ਚੰਡੀਗੜ੍ਹ ਲੁਧਿਆਣਾ 27 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।…ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ ‘ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਿਸ ਥਾਣਾ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਡਿਊਟੀ ਅਫ਼ਸਰ ਏ.ਐਸ.ਆਈ. ਹਰਦੀਪ ਸਿੰਘ ਕੋਲ ਰਿਪੋਰਟ ਦਰਜ ਕਰਵਾਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸਦੀ ਦਰਖ਼ਾਸਤ ‘ਤੇ ਕਾਰਵਾਈ ਕਰਨ ਲਈ 20,000 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ ‘ਤੇ ਹੀ ਉਸਤੋਂ 6000 ਰੁਪਏ ਵੀ ਲੈ ਲਏ। ਬੁਲਾਰੇ ਨੇ ਕਿ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਪੁਲਿਸ ਥਾਣਾ ਡਿਵੀਜ਼ਨ ਨੰਬਰ 08 ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਮੁਲਜ਼ਮ ਏਐਸਆਈ ਹਰਦੀਪ ਸਿੰਘ ਨਿਸ਼ਕਾਤ ਕਰਤਾ ਐਫਆਈਆਰ ਦੀ ਕਾਪੀ ਦੇਣ ਅਤੇ ਇਸ ਤੋਂ ਅਗਲੀ ਕਾਰਵਾਈ ਕਰਨ ਲਈ ਸ਼ਿਕਾਇਤ ਕਰਤਾ ਤੋਂ ਬਾਕੀ ਰਹਿੰਦੇ 14ਹ000 ਰੁਪਏ ਦੇਣ ਲਈ ਕਿਹਾ ਸੀ।..ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ ਅਤੇ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।..ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਸਾਰੀ ਕਾਰਵਾਈ ਹੈਬੋਵਾਲ ਕਲਾਂ ਦੇ ਵਸਨੀਕ ਰਾਮ ਈਸ਼ਵਰ ਦੀ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਨੂੰ ਦਿੱਤੇ ਆਪਣੇ ਬਿਆਨ ਵਿੱਚ, ਪੀੜਤ ਰਾਮ ਈਸ਼ਵਰ ਨੇ ਦੱਸਿਆ ਕਿ ਉਸਦੀ ਧੀ ਅਚਾਨਕ ਲਾਪਤਾ ਹੋ ਗਈ ਸੀ, ਅਤੇ ਉਹ ਉਸਨੂੰ ਲੱਭਣ ਅਤੇ ਕਾਨੂੰਨੀ ਰਿਪੋਰਟ ਦਰਜ ਕਰਨ ਲਈ ਵਾਰ-ਵਾਰ ਥਾਣੇ ਜਾ ਰਿਹਾ ਸੀ। ਹਾਲਾਂਕਿ, ਉਸਦੀ ਮਦਦ ਕਰਨ ਅਤੇ ਆਪਣਾ ਕਾਨੂੰਨੀ ਫਰਜ਼ ਨਿਭਾਉਣ ਦੀ ਬਜਾਏ, ਸਟੇਸ਼ਨ ‘ਤੇ ਤਾਇਨਾਤ ਏਐਸਆਈ ਕੇਸ ਵਿੱਚ ਦੇਰੀ ਕਰ ਰਿਹਾ ਸੀ। ਦੋਸ਼ ਹੈ ਕਿ ਏਐਸਆਈ ਨੇ ਲਾਪਤਾ ਕੁੜੀ ਲਈ ਐਫਆਈਆਰ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਤੇ ਹੋਰ ਜਾਂਚ ਸ਼ੁਰੂ ਕਰਨ ਦੇ ਬਦਲੇ, ਉਸਨੇ ਪੀੜਤ ਦੇ ਪਿਤਾ ਤੋਂ 14,000 ਰੁਪਏ ਦੀ ਭਾਰੀ ਰਿਸ਼ਵਤ ਮੰਗੀ।…ਬੇਵੱਸ ਪਿਤਾ, ਰਿਸ਼ਵਤ ਲੈਣ ਵਾਲੇ ਅਧਿਕਾਰੀ ਨੂੰ ਪੈਸੇ ਦੇਣ ਤੋਂ ਤਿਆਰ ਨਹੀਂ ਸੀ, ਨੇ ਵਿਜੀਲੈਂਸ ਬਿਊਰੋ ਕੋਲ ਜਾਣ ਦੀ ਹਿੰਮਤ ਜੁਟਾਈ। ਸ਼ਿਕਾਇਤ ਦੀ ਸੱਚਾਈ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਟੀਮ ਨੇ ਤੁਰੰਤ ਜਾਲ ਵਿਛਾ ਦਿੱਤਾ। ਯੋਜਨਾਬੱਧ ਰਣਨੀਤੀ ਅਨੁਸਾਰ, ਜਿਵੇਂ ਹੀ ਪੀੜਤ, ਰਾਮ ਈਸ਼ਵਰ ਨੇ ਦੋਸ਼ੀ ਏਐਸਆਈ ਨੂੰ 14,000 ਰੁਪਏ ਦੀ ਰਿਸ਼ਵਤ ਸੌਂਪੀ, ਹਰਦੀਪ ਸਿੰਘ, ਇੱਕ ਵਿਸ਼ੇਸ਼ ਵਿਜੀਲੈਂਸ ਟੀਮ, ਜੋ ਪਹਿਲਾਂ ਹੀ ਘਾਤ ਲਗਾ ਕੇ ਉਡੀਕ ਕਰ ਰਹੀ ਸੀ, ਨੇ ਉਸ ਜਗ੍ਹਾ ‘ਤੇ ਛਾਪਾ ਮਾਰਿਆ। ਟੀਮ ਨੇ ਦੋਸ਼ੀ ਅਧਿਕਾਰੀ ਨੂੰ ਰੰਗੇ ਹੱਥੀਂ ਫੜ ਲਿਆ ਅਤੇ ਉਸ ਤੋਂ ਸਾਰੀ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਏਐਸਆਈ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ (ਵਿਜੀਲੈਂਸ ਐਕਟ) ਤਹਿਤ ਮਾਮਲਾ ਦਰਜ ਕਰ ਲਿਆ ਅਤੇ ਇਸ ਸਬੰਧੀ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਪੰਜਾਬ ਪੁਲਿਸ ਦੇ ਇਹੋ ਜਿਹੇ ਭਰਿਸ਼ਟ ਅਤੇ ਜਾਲਮ ਮੁਲਾਜ਼ਮ ਉਹਨਾਂ ਮਜਲੂਮ ਲੋਕਾਂ ਨੂੰ ਇਨਸਾਫ ਦੇਣ ਵਾਲੇ ਮੁਲਾਜ਼ਮਾਂ ਨੂੰ ਸਜਾਵਾਂ ਦੇਣ ਲਈ ਹੌਸਲੇ ਦ੍ਰਿੜ ਕਰ ਦਿੰਦੇ ਹਨ ਕਿ ਕੋਈ ਵੀ ਰਿਸ਼ਵਤਖਰਾਂ ਨੂੰ ਸਜਾਵਾਂ ਦੇਣ ਲਈ ਦਿਵਾਉਣ ਲਈ ਦ੍ਰਿੜ ਇਰਾਦੇ ਅਤੇ ਜੁਝਾਰੂ ਹੌਸਲੇ ਨਾਲ ਸਾਹਮਣੇ ਆ ਜਾਂਦੇ ਹਨ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਆਉਣ ਵਾਲੇ ਸਮੇਂ ‘ਚ ਹੀ ਪਤਾ ਲੱਗੇਗਾ।
Home
»
Uncategorized
»
ਪੰਜਾਬ ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ ਲਾਪਤਾ ਧੀ ਨੂੰ ਲੱਭਣ ਲਈ 14,000 ਰੁਪਏ ਦੀ ਰਿਸ਼ਵਤ ਲੈਂਦਿਆ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ…


