Home » Uncategorized » ਜਨਰਲ ਕੈਟਾਗਿਰੀ ਕਮਿਸ਼ਨ ਪੰਜਾਬ ਨੂੰ ਕੰਮ ਨਾ ਕਰਨ ਦੇਣ ‘ਤੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੂੰ ਪੁੱਜ ਸਕਦਾ ਭਾਰੀ ਨੁਕਸਾਨ : ਸੀਨੀ. ਆਗੂ ਸੁਖਬੀਰ ਸਿੰਘ/ਜਸਬੀਰ ਸਿੰਘ ਗੜਾਂਗ

ਜਨਰਲ ਕੈਟਾਗਿਰੀ ਕਮਿਸ਼ਨ ਪੰਜਾਬ ਨੂੰ ਕੰਮ ਨਾ ਕਰਨ ਦੇਣ ‘ਤੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੂੰ ਪੁੱਜ ਸਕਦਾ ਭਾਰੀ ਨੁਕਸਾਨ : ਸੀਨੀ. ਆਗੂ ਸੁਖਬੀਰ ਸਿੰਘ/ਜਸਬੀਰ ਸਿੰਘ ਗੜਾਂਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਜੁਲਾਈ (ਮੰਗਤ ਸਿੰਘ ਸੈਦਪੁਰ) : ਜਨਰਲ ਕੈਟਾਗਿਰੀਜ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਆਗੂਆਂ ਸੁਖਬੀਰ ਸਿੰਘ, ਜਸਵੀਰ ਸਿੰਘ ਗੜਾਂਗ, ਸੁਦੇਸ਼ ਕਮਲ ਸ਼ਰਮਾ, ਜਸਵੰਤ ਸਿੰਘ ਬਰਾੜ, ਅਮਰਜੀਤ ਸਿੰਘ ਗੋਦਾਂਰਾ ਅਤੇ ਵਰਿੰਦਰ ਸਿੰਘ ਨੇ ਕਿਹਾ ਹੈ ਕਿ ਜੇਕਰ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਜਨਰਲ ਕੈਟਾਗਿਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਹੀਂ ਲਗਾ ਰਹੀ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਹ ਸਤਾ ਤੋਂ ਬਾਹਰ ਹੋ ਜਾਵੇਗੀ। ਹੁਣੇ ਪਿੱਛੇ ਹੋਈਆਂ ਮਿਊਂਸੀਪਲ ਕਮੇਟੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਗੁਰੂ ਹਰਸਹਾਏ ਨਗਰ ਕੌਸਲ ਵਿੱਚ ਆਪਣਾ ਖਾਤਾ ਖੋਲਣ ਵਿੱਚ ਵੀ ਸਫਲ ਨਹੀਂ ਹੋ ਸਕੀ ਸੀ। ਇਹੀ ਹਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋ ਸਕਦਾ ਹੈ। ਉਹਨਾਂ ਕਿਹਾ ਕਿ ਜਨਰਲ ਵਰਗ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕਾ ਹੈ। ਉਸ ਨੂੰ ਇਹ ਗੱਲ ਸਮਝ ਆ ਚੁੱਕੀ ਹੈ ਕਿ ਰਾਜ ਕਰ ਰਹੀ ਆਮ ਆਦਮੀ ਪਾਰਟੀ ਉਸ ਨਾਲ ਮਤਰੇਈ ਮਾਂ ਸਲੂਕ ਕਰ ਰਹੀ ਹੈ। ਜਦੋਂ ਦੂਸਰੇ ਵਰਗਾਂ ਦੇ ਕਮਿਸ਼ਨਾਂ ਦੇ ਚੇਅਰਮੈਨ ਅਤੇ ਸਟਾਫ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ ਤਾਂ ਫਿਰ ਜਨਰਲ ਕੈਟਾਗਿਰੀ ਕਮਿਸ਼ਨ ਪੰਜਾਬ ਨੂੰ ਕੰਮ ਕਿਉਂ ਨਹੀਂ ਕਰਨ ਦਿੱਤਾ ਜਾ ਰਿਹਾ। ਇਸ ਗੱਲ ਨੂੰ ਲੈਕੇ ਸਮੁੱਚੇ ਜਨਰਲ ਵਰਗ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਫੈਡਰੇਸ਼ਨ ਆਗੂਆਂ ਨੇ ਕਿਹਾ ਹੈ ਕਿ ਉਹ ਇਸ ਸਬੰਧੀ ਕਈ ਵਾਰ ਮੰਗ ਕਰ ਚੁੱਕੇ ਹਨ ਪਰ ਸਰਕਾਰ ਦਾ ਰਵੱਈਆਂ ਇਸ ਪ੍ਰਤੀ ਨਾਕਾਰਾਤਮਕ ਹੀ ਰਿਹਾ ਹੈ। ਫੈਡਰੇਸ਼ਨ ਨੇ ਕਿਹਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਆਮ ਆਦਮੀ ਪਾਰਟੀ ਦਾ ਸਖਤ ਵਿਰੋਧ ਕਰ ਕੇ ਉਸਨੂੰ ਸਤਾ ਤੋਂ ਲਾਂਭੇ ਕਰ ਦੇਣਗੇ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ 28 ਜੁਲਾਈ ਨੂੰ ਸਾਰੀਆਂ ਪੰਥਕ, ਕਿਸਾਨ ਜਥੇਬੰਦੀਆਂ, ਪੰਥ ਪੰਜਾਬ ਦਰਦੀ ਸ਼ਖਸ਼ੀਅਤਾਂ ਨੂੰ ਕਿਸਾਨ ਭਵਨ ‘ਚ 11 ਵਜੇ ਨੁਮਾਇੰਦਾ ਮੀਟਿੰਗ ਵਿੱਚ ਪੁੱਜਣ ਦੀ ਕੀਤੀ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ