Home » Uncategorized » ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਮਾਨ ਦੀ ਅਗਵਾਈ ‘ਚ ਰਾਜਸ਼ੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਲੲਏ ਅਹਿਮ ਫੈਸਲੇ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਮਾਨ ਦੀ ਅਗਵਾਈ ‘ਚ ਰਾਜਸ਼ੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਲੲਏ ਅਹਿਮ ਫੈਸਲੇ…

ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਅੰਨੇਵਾਹ ਤਸ਼ੱਦਦ ਅਤੇ ਲਾਠੀਚਾਰਜ ਕਰਨ ਵਾਲੇ ਮੁਲਾਜ਼ਮਾ ਵਿਰੁੱਧ ਕੀਤੀ ਜਾਵੇ ਸਖਤ ਕਾਨੂੰਨੀ ਕਾਰਵਾਈ : ਸ. ਸਿਮਰਨਜੀਤ ਸਿੰਘ ਮਾਨ

ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਅੰਨੇਵਾਹ ਤਸ਼ੱਦਦ ਅਤੇ ਲਾਠੀਚਾਰਜ ਕਰਨ ਵਾਲੇ ਮੁਲਾਜ਼ਮਾ ਵਿਰੁੱਧ ਕੀਤੀ ਜਾਵੇ ਸਖਤ ਕਾਨੂੰਨੀ ਕਾਰਵਾਈ : ਸ. ਸਿਮਰਨਜੀਤ ਸਿੰਘ ਮਾਨ
ਚੰਡੀਗੜ੍ਹ 27 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਸਿਆਸੀ ਹਾਲਤਾਂ ਅਤੇ ਪੰਥਕ ਮਾਮਲਿਆ ਤੇ ਲੰਮਾ ਸਮਾਂ ਵਿਚਾਰ ਵਿਟਾਦਰਾਂ ਹੋਇਆ। ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਤੇ ਬਰਨਾਲਾ ਪੁਲਿਸ ਵੱਲੋਂ ਅੰਨੇਵਾਹ ਕੀਤੇ ਲਾਠੀਚਾਰਜ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦਿਆ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਰਾਜਸ਼ੀ ਮਾਮਲਿਆਂ ਦੀ ਕਮੇਟੀ ਦੀ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ ਅਹਿਮ ਮੀਟਿੰਗ ਪ੍ਰਧਾਨ ਸ਼ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ
ਦੋਸ਼ੀ ਪੁਲਿਸ ਅਧਿਕਾਰੀਆ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਦੀ ਮੰਗ ਕੀਤੀ ਗਈ। ਦਿੱਲੀ ਵਿਚ ਵਿਦਿਆਰਥੀਆ ਤੇ ਹੋਏ ਜਬਰ-ਜ਼ੁਲਮ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣ ਕਰਾਰ ਦਿੱਤਾ। ਅਹਿਮ ਫੈਸਲੇ ਰਾਹੀ ਕਾਂਗਰਸ ,ਬੀ ਜੇ ਪੀ, ਆਮ ਆਦਮੀ ਪਾਰਟੀ ਨੂੰ ਛੱਡਕੇ ਪੰਜਾਬ ਪ੍ਰਸਤ ਪੰਥਕ ਧਿਰਾਂ ਨਾਲ ਚੋਣ ਸਮਝੋਤਾ ਕਰਨ ਲਈ ਯਤਨ ਕੀਤਾ ਜਾਵੇਗਾ ਜਲਦੀ ਸਾਰੀਆਂ ਧਿਰਾਂ ਨਾਲ ਮੀਟਿੰਗਾ ਦਾ ਦੌਰ ਸੁਰੂ ਕਰਕੇ ਚੰਗਾ ਰਾਜਸ਼ੀ ਤੇ ਸਮਾਜਿਕ ਪ੍ਰਬੰਧ ਦੇਣ ਚੰਗਾ ਮਾਹੌਲ ਸਿਰਜਣ ਲਈ ਚਾਰਾਜੋਈ ਕੀਤੀ ਜਾਵੇਗੀ। ਹਲਕਾ ਇੰਚਾਰਜਾਂ ਦੀ ਪਹਿਲੀ ਲਿਸਟ ਇਸੇ ਹਫਤੇ ਜਾਰੀ ਕਰ ਦਿੱਤੀ ਜਾਵੇਗੀ। ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ 28 ਅਗਸਤ ਸਿਆਸੀ ਕਾਨਫਰੰਸ ਕੀਤੀ ਜਾਵੇਗੀ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਟੱਟੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੀਆਂ ਹਮਖਿਆਲੀ ਪਾਰਟੀਆ ਨੂੰ ਸਾਮਿਲ ਹੋਣ ਲਈ ਸਮੂਲੀਅਤ ਕਰਨ ਲਈ ਸੱਦਾ ਦਿੱਤਾ ਗਿਆ। ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਪ੍ਰਵਚਨਾ ਦੀ ਪੂਰਤੀ ਲਈ ਬੇਗਮਪੁਰਾ ਖਾਲਿਸਤਾਨੀ ਲਹਿਰ ਨੂੰ ਹੋਰ ਪ੍ਰਚੰਡ ਕਰਕੇ ਭਾਈਚਾਰਕ ਸਾਂਝਾਂ ਨੂੰ ਤਕੜਾ ਕਰਨ ਲਈ ਹਰ ਜਿਲੇੰ ਵਿੱਚ ਪ੍ਰੋਗਰਾਮ ਕੀਤੇ ਜਾਣਗੇ। ਦੂਸਰੇ ਮਤੇ ਰਾਹੀ ਬੀਜੇਪੀ/ਆਰਐਸਐਸ ਵੱਲੋਂ ਘੱਟ ਗਿਣਤੀ ਕੌਮਾਂ ਨੂੰ ਨਿਸਤੋਨਮੂਦ ਕਰਨ ਦੇ ਅਜੰਡੇ ਖਿਲਾਫ਼ ਇੱਕਜੁੱਟ ਹੋਣ ਦਾ ਸੱਦਾ ਵੀ ਦਿੱਤਾ ਗਿਆ। ਪੰਜਾਬ ਯੂਨੀਵਰਸਿਟੀ ਵਿੱਚ ਆਈ ਬੀ ਪੀ ਦੇ ਗੁੰਡਿਆਂ ਵਲੋਂ ਕੀਤੀ ਜਾ ਗੁੰਡਾਗਰਦੀ ਕਦੇ ਵੀ ਬਰਦਾਸ਼ਤ ਨਹੀ ਹੋਵੇਗੀ ਅਤੇ ਪੰਜਾਬ ਦੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਦੇ ਸੰਘਰਸ਼ ਦੀ ਵੀ ਹਮਾਇਤ ਕੀਤੀ ਗਈ। ਇਸ ਮੀਟਿੰਗ ਵਿੱਚ ਸ਼ ਈਮਾਨ ਸਿੰਘ ਮਾਨ ,ਪ੍ਰੋਫੈਸਰ ਮਹਿੰਦਰਪਾਲ ਸਿੰਘ, ਡਾ ਹਰਜਿੰਦਰ ਸਿੰਘ ਜੱਖੂ, ਕੁਸਲਪਾਲ ਸਿੰਘ ਮਾਨ, ਮਾਸਟਰ ਕਰਨੈਲ ਸਿੰਘ ਨਾਰੀਕੇ,  ਗੁਰਜੰਟ ਸਿੰਘ ਕੱਟੂ,  ਤੇਜਿੰਦਰ ਸਿੰਘ ਦਿਓਲ, ਹਰਭਜਨ ਸਿੰਘ ਕਸ਼ਮੀਰੀ, ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਨੈਬ ਸਿੰਘ, ਬਹਾਦਰ ਸਿੰਘ ਭਸੌੜ, ਬਲਰਾਜ ਸਿੰਘ ਖਾਲਸਾ, ਧਰਮ ਸਿੰਘ ਕਲੌੜ, ਗੁਰਚਰਨ ਸਿੰਘ ਪਵਾਰ, ਬੀਬੀ ਸੁਖਜੀਤ ਕੌਰ, ਸੰਦੀਪ ਸਿੰਘ ਟਾਂਡਾ, ਜਤਿੰਦਰ ਸਿੰਘ ਥਿੰਦ,  ਹਰਦੇਵ ਸਿੰਘ ਪੱਪੂ, ਗੋਪਾਲ ਸਿੰਘ ਸਿੱਧੂ ਅਤੇ ਉਪਿੰਦਰ ਪ੍ਰਤਾਪ ਸਿੰਘ ਆਦਿ ਆਗੂ ਹਾਜ਼ਰ ਸਨ।


Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ 28 ਜੁਲਾਈ ਨੂੰ ਸਾਰੀਆਂ ਪੰਥਕ, ਕਿਸਾਨ ਜਥੇਬੰਦੀਆਂ, ਪੰਥ ਪੰਜਾਬ ਦਰਦੀ ਸ਼ਖਸ਼ੀਅਤਾਂ ਨੂੰ ਕਿਸਾਨ ਭਵਨ ‘ਚ 11 ਵਜੇ ਨੁਮਾਇੰਦਾ ਮੀਟਿੰਗ ਵਿੱਚ ਪੁੱਜਣ ਦੀ ਕੀਤੀ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ