ਖਾਲਸਾ ਪੰਥ ਦੀ ਸਰਬ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ…
ਨੈਸ਼ਨਲ ਅਤੇ ਇੰਟਰਨੈਸ਼ਨਲ ਜਥੇਬੰਦੀਆਂ ਨੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਸੌਂਪਿਆ ਉਹਨਾਂ ਦੇ ਰਾਹੀਂ ਹੁਣੇ ਹ
ਕਾਨੂੰਨੀ ਤੌਰ ਤੇ ਜਰੂਰੀ : ਸਰਪਰਸਤ ਬਾਪੂ ਗੁਰਚਰਪ ਸਿੰਘ
ਚੰਡੀਗੜ੍ਹ 8 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਦੀ ਉਮਰ ਜ਼ਿਆਦਾ ਹੋਣ ਕਾਰਨ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿ ਰਹੀ। ਅਜਿਹੇ ਹਾਲਾਤਾਂ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਬਿਰਧ ਬਹੁਤ ਹੀ ਸਤਿਕਾਰਯੋਗ ਮਾਤਾ ਨਰਿੰਦਰ ਕੌਰ ਦੀ ਦੇਖਭਾਲ ਕਰਨ ਅਤੇ ਉਨ੍ਹਾਂ ਨੂੰ ਮਿਲਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ ਕੀਤੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫਾਰਸ਼ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿ ਭਾਈਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਹਵਾਰਾ ਦੀ ਮਾਤਾ ਦੀ ਵਿਗੜ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਜਲਦ ਤੋਂ ਜਲਦ ਪੈਰੋਲ ਦਿੱਤੀ ਜਾਵੇ। ਦੱਸਿਆ ਗਿਆ ਹੈ ਕਿ ਖਾਲਸਾ ਪੰਥ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਗਤਾਰ ਸਿੰਘ ਹਵਾਰਾ ਵੱਲੋਂ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਆਪਣੀ ਮਾਤਾ ਦੀ ਸਿਹਤ ਦਾ ਹਵਾਲਾ ਦਿੰਦਿਆਂ ਪੈਰੋਲ ਦੀ ਮੰਗ ਕੀਤੀ ਗਈ ਸੀ। ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਦੀ ਮੰਗ ਭਗਵੰਤ ਮਾਨ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਦਾ ਮੁੱਖ ਉਦੇਸ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਦਿਵਾਉਣਾ ਹੈ। ਮੁੱਖ ਮੰਤਰੀ ਨੇ ਮਾਮਲੇ ਨੂੰ ਮਨੁੱਖੀ ਪੱਖ ਤੋਂ ਵਿਚਾਰਨ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਹ ਅਪੀਲ ਹਵਾਰਾ ਦੀ ਬਿਮਾਰ ਮਾਤਾ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਹੈ। ਖਾਸ ਗੱਲ ਇਹ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਅਪੀਲ ਲਈ ਕਿੰਨਾ ਕੁ ਗੰਭੀਰਤਾ ਨਾਲ ਧਿਆਨ ਦੇਵੇਗੀ ਫਿਲਹਾਲ ਇਸ ਬਾਰੇ ਤਾਂ ਆਉਣ ਵਾਲੇ ਸਮੇਂ ਚ ਹੀ ਪਤਾ ਲੱਗੇਗਾ ਪ੍ਰੰਤੂ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਹੁਣ ਤੱਕ ਇਹੀ ਕਹਿੰਦਾ ਰਿਹਾ ਕਹਿ ਕੇ ਜੇਕਰ ਖਾਲਸਾ ਪੰਥ ਦੀ ਸਰਬਉਚ ਅਦਾਲਤ ਸ੍ਰੀ ਅਕਾਲ ਤਖਤ ਅਕਾਲ ਤਖਤ ਸਾਹਿਬ ਜੀ ਦਾ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਬਾਹਰ ਆਉਂਦਾ ਹੈ ਤਾਂ ਪੰਜਾਬ ਦਾ ਮਾਹੌਲ ਖਰਾਬ ਹੋ ਜਾਵੇਗਾ ਹੁਣ ਜਦੋਂ ਉਹਨਾਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਬਹੁਤ ਹੀ ਪੰਥਕ ਸਤਿਕਾਰਯੋਗ ਮਾਤਾ ਦੀ ਦੇਖਭਾਲ ਲਈ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਇਹ ਕਿਹਾ ਜਾਂਦਾ ਹੈ ਕਿ ਭਾਈ ਜਗਤਾਰ ਸਿੰਘ ਦਾ ਵਾਰਾ ਆਪਣੀ ਸਤਿਕਾਰਯੋਗ ਮਾਤਾ ਨਰਿੰਦਰ ਕੌਰ ਜੀ ਲਈ ਦੀ ਸੇਵਾ ਕਰਨੀ ਚਾਹੁੰਦਾ ਹੈ ਤਾਂ ਉਸ ਨੂੰ ਦਸ ਦਿਨ ਲਈ ਪੈਰੋਲ ਦੇ ਦਿੱਤੀ ਜਾਵੇ ਇਸ ਪਿੱਛੇ ਅਸਲ ਕੀ ਕਾਰਨ ਹਨ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਆਮ ਆਦਮੀ ਪਾਰਟੀ ਦੇ ਸਾਲ ਬੀਤ ਜਾਣ ਦੇ ਬਾਅਦ ਅੱਜ ਭਗਵੰਤ ਮਾਨ ਨੂੰ ਇਹ ਕਿਵੇਂ ਯਾਦ ਆਇਆ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਸਾਲ ਦਸ ਦਿਨ ਦੀ ਪਰੋਲ ਦੇਣ ਲਈ ਪੰਜਾਬ ਦੇ ਗਵਰਨਰ ਨੂੰ ਪੱਤਰ ਲਿਖਣਾ ਪਿੱਛੇ ਅਸਲ ਕਾਰਨ ਕੀ ਹਨ ਉਹਨਾਂ ਬਾਰੇ ਤਾਂ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਆਮ ਆਦਮੀ ਪਾਰਟੀ ਦੀਆਂ ਏਜੰਸੀਆਂ ਵੱਲੋਂ ਇਸ ਨੂੰ ਇੱਕ ਸਿਆਸੀ ਖੇਡ ਠੀਕ ਕਿਹਾ ਜਾ ਸਕਦਾ ਹੈ।


