Home » Uncategorized » ਪੰਜਾਬ ‘ਚ ਮੋਹਾਲੀ ਸ਼ਹਿਰ ਹਰ ਪੱਖੋਂ ਵਿਕਾਸ ਕਰਕੇ ਬਣਾਇਆ ਜਾਵੇਗਾ ਨੰਬਰ-1 ਸੁੰਦਰ ਸ਼ਹਿਰ ਪਹਿਲ ਦੇ ਅਧਾਰ ‘ਤੇ ਮਿਲੇਗੀ ਹਰ ਸਹੂਲਤ : ਮੇਅਰ ਸਰਬਜੀਤ ਸਿੰਘ ਸਮਾਣਾ

ਪੰਜਾਬ ‘ਚ ਮੋਹਾਲੀ ਸ਼ਹਿਰ ਹਰ ਪੱਖੋਂ ਵਿਕਾਸ ਕਰਕੇ ਬਣਾਇਆ ਜਾਵੇਗਾ ਨੰਬਰ-1 ਸੁੰਦਰ ਸ਼ਹਿਰ ਪਹਿਲ ਦੇ ਅਧਾਰ ‘ਤੇ ਮਿਲੇਗੀ ਹਰ ਸਹੂਲਤ : ਮੇਅਰ ਸਰਬਜੀਤ ਸਿੰਘ ਸਮਾਣਾ

ਮੋਹਾਲੀ ਕਾਰਪੋਰੇਸ਼ਨ ਦੇ ਨਵੇਂ ਬਣੇ ਮੇਅਰ ਸਰਦਾਰ ਸਰਬਜੀਤ ਸਿੰਘ ਸਮਾਣਾ ਦਾ ਆਪ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਪੰਮਾ ਨੇ ਕੀਤਾ ਸਨਮਾਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਜੁਲਾਈ (ਮੰਗਤ ਸਿੰਘ ਸੈਦਪੁਰ) : ‘ਆਪ’ ਸੀਨੀ. ਆਗੂ ਜਤਿੰਦਰ ਸਿੰਘ ਪੰਮਾ ਵੱਲੋਂ ਮੋਹਾਲੀ ਨਗਰ ਨਿਗਮ ਦੇ ਨਵੇਂ ਬਣੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਦਾ ਸਨਮਾਨ ਕਰਦਿਆਂ ਸਿਰੋਪਾਓ ਭੇਟ ਕੀਤਾ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਜਤਿੰਦਰ ਸਿੰਘ ਪੰਮਾ ਨੇ ‘ਆਪ ‘ਦੇ ਸੀਨੀਅਰ ਯੂਥ ਆਗੂ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਹੁਣ ਤੱਕ ਦੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇੰਨੇ ਥੋੜ੍ਹੇ ਸਮੇਂ ਦੌਰਾਨ ਮੇਅਰ ਵਲੋਂ ਸ਼ਹਿਰ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਸ਼ਾਇਦ ਮੋਹਾਲੀ ਦੇ ਹੁਣ ਤੱਕ ਬਣੇ ਮੇਅਰਾਂ ਵੱਲੋਂ ਐਨੀ ਤੇਜ਼ੀ ਨਾਲ ਮੋਹਾਲੀ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਗਿਆ ਜਿਨੀ ਤੇਜ਼ੀ ਨਾਲ ਮੇਅਰ ਸਰਦਾਰ ਸਰਬਜੀਤ ਸਿੰਘ ਸਮਾਣਾ ਵੱਲੋਂ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੋਹਾਲੀ ਸ਼ਹਿਰ ਦੇ ਪੜੇ ਲਿਖੇ ਨਾਗਰਿਕਾਂ ਨੇ ਯੂਥ ਆਗੂ ਮੇਅਰ ਸ. ਸਰਬਜੀਤ ਸਿੰਘ ਸਮਾਣਾ ਨੂੰ ਇਸੇ ਲਈ ਵੱਡੇ ਪੱਧਰ ‘ਤੇ ਸਮਰਥਨ ਦੇ ਕੇ ਜਤਾਇਆ ਹੈ ਤਾਂ ਕਿ ਪਿਛਲੇ ਲੰਮੇ ਸਮੇਂ ਤੋਂ ਮੋਹਾਲੀ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਜਿਹੜੀਆਂ ਕਿ ਸਾਡੇ ਰੋਜਨਾਪਿ ਸਾਡੇ ਰੋਜ਼ਾਨਾ ਜੀਵਨ ਵਿੱਚ ਲੋੜੀਂਦੀਆਂ ਹੁੰਦੀਆਂ ਹਨ। ਜਿੰਨਾ ਨੂੰ ਹੱਲ ਕਰਨ ਲਈ ਸਾਬਕਾ ਮੇਅਰ ਵੱਲੋਂ ਹੱਲ ਨਹੀਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਮੋਹਾਲੀ ਸ਼ਹਿਰ ਦੇ ਪੜੇ ਲਿਖੇ ਲੋਕਾਂ ਵੱਲੋਂ ਮੇਅਰ ਸ. ਸਰਬਜੀਤ ਸਿੰਘ ਨੂੰ ਹਰ ਪੱਖੋਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਅੱਗੋਂ ਵੀ ਇਦਾਂ ਹੀ ਸਹਿਯੋਗ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਖਾਸ ਗੱਲ ਇਹ ਹੈ ਕਿ ਮੇਅਰ ਸ. ਸਰਬਜੀਤ ਸਿੰਘ ਹਲਕਾ ਮੁਹਾਲੀ ਦੇ ਐਮਐਲਏ ਕੁਲਵੰਤ ਸਿੰਘ ਦੇ ਬੇਟੇ ਹਨ ਜੋ ਕਿ ਖੁਦ ਆਪ ਪਹਿਲਾਂ ਵੀ ਮੋਹਾਲੀ ਦੇ ਮੇਅਰ ਰਹਿ ਚੁੱਕੇ ਹਨ। ਉਹਨਾਂ ਦੇ ਤਜਰਬੇ ਨੂੰ ਲੈ ਕੇ ਉਨਾਂ ਦੇ ਬੇਟੇ ਸਰਬਜੀਤ ਸਿੰਘ ਸਮਾਣਾ ਵਲੋਂ ਮੋਹਾਲੀ ਸ਼ਹਿਰ ਦਾ ਭਵਿੱਖ ਹਰ ਪੱਖੋਂ ਸੁਨਹਿਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਮੋਹਾਲੀ ਦੇ ਵਿਕਾਸ ਲਈ ਹਰ ਨਾਗਰਿਕ ਅਤੇ ਵਿਰੋਧੀ ਪਾਰਟੀਆਂ ਨਾਲ ਸੰਬੰਧਿਤ ਕੌਂਸਲਰਾਂ ਨੂੰ ਵੀ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਮੋਹਾਲੀ ਸ਼ਹਿਰ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ-ਵਨ ਸ਼ਹਿਰ ਬਣਾਇਆ ਜਾ ਸਕੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸ. ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਵਿੱਚ ਸ਼ਾਮਿਲ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ ਅਤੇ ਹਰ ਸਹੂਲਤ ਘਰ ਘਰ ਪਹੁੰਚਾਉਣ ਲਈ ਸਾਡੀ ਬਚਨਵੱਧਤਾ ਹਮੇਸ਼ਾ ਪਹਿਲਾਂ ਦੀ ਤਰ੍ਹਾਂ ਹੀ ਰਹੇਗੀ। ਉਹਨਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਵੱਸਦੇ ਹਰ ਨਾਗਰਿਕ ਅਤੇ ਪਿੰਡਾਂ ਦੇ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀਆਂ ਕੋਸ਼ਿਸ਼ਾਂ ਉਹਨਾਂ ਦਾ ਮੁੱਖ ਫਰਜ ਹੋਵੇਗਾ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ 28 ਜੁਲਾਈ ਨੂੰ ਸਾਰੀਆਂ ਪੰਥਕ, ਕਿਸਾਨ ਜਥੇਬੰਦੀਆਂ, ਪੰਥ ਪੰਜਾਬ ਦਰਦੀ ਸ਼ਖਸ਼ੀਅਤਾਂ ਨੂੰ ਕਿਸਾਨ ਭਵਨ ‘ਚ 11 ਵਜੇ ਨੁਮਾਇੰਦਾ ਮੀਟਿੰਗ ਵਿੱਚ ਪੁੱਜਣ ਦੀ ਕੀਤੀ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ