Home » Uncategorized » ਜ਼ਮੀਨੀ ਵਿਵਾਦ ਦੇ ਚਲਦਿਆਂ ਦਿਉਰ ਅਤੇ ਭਾਬੀ ਦਾ ਕਤਲ.. ਜ ਜਮੀਨ ‘ਤੇ ਕਬਜ਼ਾ ਕਰਨ ਮੌਕੇ ਬਣੇ ਤਣਾਅ ਦੌਰਾਨ ਦੋ ਧਿਰਾਂ ਚ ਹੋਏ ਖੂਨੀ ਟਕਰਾਅ ‘ਚ ਟਰੈਕਟਰ ਕੁਚਲ ਕੇ ਦਿਓਰ ਅਤੇ ਭਰਜਾਈ ਨੂੰ ਉਤਾਰਿਆ ਮੌਤ ਦੇ ਘਾਟ…

ਜ਼ਮੀਨੀ ਵਿਵਾਦ ਦੇ ਚਲਦਿਆਂ ਦਿਉਰ ਅਤੇ ਭਾਬੀ ਦਾ ਕਤਲ.. ਜ ਜਮੀਨ ‘ਤੇ ਕਬਜ਼ਾ ਕਰਨ ਮੌਕੇ ਬਣੇ ਤਣਾਅ ਦੌਰਾਨ ਦੋ ਧਿਰਾਂ ਚ ਹੋਏ ਖੂਨੀ ਟਕਰਾਅ ‘ਚ ਟਰੈਕਟਰ ਕੁਚਲ ਕੇ ਦਿਓਰ ਅਤੇ ਭਰਜਾਈ ਨੂੰ ਉਤਾਰਿਆ ਮੌਤ ਦੇ ਘਾਟ…

ਮਾਮਲੇ ਦੀ ਹਰ ਪੱਖੋਂ ਬਾਰੀਕੀ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕੀਤੀ ਬਹੁਤ ਸਖ਼ਤ ਕਾਨੂੰਨੀ ਕਾਰਵਾਈ : ਡੀਐਸਪੀ ਰੰਧਾਵਾ

ਫਾਜ਼ਿਲਕਾ 22 ਜੁਲਾਈ (ਲੀਈਓ ਪੰਜਾਬੀ ਬਿਊਰੋ) : ਜ਼ਮੀਨ ਦੇ ਇੱਕ ਟੁਕੜੇ ਨੂੰ ਲੈ ਕੇ ਚੱਲ ਰਹੇ ਤਣਾਅ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਖ਼ੂਨੀ ਟਕਰਾਅ ਵਿੱਚ ਦਿਉਰ ਅਤੇ ਭਾਬੀ ਦੀ ਟਰੈਕਟਰ ਹੇਠਾਂ ਕੁਚਲਣ ਕਾਰਨ ਮੌਤ ਹੋ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਦੋ ਹੋਰ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਡੀਐਸਪੀ ਬੀਐੱਸ ਰੰਧਾਵਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਬਹੁਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਰਹੱਦੀ ਪਿੰਡ ਵਿੱਚ ਇਸ ਦਿਲ ਕੰਬਾਊ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਅਤੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿਖੇ ਵਾਪਰੀ ਇਸ ਦਰਦਨਾਕ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਸੂਤਰਾਂ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਕਾਫ਼ੀ ਸਮੇਂ ਤੋਂ ਜ਼ਮੀਨ ਦੀ ਹੱਦਬੰਦੀ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਦੋਸ਼ ਹੈ ਕਿ ਦੂਜੀ ਧਿਰ ਦੇ ਲੋਕਾਂ ਨੇ ਜ਼ਬਰਦਸਤੀ ਖੇਤ ਵਿੱਚ ਦਾਖ਼ਲ ਹੋ ਕੇ ਖੜ੍ਹੀ ਝੋਨੇ ਦੀ ਫ਼ਸਲ ਉੱਤੇ ਟਰੈਕਟਰ ਚਲਾ ਕੇ ਉਸ ਨੂੰ ਬਰਬਾਦ ਕਰ ਦਿੱਤਾ। ਜਦੋਂ ਮ੍ਰਿਤਕ ਰਾਜ ਸਿੰਘ ਅਤੇ ਉਸ ਦੀ ਭਾਬੀ ਮਾਇਆ ਬਾਈ ਨੇ ਇਸ ਜ਼ਿਆਦਤੀ ਦਾ ਵਿਰੋਧ ਕੀਤਾ, ਤਾਂ ਮੁਲਜ਼ਮਾਂ ਨੇ ਜਾਣਬੁੱਝ ਕੇ ਉਨ੍ਹਾਂ ਉੱਤੇ ਟਰੈਕਟਰ ਚੜ੍ਹਾ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਭਿਆਨਕ ਟੱਕਰ ਕਾਰਨ ਮਾਇਆ ਬਾਈ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਰਾਜ ਸਿੰਘ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਹਿੰਸਕ ਝੜਪ ਦੌਰਾਨ ਰਾਜ ਸਿੰਘ ਦੀ ਰਿਸ਼ਤੇਦਾਰ ਸਵਰਨੋ ਬਾਈ ਦੀ ਬਾਂਹ ਵੀ ਟੁੱਟ ਗਈ ਹੈ। ਜਿਸ ਦਾ ਇਲਾਜ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ। ਦੂਜੇ ਪਾਸੇ, ਦੂਜੀ ਧਿਰ ਦਾ ਮੁਖੀ ਹਰਭਜਨ ਸਿੰਘ ਵੀ ਇਸ ਘਟਨਾ ਵਿੱਚ ਜ਼ਖ਼ਮੀ ਹੋਇਆ ਹੈ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ 28 ਜੁਲਾਈ ਨੂੰ ਸਾਰੀਆਂ ਪੰਥਕ, ਕਿਸਾਨ ਜਥੇਬੰਦੀਆਂ, ਪੰਥ ਪੰਜਾਬ ਦਰਦੀ ਸ਼ਖਸ਼ੀਅਤਾਂ ਨੂੰ ਕਿਸਾਨ ਭਵਨ ‘ਚ 11 ਵਜੇ ਨੁਮਾਇੰਦਾ ਮੀਟਿੰਗ ਵਿੱਚ ਪੁੱਜਣ ਦੀ ਕੀਤੀ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ