Home » Uncategorized » ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਨਰਿੰਦਰ ਸਿੰਘ ਸੈਦਪੁਰ ਨੂੰ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ : ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ

ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਨਰਿੰਦਰ ਸਿੰਘ ਸੈਦਪੁਰ ਨੂੰ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ : ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਜੂਨ (ਮੰਗਤ ਸਿੰਘ ਸੈਦਪੁਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਵੱਲੋਂ ਜ਼ਿਲ੍ਹਾ ਮੋਹਾਲੀ ਕਿਸਾਨਾਂ ਦਾ ਇਕੱਠ ਕੀਤਾ। ਜਿਸ ਇਕੱਠ ਵਿੱਚ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਪਹੁੰਚੇ ਅਤੇ ਕਿਸਾਨਾਂ ਤੇ ਮਜ਼ਦੂਰਾਂ ਦਾ ਵੱਡੀ ਗਿਣਤੀ ਵਿੱਚ ਇਕੱਠ ਹੋਇਆ। ਜਿਸ ਇਕੱਠ ਵਿੱਚ ਜਿਲ੍ਹਾ ਪ੍ਰਧਾਨ ਭਗਤ ਸਿੰਘ ਸੈਦਪੁਰ ਨੂੰ ਜਿਲ੍ਹਾ ਮੋਹਾਲੀ ਦੀ ਜਿੰਮੇਵਾਰੀ ਸੌਂਪੀ ਗਈ। ਜਿਸ ਵਿੱਚ ਕਿਸਾਨਾਂ ਦੀ ਲਾਮਬੰਦੀ ਕੀਤੀ ਗਈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਕਿਹਾ ਕਿ ਵਪਾਰਕ ਸਮਝੌਤਾ ਭਾਰਤ ਅਮਰੀਕਾ ਨੂੰ ਰੱਦ ਕਰਾਉਣ ਲਈ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ 2025 ਬਿੱਲ ਬਿਜਲੀ ਐਕਟ ਨੂੰ ਰੱਦ ਕਰਾਉਣ ਲਈ ਲਗਾਤਾਰ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਮੋਦੀ ਸਰਕਾਰ ਵੱਲੋਂ ਯੂਰੀਆ ਤੇ ਡਾਈ ਖਾਦ ਆਈਡੀਆਂ ਬਣਾਈਆਂ ਜਾ ਰਹੀਆਂ ਹਨ, ਇਸ ਦਾ ਵੀ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰੋਪੜ ਸਰਦਾਰ ਅਜੈਬ ਸਿੰਘ ਸੈਣੀ, ਜ਼ਿਲ੍ਹਾ ਜਨਰਲ ਸਕੱਤਰ ਨੌਨਿਹਾਲ ਸਿੰਘ, ਜਿਲਾ ਲੁਧਿਆਣਾ ਦੇ ਪ੍ਰਧਾਨ ਦਿਲਸ਼ਾਨ ਸਿੰਘ ਫਿਰੋਜ਼ਪੁਰ, ਕਿਸਾਨ ਆਗੂ ਪਿਆਰਾ ਸਿੰਘ, ਨਰਿੰਦਰ ਸਿੰਘ ਸੈਦਪੁਰ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਹਰਮੀਤ ਸਿੰਘ, ਸਰਜੀਤ ਸਿੰਘ, ਕਰਮ ਸਿੰਘ, ਗੁਰਮੀਤ ਸਿੰਘ ਘਟੋਰ, ਕਰਮ ਸਿੰਘ ਮੀਆਂਪੁਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *