Home » Uncategorized » ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਲੁੱਕ ਆਊਟ ਹੋਇਆ ਜਾਰੀ ਐਫਆਈਆਰ ਦੀ ਕਾਪੀ ਆਈ ਸਾਹਮਣੇ…

ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਲੁੱਕ ਆਊਟ ਹੋਇਆ ਜਾਰੀ ਐਫਆਈਆਰ ਦੀ ਕਾਪੀ ਆਈ ਸਾਹਮਣੇ…

ਚੰਡੀਗੜ੍ਹ 4 ਜੂਨ (ਮੰਗਤ ਸਿੰਘ ਸੈਦਪੁਰ) : ਸਥਾਨਕ ਅਦਾਲਤ ਦੇ ਦਖਲ ਤੋਂ ਬਾਅਦ ਪੰਜਾਬ ਪੁਲਸ ਨੇ ਵੀਰਵਾਰ ਨੂੰ ਮਜੀਠੀਆ ਦੀ ਕਾਨੂੰਨੀ ਟੀਮ ਨੂੰ ਐਫਆਈਆਰ  ਦੀ ਕਾਪੀ ਸੌਂਪ ਦਿੱਤੀ।ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ.ਦੀ ਕਾਪੀ ਸਾਹਮਣੇ ਆ ਗਈ ਹੈ। …..ਪੰਜਾਬ ਪੁਲਸ ਵੱਲੋਂ ਇਹ ਕੇਸ ਭਾਰਤੀ ਨਿਆ ਸੰਹਿਤਾ ਦੀਆਂ ਕਈ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਐਫਆਈਆਰ ਅਨੁਸਾਰ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ‘ਤੇ ਸਰਕਾਰੀ ਕਰਮਚਾਰੀ ‘ਤੇ ਹਮਲਾ ਕਰਨ, ਡਿਊਟੀ ਵਿੱਚ ਰੁਕਾਵਟ ਪੈਦਾ ਕਰਨ, ਖਿੱਚ-ਧੂਹ ਕਰਨ, ਕਾਨੂੰਨੀ ਹਿਰਾਸਤ ਵਿੱਚੋਂ ਵਿਅਕਤੀ ਨੂੰ ਛੁਡਵਾਉਣ, ਸਬੂਤ ਨਸ਼ਟ ਕਰਨ ਜਾਂ ਛੁਪਾਉਣ, ਅਪਰਾਧਿਕ ਧਮਕੀ ਦੇਣ, ਗੈਰ-ਕਾਨੂੰਨੀ ਇਕੱਠ ਅਤੇ ਦੰਗਾ ਕਰਨ ਵਰਗੇ ਦੋਸ਼ ਲਗਾਏ ਗਏ ਹਨ। ਇਸ ਤੋਂ ਇਲਾਵਾ ਅਸਲਾ ਐਕਟ ਦੀਆਂ ਧਾਰਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਐਫਆਈਆਰ ਮੁਤਾਬਕ ਬਿਕਰਮ ਸਿੰਘ ਮਜੀਠੀਆ ਕਥਿਤ ਤੌਰ ‘ਤੇ 50 ਤੋਂ ਵੱਧ ਸਮਰਥਕਾਂ ਨਾਲ ਮਜੀਠਾ ਥਾਣੇ ਪਹੁੰਚੇ ਸਨ। ਉਸ ਵੇਲੇ ਪੁਲਸ ਜੋਬਨਪ੍ਰੀਤ ਸਿੰਘ ਨਾਮਕ ਵਿਅਕਤੀ ਤੋਂ ਪੁੱਛਗਿੱਛ ਕਰ ਰਹੀ ਸੀ।..ਸੂਤਰਾਂ ਅਨੁਸਾਰ ਪੁਲਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਲਕਾ ਮਜੀਠੀਆ ਵਿੱਚ ਉਨ੍ਹਾਂ ਦੀ ਗੁੰਮਸ਼ੁਦਗੀ ਸਬੰਧੀ ਪੋਸਟਰ ਵੀ ਲਗਾਏ ਗਏ ਹਨ, ਜਿਸ ਨਾਲ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ।….ਪੁਲਸ ਦਾ ਦਾਅਵਾ ਹੈ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕ ਬਿਨਾਂ ਇਜਾਜ਼ਤ ਪੁਲਸ ਥਾਣੇ ਵਿੱਚ ਦਾਖਲ ਹੋਏ ਅਤੇ ਇਮਾਰਤ ਦੇ ਵੱਖ-ਵੱਖ ਹਿੱਸਿਆਂ, ਕਮਰਿਆਂ ਅਤੇ ਹਵਾਲਾਤ ਖੇਤਰ ਦੀ ਤਲਾਸ਼ੀ ਲਈ। FIR ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਜਦੋਂ ਪੁਲਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਸਮਰਥਕ ਨੇ ਪਿਸਤੌਲ ਲਹਿਰਾ ਕੇ ਹਵਾ ਵਿੱਚ ਘੁਮਾਈ, ਜਿਸ ਨਾਲ ਪੁਲਸ ਸਟੇਸ਼ਨ ਵਿੱਚ ਮੌਜੂਦ ਅਧਿਕਾਰੀਆਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ।…ਸੂਤਰਾਂ ਅਨੁਸਾਰ ਪੁਲਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਲਕਾ ਮਜੀਠੀਆ ਵਿੱਚ ਉਨ੍ਹਾਂ ਦੀ ਗੁੰਮਸ਼ੁਦਗੀ ਸਬੰਧੀ ਪੋਸਟਰ ਵੀ ਲਗਾਏ ਗਏ ਹਨ, ਜਿਸ ਨਾਲ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ।..ਇਸ ਮਾਮਲੇ ਵਿੱਚ ਪੰਜਾਬ ਪੁਲਸ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵੀ ਜਾਰੀ ਕਰ ਦਿੱਤਾ ਹੈ। ਇਸ ਸਰਕੂਲਰ ਦੇ ਜਾਰੀ ਹੋਣ ਤੋਂ ਬਾਅਦ ਮਜੀਠੀਆ ਦੇਸ਼ ਤੋਂ ਬਾਹਰ ਯਾਤਰਾ ਨਹੀਂ ਕਰ ਸਕਣਗੇ।

Leave a Reply

Your email address will not be published. Required fields are marked *