ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ ਕੀਤੀਆਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ 3 ਬੱਸਾਂ ਰਵਾਨਾ : ਕੋਆਰਡੀਨੇਟਰ ਫੂਲ ਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਕ ਅਗਸਤ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਰਵਾਨਾ ਕੀਤਾ ਗਿਆ। ਪਿੰਡ ਸ਼ਾਮਪੁਰ, ਨਗਾਰੀ ਅਤੇ ਚਾਉ ਮਾਜਰਾ ਦੀਆਂ ਸੰਗਤਾਂ ਨਾਲ ਸੰਬੰਧਿਤ ਸ਼ਰਧਾਲੂਆਂ ਨਾਲ ਭਰੀਆਂ 3 ਬੱਸਾਂ ਭੇਜੇ ਜਾਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯਾਤਰਾ ਨੂੰ ਲੈ ਕੇ ਸੰਗਤਾਂ ਦਾ ਉਤਸ਼ਾਹ ਦਿਨ ਪ੍ਰਤੀ ਦਿਨ ਹੋਰ ਵੱਧ ਗਿਆ ਹੈ। ਸੰਗਤਾਂ ਦੇ ਉਤਸ਼ਾਹ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਪਹਿਲਾਂ ਇੱਕ ਬਸ ਫਿਰ ਦੋ ਬੱਸਾਂ ਅਤੇ ਹੁਣ ਇਸ ਯਾਤਰਾ ਦੇ ਲਈ 3 ਬੱਸਾਂ ਰੋਜ਼ਾਨਾ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਜਾ ਰਹੀਆਂ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੀਨੀਅਰ ਸਿਟੀਜਨ ਦੇ ਲਈ ਬਹੁਤੀ ਵਾਰੀ ਇਕੱਲਿਆਂ ਅਜਿਹੀ ਯਾਤਰਾ ‘ਤੇ ਜਾਣਾ ਸੰਭਵ ਨਹੀਂ ਹੋ ਪਾਉਂਦਾ। ਪਰੰਤੂ ਜਦੋਂ ਉਹਨਾਂ ਨੂੰ ਪਤਾ ਲੱਗਦਾ ਹੈ ਕਿ ਇੱਕ ਵਾਰਡ, ਇੱਕ ਮੁਹੱਲੇ ਅਤੇ ਇੱਕ ਪਿੰਡ ਦੇ ਵਾਸ਼ਿੰਦੇ ਸ਼੍ਰੀ ਦਰਬਾਰ ਸਾਹਿਬ, ਸ੍ਰੀ ਦਰਗਿਆਨ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ, ਤਾਂ ਉਹ ਆਪ ਮੁਹਾਰੇ ਹੀ ਰਜਿਸਟਰੇਸ਼ਨ ਕਰਵਾ ਕੇ ਇਸ ਯਾਤਰਾ ‘ਤੇ ਜਾਣ ਲਈ ਤਿਆਰ ਹੋ ਜਾਂਦੇ ਹਨ ਅਤੇ ਇਕੱਲਿਆਂ ਦੀ ਬਜਾਏ ਸੰਗਤ ਦੇ ਰੂਪ ਵਿੱਚ ਯਾਤਰਾ ‘ਤੇ ਜਾਣਾ ਸੀਨੀਅਰ ਸਿਟੀਜਨ ਦਾ ਯਾਤਰਾ ਦੇ ਵਿੱਚ ਸ਼ਾਮਿਲ ਹੋਣਾ ਇੱਕ ਵੱਖਰਾ ਹੀ ਅਨੁਭਵ ਅਤੇ ਆਨੰਦ ਹੈ। ਜਿਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਿਲ ਹੈ। ਇਹ ਸਿਰਫ ਸੀਨੀਅਰ ਸਿਟੀਜਨ ਵੱਲੋਂ ਯਾਤਰਾ ‘ਤੇ ਜਾਣ ਅਤੇ ਵਾਪਸੀ ਉਪਰੰਤ ਯਾਦਾਂ ਦੇ ਵਿੱਚ ਵਸਾਉਣ ਅਤੇ ਉਹਨਾਂ ਵੱਲੋਂ ਅਨੁਭਵ ਕੀਤਾ ਜਾ ਸਕਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿੱਥੇ ਪਹਿਲਾਂ ਵਿਧਾਨ ਸਭਾ ਹਲਕਾ ਤੋਂ ਮੋਹਾਲੀ ਤੋਂ ਤਿੰਨ ਬੱਸਾਂ ਰੋਜ਼ਾਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਰਵਾਨਾ ਕੀਤੀਆਂ ਜਾਂਦੀਆਂ ਸਨ ਉੱਥੇ ਆਉਣ ਇੱਕ ਦੋ ਦਿਨਾਂ ਦੇ ਵਿੱਚ ਹੀ ਤਿੰਨ ਹੋਰ ਬੱਸਾਂ ਜੋ ਕਿ ਸ਼੍ਰੀ ਸਾਲਾਸਰ, ਹਰਿਦੁਆਰ, ਰਿਸ਼ੀਕੇਸ਼ ਆਦਿ ਦੇ ਸ਼ਰਧਾਲੂ ਦਰਸ਼ਨ ਕਰ ਸਕਣਗੇ, ਲਈ ਰਵਾਨਾ ਕੀਤੀਆਂ ਜਾਣਗੀਆਂ। ਹਲਕਾ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਯਾਤਰਾ ਨੂੰ ਲੈ ਕੇ ਬੇਤੁਕੀ ਬਿਆਨਬਾਜ਼ੀ ਕਰ ਰਹੀਆਂ ਹਨ। ਪ੍ਰੰਤੂ ਜਿਹੜੇ ਲੋਕ ਇਸ ਯਾਤਰਾ ‘ਤੇ ਜਾਂਦੇ ਹਨ ਉਹ ਉਹਨਾਂ ਦੇ ਪਰਿਵਾਰਿਕ ਮੈਂਬਰ ਅਤੇ ਨਜ਼ਦੀਕੀ, ਸਕੇ ਸਬੰਧੀ ਇਸ ਯਾਤਰਾ ਦੇ ਬਾਰੇ ਦੇ ਵਿੱਚ ਆਪਣੇ ਅਨੁਭਵ ਨੂੰ ਹੋਰਨਾਂ ਨਾਲ ਵੀ ਸਾਂਝੇ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ ਸਮੁੱਚੇ ਪੰਜਾਬ ਦੇ ਅੰਦਰ ਇਸ ਯਾਤਰਾ ਨੂੰ ਲੈ ਕੇ ਲੋਕਾਂ ਦੀ ਇੱਕ ਵਧੀਆ ਅਤੇ ਪਾਏਦਾਰ ਰਾਏ ਬਣ ਗਈ ਗਈ ਹੈ। ਜਿਸ ਨੂੰ ਲੈ ਕੇ ਵਿਰੋਧੀ ਬੇਹਦ ਤੰਗ ਅਤੇ ਪਰੇਸ਼ਾਨ ਨਜ਼ਰੀ ਆ ਰਹੇ ਹਨ। ਇਸ ਨਾਲ ਆਮ ਆਦਮੀ ਪਾਰਟੀ ਦਾ ਹਰ ਵਰਕਰ, ਸਮਰਥਕ, ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਲਈ ਇਹ ਬੇਹੱਦ ਤਸੱਲੀ ਅਤੇ ਸਕੂਨ ਦੇਣ ਵਾਲੀ ਗੱਲ ਹੈ। ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੀਨੀਅਰ ਸਿਟੀਜਨ ਦੇ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਰੋਜ਼ਾਨਾ ਰਜਿਸਟਰੇਸ਼ਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕੁਆਰਡੀਨੇਟਰ ਅਤੇ ਸਟੇਟ ਅਵਾਰਡੀ- ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ, ਆਰ ਪੀ ਸ਼ਰਮਾ, ਡਾਕਟਰ ਕੁਲਦੀਪ ਸਿੰਘ, ਅਮਰਜੀਤ ਸਿੰਘ ਸਿੱਧੂ, ਗੁਰਮੁਖ ਸਿੰਘ ਸਰਪੰਚ ਸਿਆਮਪੁਰ, ਚੇਤਨ ਸ਼ਰਮਾ ਸਰਪੰਚ ਨੋਗਿਆਰੀ, ਅਮਰੀਕ ਸਿੰਘ ਨਗਾਰੀ, ਛੱਜੂ ਸਿੰਘ, ਦਲਵੀਰ ਸਿੰਘ, ਰੁਪਿੰਦਰ ਸਿੰਘ, ਰੁਪਿੰਦਰ ਮੋਹਨ, ਪੰਕਜ ਸ਼ਰਮਾ, ਰਜਤ ਸ਼ਰਮਾ, ਮੋਹਣ ਲਾਲ, ਲੱਕੀ ਸ਼ਰਮਾ ਨਗਾਰੀ, ਸਤਿਨਾਮ ਸਿੰਘ ਬਾਲਕ ਪ੍ਰਧਾਨ, ਰਣਧੀਰ ਸਿੰਘ ਸਰਪੰਚ ਚਾਉ ਮਾਜਰਾ, ਕਰਮਜੀਤ ਸਿੰਘ ਦੁਰਾਲੀ ਆਦਿ ਹਾਜ਼ਰ ਸਨ।


