
ਮਾਛੀਵਾੜਾ ਸਾਹਿਬ, 12 ਜੁਲਾਈ (ਅੰਮ੍ਰਿਤਪਾਲ)-ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਮਾਛੀਵਾੜਾ ਬਲਾਕ ਦੇ ਪਿੰਡ ਸ਼ੇਰੀਆਂ ਤੋਂ ਅਕਾਲੀ ਅਤੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ। ਆਪ ਆਗੂ ਪਰਵੀਨ ਮੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸਦੇ ਤਹਿਤ ਹਰ ਪਿੰਡ ‘ਚ ਉਹਨਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਉਹਨਾਂ ਨੂੰ ਪੂਰਨ ਸਹਿਯੋਗ ਮਿਲ ਰਿਹਾ ਹੈ। ਪਿੰਡ ਸ਼ੇਰੀਆਂ ਦੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ ਕਈ ਪਰਿਵਾਰ ਅੱਜ ਆਪ ‘ਚ ਸ਼ਾਮਿਲ ਹੋਏ, ਜਿਨ੍ਹਾਂ ਵਿੱਚ ਗੁਲਾਬ ਸਿੰਘ, ਕਰਮਜੀਤ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ, ਬਖਸ਼ੀਸ਼ ਸਿੰਘ, ਗਗਨਦੀਪ ਸਿੰਘ, ਜਸਵੀਰ ਸਿੰਘ, ਨੰਬਰਦਾਰ ਮਨਜੋਤ ਸਿੰਘ, ਬਲਵੀਰ ਸਿੰਘ, ਨਰਿੰਦਰ ਸਿੰਘ, ਪ੍ਰਧਾਨ ਮਨਿੰਦਰ ਸਿੰਘ ਆਦਿ ਆਪਣੇ ਪਰਿਵਾਰਾਂ ਸਮੇਤ ਵਿਧਾਇਕ ਦਿਆਲਪੁਰਾ ਦੀ ਮੌਜੂਦਗੀ ਵਿੱਚ ਆਪ ਦੇ ਬਣ ਗਏ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਜ਼ਰੂਰ ਦਿੱਤਾ ਜਾਵੇਗਾ। ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਸੈਂਸੋਵਾਲ, ਜ਼ਿਲ੍ਹਾ ਕੋਆਰਡੀਨੇਟਰ ਜਗਤਾਰ ਸਿੰਘ ਜੱਸੋਵਾਲ, ਗੁਰਨਾਮ ਸਿੰਘ ਖਾਲਸਾ, ਕੌਂਸਲਰ ਜਗਮੀਤ ਸਿੰਘ ਮੱਕੜ, ਜਸਪ੍ਰੀਤ ਸਿੰਘ ਮਾਂਗਟ, ਜਸਵੀਰ ਸਿੰਘ ਗਿੱਲ, ਤੇਜਿੰਦਰ ਸਿੰਘ, ਰਣਜੀਤ ਸਿੰਘ, ਯੂਥ ਆਗੂ ਬਲਕੀਰਤ ਆਦਿ ਮੌਜੂਦ ਸਨ।


