ਪੁਲਿਸ ਨੇ ਇਕੱਠੇ ਕੀਤੇ ਸਾਰੇ ਸੱਚੇ ਸਬੂਤ ਪਰ ਅਜੇ ਤੱਕ ਨਹੀਂ ਹੋਈ ਕੋਈ ਗ੍ਰਿਫਤਾਰੀ ਕਾਤਲ ਪੁਲਿਸ ਦੇ ਸ਼ਿਕੰਜੇ ‘ਚ ਅਜੇ ਤੱਕ ਨਹੀਂ..??
ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਅਗੱਸਤ (ਮੰਗਤ ਸਿੰਘ ਸੈਦਪੁਰ) : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੇ ਸੂਬਾਈ ਵਫ਼ਦ ਹੈੱਡ ਮਾਸਟਰ ਗੁਰਸੇਵਕ ਸਿੰਘ ਦੇ ਕਤਲ ਕੇਸ ਸੰਬੰਧੀ ਚੌਕੀ ਇੰਚਾਰਜ ਥਾਣਾ ਸੰਨੀ ਇਨਕਲੇਵ ਸੈਕਟਰ-125 ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਤੇ ਜੀਟੀਯੂ ਪੰਜਾਬ (ਵਿਗਿਆਨਿਕ) ਦੇ ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ ਸਾਬਕਾ ਸੂਬਾ ਪ੍ਰਧਾਨ ਹਰਜੀਤ ਬਸੋਤਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਦੇ ਸੂਬਾ ਜਨਰਲ ਸਕੱਤਰ ਐਨ ਡੀ ਤਿਵਾੜੀ ਦੀ ਅਗਵਾਈ ਵਿੱਚ ਮਿਲਿਆ। ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੁਲਿਸ ਬਹੁਤ ਬਰੀਕੀ ਨਾਲ ਇਸ ਕੇਸ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ ਤੇ ਬਹੁਤ ਸਾਰੇ ਸਬੂਤ ਪੁਲਿਸ ਇਕੱਠੇ ਕਰ ਚੁੱਕੀ। ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ। ਕਾਤਲ ਪੁਲਿਸ ਦੇ ਸ਼ਿਕੰਜੇ ਵਿਚ ਅਜੇ ਤੱਕ ਨਹੀਂ ਆਏ। ਦਸਣਯੋਗ ਕਿ ਸਰਕਾਰੀ ਹਾਈ ਸਕੂਲ ਕੁੰਭੜਾ ਦੇ ਮੁੱਖ ਅਧਿਆਪਕ ਗੁਰਸੇਵਕ ਸਿੰਘ ‘ਤੇ ਜਾਨਲੇਵਾ ਹਮਲਾ 05 ਅਗੱਸਤ ਨੂੰ ਹੋਇਆ ਸੀ ਤੇ ਉਹਨਾਂ ਨੂੰ ਹਮਲੇ ਮਗਰੋਂ ਹਸਪਤਾਲ ਸੈਕਟਰ 69 ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ 9 ਮਾਰਚ ਨੂੰ ਤੜਕੇ ਉਹਨਾਂ ਦੀ ਮੌਤ ਹੋ ਗਈ। ਪਰ ਪੂਰਾ ਹਫ਼ਤਾ ਬੀਤਣ ਤੋ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਵੀ ਕਾਤਲ ਫੜਿਆ ਨਹੀਂ ਗਿਆ। ਜਦੋਂ ਕਿ ਪੁਲਿਸ ਸਾਰੇ ਸਬੂਤ ਇਕੱਠੇ ਕਰਨ ‘ਤੇ ਕਾਤਲ ਬਾਰੇ ਜਾਣਕਾਰੀ ਇਕੱਠੀ ਕਰ ਚੁੱਕੀ ਹੈ। ਪਰ ਕਾਤਲ ਅਜੇ ਤੱਕ ਪੁਲਿਸ ਦੀ ਗਿਰਫਤ ਤੋਂ ਬਾਹਰ ਹਨ। ਜਥੇਬੰਦੀ ਡਟਵੇਂ ਰੂਪ ਵਿੱਚ ਮੰਗ ਕੀਤੀ ਹੈ ਕਿ ਹੈਡਮਾਸਟਰ ਗੁਰਸੇਵਕ ਸਿੰਘ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗਿਰਫ਼ਤਾਰ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੀੜਿਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਡਾਈਟ ਬੁਢਨਪੁਰ ਜ਼ਿਲ੍ਹਾ ਮੋਹਾਲੀ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਸੈਣੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਲਵਿਸ ਚਾਵਲਾ, ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਆਗੂ ਮੈਡਮ ਬਲਜਿੰਦਰ ਕੌਰ, ਅਮਰਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਿਲ ਸਨ।


