ਇਨਸਾਫ ਮੋਰਚੇ ਵੱਲੋਂ ਮਨੁੱਖੀ ਅਧਿਕਾਰ ਨੂੰ ਮੁੱਖ ਰੱਖਦੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਜੀ ਦੀ ਰਿਹਾਈ ਦੀ ਮੰਗ ਕੀਤੀ। ਮੁੱਖ ਮੰਤਰੀ ਦੇ ਓ.ਐਸ ਡੀ ਨੂੰ ਬਾਪੂ ਗੁਰਚਰਨ ਸਿੰਘ ਹਵਾਰਾ, ਗੁਰਦੀਪ ਸਿੰਘ ਬਠਿੰਡਾ, ਪਾਲ ਸਿੰਘ ਘੜੂੰਆਂ, ਗੁਰਿੰਦਰ ਸਿੰਘ ਭੰਗੂ, ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬਾਬਾ ਰਾਜਾ ਰਾਜ ਸਿੰਘ, ਬੰਦੀ ਸਿੰਘ ਤੇ ਕਿਸਾਨ ਆਗੂ ਬਲਜੀਤ ਸਿੰਘ ਭਾਊ, ਕਰਨੈਲ ਸਿੰਘ ਪੰਜੋਲੀ, ਰੇਸ਼ਮ ਸਿੰਘ ਕਾਹਲੋਂ ਵੱਲੋਂ ਰੋਸ ਪੱਤਰ ਦਿੱਤਾ ਗਿਆ। ਰੋਸ ਮਾਰਚ ਵਿੱਚ ਕੌਮੀ ਇਨਸਾਫ ਮੋਰਚੇ ਦੀ ਟੀਮ ਪੰਥ ਅਤੇ ਕਿਸਾਨ ਜਥੇਬੰਦੀਆਂ ਨਹਿੰਗ ਸਿੰਘ ਜਥੇਬੰਦੀਆਂ ਦੇ ਆਗੂ ਸ਼ਾਮਿਲ ਸਨ। ਰੋਸ ਮਾਰਚ ਵਿੱਚ ਬਲਵਿੰਦਰ ਸਿੰਘ ਫਿਰੋਜ਼ਪੁਰ ਤਰੁਣ ਜੈਨ ਬਾਵਾ, ਬੀਬੀ ਜਸਵੀਰ ਕੌਰ, ਬੀਬੀ ਰਜਿੰਦਰ ਕੌਰ ਸਰਾਂ, ਰਣਜੀਤ ਸਿੰਘ ਕਿਸਾਨ ਆਗੂ, ਲਖਬੀਰ ਸਿੰਘ, ਰਵਿੰਦਰ ਸਿੰਘ ਵਜੀਦਪੁਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਰਨਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਜਥੇਦਾਰ ਰਸ਼ਪਾਲ ਸਿੰਘ ਚੰਡੀਗੜ੍ਹ, ਤਜਿੰਦਰ ਸਿੰਘ ਹਾਈਜੈਕਰ ਪਰਮਿੰਦਰ ਸਿੰਘ ਮਲੋਆ, ਹਰਮਿੰਦਰ ਸਿੰਘ ਚੰਡੀਗੜ੍ਹ, ਮਨਜਿੰਦਰ ਸਿੰਘ ਮੋਹਾਲੀ, ਇੰਦਰਵੀਰ ਸਿੰਘ ਪਟਿਆਲਾ, ਗੁਰਜੰਟ ਸਿੰਘ ਸੀਲ ਪਟਿਆਲਾ, ਪ੍ਰੋਫੈਸਰ ਬਲਿੰਦਰ ਸਿੰਘ ਡੁਮਛੇੜੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਜਥੇਦਾਰ ਬਲਕਾਰ ਸਿੰਘ ਭੁੱਲਰ ਸੇਵਾ ਸਿੰਘ ਹੀ ਗਿਆ ਮਹਾਰਾਜਾ ਨੈਬ ਸਿੰਘ ਗੇਮਾਂ ਜਾ ਰਿਹਾ ਬਲਵੀਰ ਸਿੰਘ ਸੁਹਾਣਾ ਕੁਲਬੀਰ ਸਿੰਘ ਖਾਲਸਾ ਅੰਗਰੇਜ਼ ਸਿੰਘ ਬੂਟੇ ਵਾਲਾ, ਸੁਖਬੀਰ ਸਿੰਘ ਪਟਿਆਲਾ ਸੱਜਣ ਸਿੰਘ ਬਠਿੰਡਾ, ਭਾਈ ਪਰਮਜੀਤ ਸਿੰਘ, ਭਾਈ ਜਸਵੰਤ ਸਿੰਘ, ਬਲਜਿੰਦਰ ਸਿੰਘ ਗੁੱਡੂ ,ਅਵਤਾਰ ਸਿੰਘ ਬੁੜੈਲ, ਮੇਵਾ ਸਿੰਘ ਘੜੂੰਆਂ, ਗੁਰਮੀਤ ਸਿੰਘ ਘੜੂਆ ਪਰਮਿੰਦਰ ਸਿੰਘ ਪਿੰਦਾ ਘੜੂਆਂ ਲਾਭ ਸਿੰਘ ਮੱਲੇਵਾਲ ਕਮਲਦੀਪ ਸਿੰਘ, ਕੁਲਵੀਰ ਸਿੰਘ, ਮੁਖਤਿਆਰ ਸਿੰਘ ਫੂਲ , ਜਗਮੀਤ ਸਿੰਘ ਮੁਗਲ ਮਾਜਰੀ ਸ਼ਾਮਿਲ ਸਨ।

Leave a Reply

Your email address will not be published. Required fields are marked *