Home » Uncategorized » ਹਿਮਾਚਲ ਦੇ ਐਂਟਰੀ ਟੈਕਸ ਖ਼ਿਲਾਫ਼ 1 ਜੂਨ ਨੂੰ 55 ਪੰਜਾਬ, ਹਰਿਆਣਾ ਅਤੇ ਹਿਮਾਚਲ ਨੂੰ ਜੋੜਨ ਵਾਲੀਆਂ ਜੋੜਨ ਵਾਲੇ 55 ‘ਤੇ ਦਿੱਤਾ ਜਾਵੇਗਾ ਧਰਨਾ ਅਤੇ ਕੀਤਾ ਜਾਵੇਗਾ ਚੱਕਾ ਜਾਮ…

ਹਿਮਾਚਲ ਦੇ ਐਂਟਰੀ ਟੈਕਸ ਖ਼ਿਲਾਫ਼ 1 ਜੂਨ ਨੂੰ 55 ਪੰਜਾਬ, ਹਰਿਆਣਾ ਅਤੇ ਹਿਮਾਚਲ ਨੂੰ ਜੋੜਨ ਵਾਲੀਆਂ ਜੋੜਨ ਵਾਲੇ 55 ‘ਤੇ ਦਿੱਤਾ ਜਾਵੇਗਾ ਧਰਨਾ ਅਤੇ ਕੀਤਾ ਜਾਵੇਗਾ ਚੱਕਾ ਜਾਮ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਹੁਸ਼ਿਆਰਪੁਰ ਪਠਾਨਕੋਟ, ਨਾਲਾਗੜ੍ਹ, ਭਰਤਗੜ੍ਹ ਅਤੇ ਹੋਰ ਸਰਹੱਦੀ ਖੇਤਰਾਂ ਦੇ ਲੋਕ ਹੋਣਗੇ ਸ਼ਾਮਿਲ…

 

ਚੰਡੀਗੜ੍ਹ 31 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਹੱਦਾਂ ਨਾਲ ਜੁੜੇ 55 ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ‘ਤੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਬਾਹਰੀ ਸੂਬਿਆਂ ਤੇ ਲਗਾਏ ਜਾ ਰਹੇ ਐਂਟਰੀ ਟੈਕਸ ਦੇ ਵਿਰੋਧ ਵਿੱਚ 01 ਜੂਨ ਨੂੰ ਚਾਰ ਘੰਟਿਆਂ ਲਈ ਚੱਕਾ ਜਾਮ ਅਤੇ ਧਰਨੇ ਦਿੱਤੇ ਜਾਣਗੇ। ਇਸ ਸਬੰਧ ਵਿੱਚ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਅਤੇ ਕਿਰਤੀ ਕਿਸਾਨ ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਵੀਰ ਸਿੰਘ ਬੜਵਾ ਨੇ ਦੱਸਿਆ ਕਿ ਊਨਾ-ਨੰਗਲ ਦੇ ਮਹਿਤਪੁਰ ਬਾਰਡਰ, ਕੀਰਤਪੁਰ ਸਾਹਿਬ-ਮਨਾਲੀ ਕੌਮੀ ਮਾਰਗ ਅਤੇ ਨਾਲਾਗੜ੍ਹ-ਘਨੌਲੀ ਰਾਜ ਮਾਰਗ ਸਮੇਤ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੂੰ ਜੋੜਨ ਵਾਲੇ 55 ਪੁਆਇੰਟਾਂ ‘ਤੇ ਧਰਨੇ ਅਤੇ ਚੱਕਾ ਜਾਮ ਕੀਤਾ ਜਾਵੇਗਾ। ਰੂਪਨਗਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਪਠਾਨਕੋਟ, ਨਾਲਾਗੜ੍ਹ, ਭਰਤਗੜ੍ਹ, ਢੇਰੋਵਾਲ ਅਤੇ ਹੋਰ ਸਰਹੱਦੀ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਆਗੂਆਂ ਨੇ ਸਪਸ਼ਟ ਕੀਤਾ ਕਿ ਚੱਕਾ ਜਾਮ ਦੌਰਾਨ ਫੌਜੀ ਬਾਣਾ, ਐਂਬੂਲੈਂਸ, ਐਮਰਜਂਸ ਸੇਵਾਵਾਂ ਅਤੇ ਜ਼ਰੂਰੀ ਯਾਤਰਾ ਦਸਤਾਵੇ ਰੱਖਣ ਵਾਲੇ ਡਾਕਟਰ ਯਾਤਰੀਆਂ ਨੂੰ ਪੂਰੀ ਛੋਟ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਨੁਸ਼ਾਸਿਤ ਢੰਗ ਨਾਲ ਚਲਾਇਆ ਜਾਵੇਗਾ। ਪੰਜਾਬ ਮੋਰਚਾ, ਕਿਰਤੀ ਕਿਸਾਨ ਮੋਰਚਾ, ਸ਼ੇਰ-ਏ-ਪੰਜਾਬ ਯੂਨੀਅਨ, ਭਾਰਤੀ ਕਿਸਾਨ ਯੂਨੀਅਨ, ਜਨ ਚੇਤਨਾ ਮੰਚ, ਪੰਜਾਬ ਟੈਕਸੀ ਯੂਨੀਅਨ ਅਤੇ ਹੋਰ ਸਮਾਜਿਕ ਤੇ ਟਰਾਂਸਪੋਰਟ ਜਥੇਬੰਦੀਆਂ ਨੇ ਇਸ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਐਂਟਰੀ ਟੈਕਸ ਨੂੰ ਖ਼ਤਮ ਕਰਵਾਉਣ ਤੱਕ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਵਸੂਲਿਆ ਜਾ ਰਿਹਾ ਐਂਟਰੀ ਟੈਕਸ ਆਮ ਲੋਕਾਂ, ਟੈਕਸੀ ਚਾਲਕਾਂ, ਸੈਰ-ਸਪਾਟਾ ਉਦਯੋਗ ਅਤੇ ਛੋਟੇ ਵਪਾਰੀਆਂ ਲਈ ਬੇਲੋੜਾ ਆਰਥਿਕ ਬੋਝ ਬਣ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਇਸ ਮੁੱਦੇ ‘ਤੇ ਆਪਣਾ ਸਪੱਸ਼ਟ ਰੁਖ਼ ਜਨਤਕ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *