Home » Uncategorized » ਮੁੱਖ ਮੰਤਰੀ ਸਿਹਤ ਸੰਭਾਲ ਯੋਜਨਾ ਤਹਿਤ 3-75 ਲੱਖ ਮਰੀਜ਼ਾਂ ਨੇ 654 ਕਰੋੜ ਰੁਪਏ ਦੀ ਨਗਦੀ ਰਹਿਤ ਇਲਾਜ ਕੀਤਾ ਹਾਸਲ : ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਸਿਹਤ ਸੰਭਾਲ ਯੋਜਨਾ ਤਹਿਤ 3-75 ਲੱਖ ਮਰੀਜ਼ਾਂ ਨੇ 654 ਕਰੋੜ ਰੁਪਏ ਦੀ ਨਗਦੀ ਰਹਿਤ ਇਲਾਜ ਕੀਤਾ ਹਾਸਲ : ਮੁੱਖ ਮੰਤਰੀ ਭਗਵੰਤ ਮਾਨ

23.01 ਲੱਖ ਪਰਿਵਾਰਾਂ ਨੂੰ 47.27 ਲੱਖ ਸਿਹਤ ਕਾਰਡ ਸਿਹਤ ਸੰਭਾਲ ਯੋਜਨਾ ਤਹਿਤ ਕੀਤੇ ਜਾਰੀ…

ਚੰਡੀਗੜ੍ਹ, 5 ਜੂਨ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਪੰਜਾਬ ਭਰ ਵਿੱਚ ਸਰਵ-ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਕ੍ਰਾਂਤੀਕਾਰੀ ਕਦਮ ਵਜੋਂ ਉੱਭਰ ਰਹੀ ਹੈ। ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਸਿੱਖ ਯੋਜਨਾ ਪ੍ਰਗਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਨੂੰ ਹੋਰ ਪਹੁੰਚਯੋਗ ਅਤੇ ਉਪਭੋਗਤਾ-ਅਨੁਕੂਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਲੋਕਾਂ ਨੂੰ ਸਿਹਤ ਕਾਰਡ ਡਾਊਨਲੋਡ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਇੱਕ ਸਮਰਪਿਤ ਵਟਸਐਪ-ਅਧਾਰਤ ਸਹੂਲਤ ਅਤੇ ਇੱਕ ਵੈੱਬਸਾਈਟ ਪੇਜ ਬਣਾਇਆ ਜਾ ਰਿਹਾ ਹੈ ਤਾਂ ਜੋ ਲਾਭਪਾਤਰੀ ਆਪਣੇ ਈ-ਕਾਰਡ ਆਸਾਨੀ ਨਾਲ ਡਾਊਨਲੋਡ ਕਰ ਸਕਣ। ਇਸੇ ਤਰ੍ਹਾਂ ਇੱਕ ਨਵੀਂ ਮੋਬਾਈਲ ਐਪ-ਅਧਾਰਤ ਰਜਿਸਟ੍ਰੇਸ਼ਨ ਪ੍ਰਣਾਲੀ ’ਤੇ ਵੀ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਇਹ ਕੰਮ ਪੂਰਾ ਕਰ ਲਿਆ ਜਾਵੇਗਾ।ਇਸ ਸਕੀਮ ਤਹਿਤ ਦਿੱਤੇ ਜਾਣ ਵਾਲੇ ਇਲਾਜ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਤੱਕ 3.79 ਲੱਖ ਮਰੀਜ਼ਾਂ ਨੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ 654 ਕਰੋੜ ਰੁਪਏ ਦਾ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ 835 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 223 ਸਰਕਾਰੀ ਹਸਪਤਾਲ ਅਤੇ 612 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਲਾਭਪਾਤਰੀਆਂ ਨੂੰ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣ। ਇਸ ਪਹਿਲਕਦਮੀ ਦੇ ਪੈਮਾਨੇ ਅਤੇ ਮਹੱਤਵ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਇਸ ਪ੍ਰਮੁੱਖ ਸਕੀਮ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਹੱਕਦਾਰ ਹੈ।”ਇਸ ਸਕੀਮ ਨੂੰ ਸੂਬੇ ਵਿੱਚ ਸਿਹਤ ਸੰਭਾਲ ਵਿੱਚ ਨਵਾਂ ਮੀਲ ਪੱਥਰ ਅਤੇ ਪਹਿਲ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਡਾਕਟਰੀ ਇਲਾਜ ’ਤੇ ਵੱਡੀ ਰਕਮ ਖਰਚ ਕਰਨੀ ਪੈਂਦੀ ਸੀ। ਪਰ ਇਹ ਸਕੀਮ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਪਰਿਵਾਰ ਆਰਥਿਕ ਤੰਗੀਆਂ ਕਾਰਨ ਮਿਆਰੀ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ।” ਮੀਟਿੰਗ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

 

Leave a Reply

Your email address will not be published. Required fields are marked *