Home » Uncategorized » ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਹਰੀ ਝੰਡੀ : ਕੋਆਰਡੀਨੇਟਰ ਫੂਲਰਾਜ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਹਰੀ ਝੰਡੀ : ਕੋਆਰਡੀਨੇਟਰ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਜੂਨ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਰਵਾਨਾ ਕੀਤਾ। ਪਿੰਡ  ਮੌਲੀ ਵੈਦਵਾਨ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇਣ  ਦੇ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੋਹਾਲੀ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ  ਸਿੰਘ, ਕੌਂਸਲਰ ਸਤਵਿੰਦਰ ਸਿੰਘ ਮਿੱਠੂ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ ਵੀ ਉਚੇਚੇ ਤੌਰ ‘ਤੇ ਮੌਜੂਦ ਰਹੇ। ਮੇਅਰ ਮੋਹਾਲੀ ਕਾਰਪੋਰੇਸ਼ਨ- ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਹੁਣ ਤੱਕ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦੇ ਵੱਲੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਨਾਲ ਫੋਨ ‘ਤੇ ਰਾਬਤਾ ਕਰਨ ਦੇ ਦੌਰਾਨ ਵਾਰ-ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਯਾਤਰਾ ਨੂੰ ਸ਼ੁਰੂ ਕਰਨ ਦੇ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਾਂਦਾ ਹੈ ਕਿ ਕਿਸੇ ਵੀ ਸਰਕਾਰ ਨੇ ਹੁਣ ਤੱਕ ਸੀਨੀਅਰ ਸਿਟੀਜਨ ਦੀ ਸਹੂਲਤ ਅਤੇ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਅਜਿਹੀ ਯਾਤਰਾ ਦੀ ਸ਼ੁਰੂਆਤ ਸਫਲਤਾਪੂਰਵਕ ਨਹੀਂ ਕੀਤੀ। ਮੇਅਰ ਮੋਹਾਲੀ ਕਾਰਪੋਰੇਸ਼ਨ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੋਹਾਲੀ ਤੋਂ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਸ਼ਰਧਾਲੂਆਂ ਵੱਲੋਂ ਰਜਿਸਟਰੇਸ਼ਨ ਵੱਡੇ ਪੱਧਰ ‘ਤੇ ਕਰਵਾਈ ਜਾ ਰਹੀ ਹੈ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੇਅਰ ਸ੍ਰੀ ਸਮਾਣਾ ਨੇ ਕਿਹਾ ਕਿ ਮੋਹਾਲੀ ਦੀ ਖੂਬਸੂਰਤੀ ਨੂੰ ਲੈ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ  ਸ਼ਹਿਰ ਦੇ ਵਿੱਚ ਥਾਂ – ਥਾਂ ਤੇ ਕੂੜੇ ਦੇ ਢੇਰ ਲੱਗੇ ਨਜ਼ਰ ਆ ਰਹੇ ਸਨ। ਪ੍ਰੰਤੂ ਹੁਣ ਲਗਾਤਾਰ ਇਸ ਉੱਤੇ ਕੰਮ ਕੀਤਾ ਜਾ ਰਿਹਾ ਹੈ, ਉਹਨਾਂ ਕਿਹਾ ਕਿ ਡੰਪਿੰਗ ਗਰਾਊਂਡ ਬਣਾਏ ਜਾਣ ਸਬੰਧੀ ਲੋੜੀਂਦੀ ਪ੍ਰਕਿਰਿਆ ਜਾਰੀ ਹੈ ਅਤੇ ਜਲਦੀ ਹੀ ਇਸ ਮਾਮਲੇ ਦਾ ਵੀ ਸਥਾਈ ਹੱਲ ਕਰ ਲਿਆ ਜਾਵੇਗਾ। ਸ਼੍ਰੀ ਸਮਾਣਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਮੋਹਾਲੀ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦਾ ਸਹੀ ਢੰਗ ਨਾਲ ਹੱਲ ਕੀਤਾ ਜਾਵੇਗਾ ਅਤੇ ਕਿਧਰੇ ਵੀ ਲੰਮਾ ਸਮਾਂ ਪਾਣੀ ਨੂੰ ਖੜਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਲਈ ਇਸ ਲਈ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਾਫ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਮੋਹਾਲੀ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਕੋਈ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੌਰਾਨ ਜਾਣ ਵਾਲੀਆਂ ਬੱਸਾਂ ਦੇ ਦੌਰਾਨ ਸੀਨੀਅਰ ਸਿਟੀਜਨ ਨੂੰ ਮੈਡੀਕਲ ਸੇਵਾਵਾਂ ਦੇਣ ਦੇ ਲਈ ਡਾਕਟਰ ਹਰ ਵੇਲੇ ਬੱਸ ਵਿੱਚ ਮੌਜੂਦ ਰਹਿੰਦਾ ਹੈ ਅਤੇ ਬੱਸ ਵਿੱਚ ਇੱਕ ਗਾਈਡਰ ਵੀ ਹਰ ਵੇਲੇ ਮੌਜੂਦ ਰਹਿੰਦਾ ਹੈ। ਫੂਲਰਾਜ ਸਿੰਘ ਨੇ ਕਿਹਾ ਕਿ ਉਹ ਖੁਦ ਵੀ ਆਪਣੇ ਪਰਿਵਾਰ ਸਮੇਤ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਤੇ ਜਾ ਚੁੱਕੇ ਹਨ ਅਤੇ ਸੰਗਤੀ ਰੂਪ ਦੇ ਵਿੱਚ ਅਜਿਹੀ ਧਾਰਮਿਕ ਯਾਤਰਾ ‘ਤੇ ਜਾਣਾ ਆਪਣੇ-ਆਪ ਵਿੱਚ ਇੱਕ ਬੇਹੱਦ ਸਕੂਨ ਭਰਿਆ ਅਨੁਭਵ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਚਿੱਤਰ ਸਿੰਘ ਬਾਵਾ ਮੌਲੀ, ਅਵਤਾਰ ਸਿੰਘ ਪੰਚ, ਕੇਸਰ ਸਿੰਘ, ਮਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਭਾਗ ਸਿੰਘ- ਸਾਬਕਾ ਮੈਂਬਰ ਪੰਚਾਇਤ ਸਮੇਤ ਸ਼ਰਧਾਲੂ ਹਾਜ਼ਰ ਸਨ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ 28 ਜੁਲਾਈ ਨੂੰ ਸਾਰੀਆਂ ਪੰਥਕ, ਕਿਸਾਨ ਜਥੇਬੰਦੀਆਂ, ਪੰਥ ਪੰਜਾਬ ਦਰਦੀ ਸ਼ਖਸ਼ੀਅਤਾਂ ਨੂੰ ਕਿਸਾਨ ਭਵਨ ‘ਚ 11 ਵਜੇ ਨੁਮਾਇੰਦਾ ਮੀਟਿੰਗ ਵਿੱਚ ਪੁੱਜਣ ਦੀ ਕੀਤੀ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ