Home » Uncategorized » ਸਾਬਕਾ ਚੇਅਰਮੈਨ ਮਿੱਠੇਵਾਲ ਦੀ ਯਾਦ ‘ਚ ਲੱਗੇ ਖੂਨਦਾਨ ਕੈਂਪ ਦੌਰਾਨ 57 ਨੇ ਕੀਤਾ ਖੂਨਦਾਨ

ਸਾਬਕਾ ਚੇਅਰਮੈਨ ਮਿੱਠੇਵਾਲ ਦੀ ਯਾਦ ‘ਚ ਲੱਗੇ ਖੂਨਦਾਨ ਕੈਂਪ ਦੌਰਾਨ 57 ਨੇ ਕੀਤਾ ਖੂਨਦਾਨ

ਮਾਛੀਵਾੜਾ ਸਾਹਿਬ, 30 ਜੁਲਾਈ (ਅੰਮ੍ਰਿਤਪਾਲ)-ਮਰਹੂਮ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਮਿੱਠੇਵਾਲ ਦੀ ਨਿੱਘੀ ਯਾਦ ਵਿਚ ਉਹਨਾਂ ਦੇ ਸਮੂਹ ਪਰਿਵਾਰ ਵੱਲੋਂ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ ਐਨਜੀਓ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਇਲਾਕੇ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੌਰਾਨ 57 ਖੂਨਦਾਨੀਆਂ ਨੇ ਆਪਣੇ ਖੂਨ ਦਾ ਦਾਨ ਕਰਕੇ ਲੋੜਵੰਦ ਮਰੀਜ਼ਾਂ ਲਈ ਜੀਵਨਦਾਇਕ ਯੋਗਦਾਨ ਪਾਇਆ।

ਸੰਸਥਾ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ ਨੇ ਦੱਸਿਆ ਕਿ ਖੂਨਦਾਨ ਮਹਾਨ ਦਾਨ ਹੈ ਅਤੇ ਇੱਕ ਯੂਨਿਟ ਖੂਨ ਚਾਰ ਕੀਮਤੀ ਜ਼ਿੰਦਗੀਆਂ ਬਚਾਉਣ ‘ਚ ਸਹਾਈ ਸਾਬਤ ਹੁੰਦਾ ਹੈ। ਉਨ੍ਹਾਂ ਨੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਿਯਮਿਤ ਤੌਰ ‘ਤੇ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਐਮਰਜੈਂਸੀ ਹਾਲਾਤਾਂ ‘ਚ ਖੂਨ ਦੀ ਕਮੀ ਨਾ ਆਵੇ।

ਕੈਂਪ ‘ਚ ਐਸਐਚਓ ਚਰਨਜੀਤ ਸਿੰਘ, ਨੰਬਰਦਾਰ ਦਰਸ਼ਨ ਸਿੰਘ ਮਿੱਠੇਵਾਲ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ, ਸਰਬਜੀਤ ਸਿੰਘ, ਸਾਬਕਾ ਪ੍ਰਧਾਨ ਦਲਜੀਤ ਸਿੰਘ ਗਿੱਲ, ਦਵਿੰਦਰ ਸਿੰਘ ਬਵੇਜਾ, ਸੁਖਦੇਵ ਸਿੰਘ ਰਾਜੂ, ਅਰਵਿੰਦਰਪਾਲ ਸਿੰਘ ਵਿੱਕੀ, ਜਸਪਾਲ ਸਿੰਘ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਵਰਿੰਦਰਪਾਲ ਸਿੰਘ ਮਿੱਠੇਵਾਲ, ਵਿਨੀਤ ਕੁਮਾਰ ਝੜੌਦੀ, ਦਲਵੀਰ ਸਿੰਘ ਕੰਗ, ਕਾਬਲ ਸਿੰਘ ਛੌੜੀਆਂ, ਨਗਿੰਦਰ ਸਿੰਘ ਖੇੜਾ, ਪਰਮਜੀਤ ਕੌਰ ਸਰਪੰਚ, ਪਰਮਜੀਤ ਕੌਰ ਕੰਗ, ਪ੍ਰਕਾਸ਼ ਕੌਰ, ਲਖਵੀਰ ਲੱਖੀ, ਪਰਮਜੀਤ ਸਿੰਘ ਗਰੇਵਾਲ, ਰਜਿੰਦਰ ਸਿੰਘ ਸਰਪੰਚ ਆਦਿ ਨੇ ਸ਼ਿਰਕਤ ਕੀਤੀ।

Leave a Reply

Your email address will not be published. Required fields are marked *