ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਜੁਲਾਈ (ਮੰਗਤ ਸਿੰਘ ਸੈਦਪੁਰ) : ਦੇਸ਼ ਭਰ ਦੇ ਵੱਖ ਵੱਖ ਰਾਜਾਂ ਤੋਂ ਆਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਕਾਲਜ ਨਾਲ ਜਾਣੂ ਕਰਵਾਉਣ ਲਈ ਕਰਵਾਉਣ ਲਈ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਕੈਂਪਸ ਵਿਖੇ ਚਾਰ ਦਿਨਾਂ ਫਰੈਸ਼ਰਮੈਨ ਓਰੀਐਂਟੇਸ਼ਨ ਪ੍ਰੋਗਰਾਮ ‘ਪ੍ਰਾਰੰਭ 2026’ ਦਾ ਆਯੋਜਨ ਕੀਤਾ ਗਿਆ। ਇਹ ਸੀਜੀਸੀ ਦੇ 26ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ। ਇਹ ਵਿਦਿਆਰਥੀ ਸੰਸਥਾ ਵਿੱਚ ਇੰਜੀਨੀਅਰਿੰਗ, ਵਪਾਰ ਪ੍ਰਬੰਧਨ, ਫਾਰਮੇਸੀ, ਬਾਇਓਟੈਕਨਾਲੋਜੀ, ਹੋਟਲ ਮੈਨੇਜਮੈਂਟ ਸਮੇਤ ਹੋਰ ਕੋਰਸਾਂ ਵਿੱਚ ਦਾਖਲਾ ਲੈ ਕੇ ਆਪਣੀ ਅਕਾਦਮਿਕ ਯਾਤਰਾ ਦੀ ਸ਼ੁਰੂਆਤ ਕਰਨਗੇ। ਇਸ ਸਮਾਗਮ ਦੀ ਸ਼ੁਰੂਆਤ ਪਰਮਾਤਮਾ ਦੇ ਆਸ਼ੀਰਵਾਦ ਲਈ ਦੀਵੇ ਜਗਾਉਣ ਦੀ ਰਸਮ ਨਾਲ ਕੀਤੀ ਗਈ। ਇਸ ਉਪਰੰਤ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਅਤੇ ਸੀਜੀਸੀ ਲਾਂਡਰਾਂ ਦੇ ਵਾਈਸ ਚੇਅਰਮੈਨ ਸ.ਪਰਮਪਾਲ ਸਿੰਘ ਢਿੱਲੋਂ, ਸੀਜੀਸੀ ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ.ਰਾਜਦੀਪ ਸਿੰਘ, ਸੀਜੀਸੀ ਲਾਂਡਰਾਂ ਦੇ ਸਾਰੇ ਕਾਂਸਟੀਚਿਊਟ ਕਾਲਜਾਂ ਦੇ ਡਾਇਰੈਕਟਰਾਂ ਅਤੇ ਮੁਖੀਆਂ ਦੀ ਅਗਵਾਈ ਵਿੱਚ ਪੂਰੇ ਸੀਜੀਸੀ ਭਾਈਚਾਰੇ ਵੱਲੋਂ ਉਨ੍ਹਾਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਦੇ ਨਾਲ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਆਉਣ ਵਾਲੇ ਵਿਦਿਆਰਥੀਆਂ ਦਾ ਦਿਲੋਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਸੰਸਥਾ ਉਨ੍ਹਾਂ ਦੇ ਕਰੀਅਰ ਦੇ ਵਿਕਾਸ ਲਈ ਉੱਚ ਪੱਧਰੀ ਅਕਾਦਮਿਕ ਸਿੱਖਿਆ, ਆਧੁਨਿਕ ਮੌਕੇ ਅਤੇ ਸਰਵਪੱਖੀ ਸ਼ਖਸੀਅਤ ਵਿਕਾਸ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਸੀਜੀਸੀ ਦੀ ਸਾਲ ਦਰ ਸਾਲ ਮਜ਼ਬੂਤ ਪਲੇਸਮੈਂਟ ਦੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਨੇ ਮਜ਼ਬੂਤ ਉਦਯੋਗਿਕ ਸਹਿਯੋਗ, ਖੋਜ, ਨਵੀਨਤਾ ਤੇ ਧਿਆਨ ਕੇਂਦਰਿਤ ਕਰਨ ਅਤੇ ਉੱਦਮੀ ਮਾਨਸਿਕਤਾ ਨੂੰ ਪਾਲਣ ਪੋਸ਼ਣ ਰਾਹੀਂ ਵਿਦਿਆਰਥੀ ਨਤੀਜਿਆਂ ਨੂੰ ਵਧਾਉਣ ਦੀ ਸੰਸਥਾ ਦੀ ਵਚਨਬੱਧਤਾ ਨੂੰ ਦੁਹਰਾਇਆ। …ਓਰੀਐਂਟੇਸ਼ਨ ਸੈਸ਼ਨਾਂ ਵਿੱਚ ਨਵੇਂ ਵਿਦਿਆਰਥੀਆਂ ਨੂੰ ਪਾਠਕ੍ਰਮ, ਹਾਜ਼ਰੀ ਦੀਆਂ ਜ਼ਰੂਰਤਾਂ, ਵਿਦਿਆਰਥੀ ਪ੍ਰਾਪਤੀਆਂ, ਕੈਂਪਸ ਪਲੇਸਮੈਂਟ, ਅੰਤਰਰਾਸ਼ਟਰੀ ਗੱਠਜੋੜ, ਖੋਜ ਅਤੇ ਨਵੀਨਤਾ ਸਮੇਤ ਕਾਲਜ ਜੀਵਨ ਦੇ ਮਹੱਤਵਪੂਰਨ ਪਹਿਲੂਆਂ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਉਹ ਆਪਣੇ ਨਵੇਂ ਅਕਦਮਿਕ ਸਫਰ ਦੀ ਸ਼ੁਰੂਆਤ ਆਤਮਵਿਸ਼ਵਾਸ਼ ਅਤੇ ਉਤਸ਼ਾਹਪੂਰਵਕ ਕਰ ਸਕਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਉਨ੍ਹਾਂ ਦੇ ਹਰ ਕੰਮ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਦਿਆਂ ਅਤੇ ਨਵੇਂ ਅਕਾਦਮਿਕ ਸਾਲ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Home
»
Uncategorized
»
ਸੀਜੀਸੀ ਲਾਂਡਰਾਂ ‘ਚ ਵੱਖ-ਵੱਖ ਰਾਜਾਂ ਤੋਂ ਆਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਅਤੇ ਕਾਲਜ ਬਾਰੇ ਜਾਣੂ ਕਰਵਾਉਣ ਲਈ 4 ਦਿਨਾਂ ਫਰੈਸ਼ਰਮੈਨ ਓਰੀਐਂਟੇਸਨ ਪ੍ਰੋਗਰਾਮ ਪ੍ਰਾਰੰਭ-2026 ਦਾ ਹੋਇਆ ਆਯੋਜਨ…


