Translate Your Language

July 29, 2026 7:24 am

PUNPUN03583/19/1/2007-TC

PUNPUN03583/19/1/2007-TC

Home » Uncategorized » ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਗਟ…

ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਗਟ…

ਪੰਜਾਬ ਨਾਲ ਹਰ ਪੱਖੋਂ ਨਫਰਤ ਅਤੇ ਵਿਤਕਰੇ ਵਾਲੀਆਂ ਗੈਰ ਕਾਨੂੰਨੀ ਬੇਇਨਸਾਫ਼ੀਆਂ ਵਿਰੁੱਧ ਇਨਸਾਫ ਲੈਣ ਲਈ ਇਕੱਤਰ ਹੋ ਕੇ ਕੇਂਦਰ ਸਰਕਾਰ ਦੇ ਪੈਰਾਂ ‘ਚ ਮਚਾਉਣਾ ਚਾਹੀਦਾ ਭਾਂਬੜ : ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ

ਚੰਡੀਗੜ੍ਹ 9 ਜੁਲਾਈ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਜਥੇਦਾਰ ਗੁਰਚਰਨ ਸਿੰਘ ਹਵਾਰਾ ਅਤੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਮੋਰਚੇ ਦੇ ਮੁੱਖ ਸਲਾਹਕਾਰ ਡਾਕਟਰ ਦਰਸ਼ਨ ਪਾਲ ਮੋਰਚੇ ਦੇ ਅਹੁਦੇਦਾਰ ਕੋ ਸਰਪਰਸਤ ਪਾਲ ਸਿੰਘ ਘੜੂੰਆ ਕਨਵੀਨਰ ਪਾਲ ਸਿੰਘ ਫਰਾਂਸ ,ਕੋ ਕਨਵੀਨਰ ਗੁਰਿੰਦਰ ਸਿੰਘ ਭੰਗੂ ,ਬਲਵਿੰਦਰ ਸਿੰਘ ਕਾਲਾ ਅਤੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਫਿਰੋਜ਼ਪੁਰ, ਖਜਾਨਚੀ ਤਰੁਣ ਜੈਨ ਬਾਵਾ ਨਾਲ ਅੱਜ ਦੀ ਹੋਈ ਜੂਮ ਮੀਟਿੰਗ  ਦੇ ਵਿਚਕਾਰ ਦੀ ਜਾਣਕਾਰੀ ਅਨੁਸਾਰ ਭਾਈ ਗੁਰਦੀਪ ਸਿੰਘ ਬਠਿੰਡਾ ਵੱਲੋਂ ਦਿੱਤੀ ਕਿ ਕੌਮੀ ਇਨਸਾਫ ਮੋਰਚਾ ਪ੍ਰਧਾਨ ਮੰਤਰੀ ਦੇ 17 ਜੁਲਾਈ ਦੇ ਦੌਰੇ ਦੌਰਾਨ ਉਸ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ। ਰੋਸ ਪ੍ਰਗਟ ਕਰਨ ਦੇ ਪ੍ਰੋਗਰਾਮ ਨੂੰ ਆਪਸੀ ਰੂਪ ਦੇਣ ਲਈ 13 ਜੁਲਾਈ ਨੂੰ ਬਰਨਾਲਾ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਦੇ ਘਰ ਅੱਗੇ ਰੋਸ ਧਰਨੇ ਦੌਰਾਨ ਮੀਟਿੰਗ ਵਿੱਚ ਵਿਚਾਰਾਂ ਕੀਤੀਆਂ ਜਾਣਗੀਆਂ ।ਉਨਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਦੀਆਂ ਰਿਹਾਈਆਂ ਨਾ ਕਰਕੇ ਸੰਵਿਧਾਨ , ਕਾਨੂੰਨ ਅਤੇ ਇਨਸਾਫ ਨਾਲ ਮਜ਼ਾਕ ਕਰ ਰਹੇ ਹਨ ।ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਵਿੱਚ ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਨ ਦੇ ਨਾਲ ਨਾਲ ਦੇਸ਼ ਭਰ ਦੇ ਰਾਜਸ਼ੀ ਬੰਦੀਆਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਨਜਾਇਜ਼ ਤੌਰ ‘ਤੇ ਬੰਦੀ ਬਣਾਉਣ ‘ਤੇ ਰੋਸ ਪ੍ਰਗਟ ਕੀਤਾ ਜਾਵੇਗਾ। ਵਰਣਨਯੋਗ ਹੈ ਕਿ ਪ੍ਰਧਾਨ ਮੰਤਰੀ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਪਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿੱਚ ਕੀਤਾ ਸੀ। ਪ੍ਰੰਤੂ ਬਾਅਦ ਵਿੱਚ ਆਜ਼ਾਦੀ ਵੇਲੇ ਕੌਮੀ ਆਗੂਆਂ ਵੱਲੋਂ ਸਿੱਖਾਂ ਨਾਲ ਕੀਤੇ ਵਾਅਦਿਆਂ ਵਾਂਗ ਪ੍ਰਧਾਨ ਮੰਤਰੀ ਵੀ ਮੁੱਕਰ ਗਿਆ। ਰੋਸ ਪ੍ਰਗਟ ਕਰਨ ਸਮੇਂ ‘ਸਤਲੁਜ’ ਫਿਲਮ ਉੱਪਰ ਪਾਬੰਦੀ ਲਾਉਣ ਵਿਰੁੱਧ ਅਤੇ ਭਾਰਤ-ਅਮਰੀਕਾ ਕਿਸਾਨੀ ਵਪਾਰ ਸਮਝੌਤੇ ਸਬੰਧੀ ਵੀ ਰੋਸ ਪ੍ਰਗਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਨਸਾਫ ਮੋਰਚਾ ਸਿੰਘਾਂ ਲਈ ਸੰਘਰਸ਼ ਹੋਰ ਤਿੱਖਾ ਕਰੇਗਾ ਅਤੇ ਰਿਹਾਈਆਂ ਤੱਕ ਜਾਰੀ ਰਹੇਗਾ। ਉਹਨਾਂ ਪੰਜਾਬ ਦੇ ਹਰ ਨਾਗਰਿਕ ਨੂੰ ਅਪੀਲ ਕੀਤੀ ਕਿ ਇਹ ਸੰਘਰਸ਼ ਇਨਸਾਫ ਪਸੰਦ ਅਤੇ ਪੰਜਾਬ ਦੀ ਅਣਖ ਦਾ ਹੈ। ਅਖੀਰ ਵਿੱਚ ਆਗੂਆਂ ਨੇ ਸਾਰੇ ਪੰਜਾਬ ਦੇ ਲੋਕਾਂ ਨੂੰ ਸਾਥ ਦੇਣ ਲਈ ਤਾਂ ਕਿ ਪੰਜਾਬ ਦੇ ਲੋਕ ਸਰਕਾਰ ਦੇ ਪੈਰਾਂ ਥੱਲੇ ਲੋਕ ਰੋਹ ਦਾ ਭਾਂਬੜ ਮਚਾਇਆ ਜਾ ਸਕੇ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ 28 ਜੁਲਾਈ ਨੂੰ ਸਾਰੀਆਂ ਪੰਥਕ, ਕਿਸਾਨ ਜਥੇਬੰਦੀਆਂ, ਪੰਥ ਪੰਜਾਬ ਦਰਦੀ ਸ਼ਖਸ਼ੀਅਤਾਂ ਨੂੰ ਕਿਸਾਨ ਭਵਨ ‘ਚ 11 ਵਜੇ ਨੁਮਾਇੰਦਾ ਮੀਟਿੰਗ ਵਿੱਚ ਪੁੱਜਣ ਦੀ ਕੀਤੀ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ