Translate Your Language

October 5, 2026 8:57 am

PUNPUN03583/19/1/2007-TC

PUNPUN03583/19/1/2007-TC

Home » Uncategorized » ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਖਰੀ ਜਿੰਦਗੀ ਜੀਅ ਰਹੀ ਮਾਤਾ ਨਰਿੰਦਰ ਕੌਰ ਨੂੰ ਮਿਲਣ ਲਈ ਪੈਰੋਲ ਨਾ ਦੇਣ ਦੇ ਰੋਸ ਵਜੋਂ ਚੰਡੀਗੜ੍ਹ ਦੀਆਂ ਸੜਕਾਂ ਨੂੰ ਕੀਤਾ ਜਾਵੇਗਾ ਜਾਮ ਅਤੇ ਪੰਜਾਬ ਦੇ ਗਵਰਨਰ ਹਾਊਸ ਦਾ ਰਿਹਾ ਘੇਰਾਓ ਕਰਨਾ ਅਟੱਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ

ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਖਰੀ ਜਿੰਦਗੀ ਜੀਅ ਰਹੀ ਮਾਤਾ ਨਰਿੰਦਰ ਕੌਰ ਨੂੰ ਮਿਲਣ ਲਈ ਪੈਰੋਲ ਨਾ ਦੇਣ ਦੇ ਰੋਸ ਵਜੋਂ ਚੰਡੀਗੜ੍ਹ ਦੀਆਂ ਸੜਕਾਂ ਨੂੰ ਕੀਤਾ ਜਾਵੇਗਾ ਜਾਮ ਅਤੇ ਪੰਜਾਬ ਦੇ ਗਵਰਨਰ ਹਾਊਸ ਦਾ ਰਿਹਾ ਘੇਰਾਓ ਕਰਨਾ ਅਟੱਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ

ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਪੰਥ ਵਿਰੋਧੀ ਗੰਦੇ ਸਿਆਸੀ ਲੀਡਰ ਸਿਆਸੀ ਲਾਹਾ ਲੈਣ ਲਈ ਬਿਆਨਬਾਜੀ ਕਰਨੀ ਤੁਰੰਤ ਕਰਨ ਬੰਦ…

ਚੰਡੀਗੜ੍ਹ  14 ਅਗਸਤ (ਮੰਗਤ ਸਿੰਘ ਸੈਦਪੁਰ) : ਸਿੱਖ ਕੌਮ ਅਤੇ ਘੱਟ ਗਿਣਤੀ ਵਰਗ ਲਈ ਜਾਲਮ  ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ, ਬਹਿਬਲ ਕਲਾਂ ਗੋਲੀ ਕਾਂਡ, ਲਾਪਤਾ 328 ਸਰੂਪਾਂ ਅਤੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਇਨਸਾਫ ਲੈਣ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ 7 ਫਰਵਰੀ 2023 ਤੋਂ ਲੱਗੇ ਕੌਮੀ ਇਨਸਾਫ ਮੋਰਚੇ ਨੂੰ ਲਗਭਗ ਚਾਰ ਸਾਲ ਪੂਰੇ ਹੋਣ ਵਾਲੇ ਹਨ। ਪਰੰਤੂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਲਾਵਾ ਹੋਰ ਮੰਗਾਂ ਨੂੰ ਲੈ ਕੇ ਗੰਭੀਰਤਾ ਨਾਲ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਜਿੱਥੇ ਪੰਜਾਬ ਅਤੇ ਕੇਂਦਰ ਸਰਕਾਰਾਂ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਉਂਦੀਆਂ ਹਨ ਉੱਥੇ ਹੀ ਸਮੁੱਚੀ ਸਿੱਖ ਕੌਮ ਆਪਣੇ-ਆਪ ਨੂੰ ਗੁਲਾਮੀ ਦਾ ਅਹਿਸਾਸ ਕਰਾਉਣ ਲਈ 15 ਅਗਸਤ ਨੂੰ ਕਾਲਾ ਦਿਵਸ ਮਨਾਉਂਦੀ ਹੈ। ਲਗਭਗ 1947 ਤੋਂ ਲੈ ਕੇ ਅੱਜ ਤੱਕ ਆਜ਼ਾਦੀ ਤੋਂ ਅੱਜ ਤੱਕ ਸਿੱਖ ਕੌਮ ਆਪਣੇ ਹੱਕਾਂ ਲਈ ਜੋ ਹਿੰਦੂ-ਬਹੁਗਿਣਤੀ ਨੇ ਆਜ਼ਾਦੀ ਵੇਲੇ ਦੇਣ ਦੇ ਵਾਅਦੇ ਕੀਤੇ ਸਨ ਉਹ ਅੱਜ ਤੱਕ ਨਹੀਂ ਮਿਲੇ। ਜਿਸ ਕਾਰਨ ਸਿੱਖ ਕੌਮ ਨੂੰ ਮੁੱਢ ਤੋਂ ਹੀ ਆਜ਼ਾਦੀ ਦਾ ਨਿੱਘ ਮਾਨਣ ਤੋਂ ਵਾਂਝਾ ਰੱਖਿਆ ਗਿਆ। ਪ੍ਰੰਤੂ ਇਸ ਵਾਰ ਸਮੁੱਚਾ ਪੰਜਾਬ ਅਤੇ ਦੇਸ਼-ਵਿਦੇਸਾਂ ਦੀਆਂ ਸਿੱਖ ਸੰਗਤਾਂ ਹਰ ਸਾਲ 15 ਅਗਸਤ ਨੂੰ ਇਸ ਕਦਰ ਕਾਲਾ ਦਿਵਸ ਮਨਾ ਰਹੀਆਂ ਹਨ ਕਿ ਖਾਲਸਾ ਪੰਥ ਦੀ ਸ਼ਰਫ ਵਿੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਜੋ ਲਗਭਗ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕਾ ਹੈ ਅਤੇ 31 ਸਾਲਾਂ ਤੋਂ ਗੈਰ ਕਾਨੂੰਨੀ ਤੌਰ ‘ਤੇ ਜੇਲਾਂ ਵਿੱਚ ਜੇਲ ਵਿੱਚ ਰੱਖਿਆ ਹੋਇਆ ਹੈ। ਉਹਨਾਂ ਦੇ ਬਿਰਧ ਮਾਤਾ ਨਰਿੰਦਰ ਕੌਰ ਜੀ ਇਸ ਸਮੇਂ ਗੰਭੀਰ ਬਿਮਾਰੀ ਵਿੱਚ ਆਪਣੀ ਜ਼ਿੰਦਗੀ ਜੀ ਰਹੇ ਹਨ। ਉਨ੍ਹਾਂ ਦੀ ਆਤਮਾ ਇਹ ਚਾਹੁੰਦੀ ਹੈ ਕਿ ਉਹ ਆਪਣੇ ਇਕਲੌਤੇ ਪੁੱਤਰ ਜਥੇਦਾਰ ਭਾਈ ਜਗਤਾਰ ਸਿੰਘ ਨੂੰ ਆਖਰੀ ਵਾਰ ਮਿਲ ਸਕੇ। ਇਸ ਗੰਭੀਰ ਮਸਲੇ ਨੂੰ ਲੈ ਕੇ ਸਮੁੱਚਾ ਖਾਲਸਾ ਪੰਥ, ਪੰਥਕ ਹਮਦਰਦੀ, ਕਿਸਾਨ ਜਥੇਬੰਦੀਆਂ, ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਜਥੇਬੰਦੀਆਂ ਆਦਿ ਨੇ ਪਿਛਲੇ ਕਾਫੀ ਦਿਨਾਂ ਤੋਂ ਚੰਡੀਗੜ੍ਹ ਵਿਖੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਸ ਦਿਨ ਦੀ ਪੈਰੋਲ ਦੇਣ ਲਈ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਤਾਂ ਕਿ ਸਿੱਖ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਗੰਭੀਰ ਬਿਮਾਰ ਮਾਤਾ ਨਰਿੰਦਰ ਕੌਰ ਜੀ ਨੂੰ ਮਿਲਕੇ ਉਹਨਾਂ ਦੀ ਸੇਵਾ ਕਰ ਸਕਣ। ਪ੍ਰੰਤੂ ਖਬਰ ਲਿਖਣ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀ ਇਹ ਫੈਸਲਾ ਨਹੀਂ ਲੈ ਸਕੇ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣੀ ਹੈ ਜਾਂ ਨਹੀਂ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਨੇ ਦੱਸਿਆ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਪੈਰੋਲ ਬਾਰੇ ਗੱਲਬਾਤ ਚੱਲ ਰਹੀ ਸੀ। ਫਿਲਹਾਲ ਕਿਸੇ ਬੰਨੇ ਨਹੀਂ ਲੱਗੀ। ਉਹਨਾਂ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਟਾਲ-ਮਟੋਲ ਕਰ ਰਹੇ ਹਨ ਅਤੇ ਉਹਨਾਂ ਨੂੰ ਇੱਧਰ-ਉਧੱਰ ਦੀਆਂ ਗੱਲਾਂ ਵਿੱਚ ਉਲਝਾਉਣ ਦੀਆਂ ਕੋਸ਼ਿਸ਼ਾਂ ਵਿੱਚ ਹਨ। ਪਰੰਤੂ ਕੌਮੀ ਇਨਸਾਫ ਮੋਰਚੇ ਦੇ ਪਲੇਟਫਾਰਮ ‘ਤੇ ਇਕੱਤਰ ਹੋ ਚੁੱਕੀਆਂ ਦੇਸ਼-ਵਿਦੇਸਾਂ ਦੀਆਂ ਸਿੱਖ ਸੰਗਤਾਂ ਤੋਂ ਇਲਾਵਾ ਪੰਥਕ ਹਮਦਰਦੀ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ, ਕਿਸਾਨ ਜਥੇਬੰਦੀਆਂ, ਸਮਾਜ ਸੇਵੀ ਅਤੇ ਖਾਸ ਕਰਕੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ 15 ਅਗਸਤ ਨੂੰ ਕਾਲੇ ਦਿਨ ਦੇ ਰੂਪ ‘ਚ ਮਨਾਉਂਦਿਆਂ ਖਾਲਸਾ ਪੰਥ ਦੀ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਬਿਰਧ ਬਿਮਾਰ ਮਾਤਾ ਨੂੰ ਮਿਲਾਉਣ ਲਈ ਪੈਰੋਲ ਨਾ ਦੇਣ ਕਰਕੇ ਗਵਰਨਰ ਹਾਊਸ ਪੰਜਾਬ ਦੀ ਘੇਰਾ ਬੰਦੀ ਕੀਤੀ ਜਾਵੇਗੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਸੜਕਾਂ ਨੂੰ ਪੂਰੀ ਤਰਹਾਂ ਜਾਮ ਕਰਦਿਆਂ ਆਰ-ਪਾਰ ਦੀ ਲੜਾਈ ਲੜਨ ਲਈ ਚੰਡੀਗੜ੍ਹ ਵਿਖੇ ਲੱਖਾਂ ਦਾ ਇਕੱਠ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਤੇ ਦੇਣ ਲਈ ਮਜਬੂਰ ਕੀਤਾ ਜਾਵੇਗਾ। ਉਹਨਾਂ ਅਪੀਲ ਕੀਤੀ ਹੈ ਕਿ ਇਸ ਰੋਸ ਮਾਰਚ ਵਿੱਚ ਸ਼ਾਮਿਲ ਹੋ ਕੇ ਗਵਰਨਰ ਹਾਊਸ ਪੰਜਾਬ ਨੂੰ ਘੇਰਨ ਲਈ ਪੰਜਾਬ ਦੇ ਹਰ ਨਾਗਰਿਕ ਜੋਤ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਨਾਲ ਹਮਦਰਦੀ ਰੱਖਦੇ ਹਨ ਆਪਣੇ-ਆਪਣੇ ਸਾਧਨਾ ਰਾਹੀਂ ਕਿਸੇ ਵੀ ਤਰੀਕੇ ਨਾਲ ਰੋਸ ਮਾਰਚ ਸ਼ਾਮਿਲ ਹੋ ਕੇ ਸਹਿਯੋਗ ਦੇਣ।

ਦੱਸਣਯੋਗ ਹੈ ਕਿ ਕੇਂਦਰੀ ਜੇਲ ਦਿੱਲੀ ਵਿੱਚ ਬੰਦ ਸਿੱਖ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਤਤਕਾਲੀ ਮੁੱਖ ਮੰਤਰੀ ਬੇਅੰਤ ਬੁੱਚੜ ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰ ਵਿਖੇ 31 ਅਗਸਤ 1995 ਨੂੰ ਬੰਬ ਧਮਾਕੇ ਵਿੱਚ ਮਾਰੇ ਜਾਣ ਦੀ ਸਾਜਿਸ਼ ਰਚਣ ਦੇ ਦੋਸ਼ੀ ਠਹਿਰਾਇਆ ਗਿਆ ਸੀ। ਜਿਸ  ਨੇ ਬੁੱਚੜ ਕੇਪੀਐਸ ਨੂੰ ਪੰਜਾਬ ਦੀ ਜਵਾਨੀ ਨੂੰ ਖਤਮ ਕਰਨ ਲਈ ਪੂਰੀ ਖੁੱਲੀ ਛੁੱਟੀ ਦਿੱਤੀ ਹੋਈ ਸੀ। ਖਾਸ ਗੱਲ ਇਹ ਹੈ ਕਿ ਜਦੋਂ ਤੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਤੇ ਬਾਕੀ ਸਿੰਘਾਂ ਬੇਅੰਤ ਹੀ ਬਚੜ ਨੂੰ ਨਰਕਾਂ ਵੱਲ ਤੋਰਿਆ ਉਦੋਂ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਖਤਮ ਕਰਨ ਵਿੱਚ ਵੱਡੇ ਪੱਧਰ ਤੇ ਥਮ ਲੱਗ ਚੁੱਕਿਆ ਸੀ। ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਮੈਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਆਪਣੀ ਸਾਰੀ ਉਮਰ ਜਿੜ ਵਿੱਚ ਬੇਤਾਬ ਦਿੱਤੀ ਹੈ ਅਤੇ ਪਿਛਲੇ 31 ਸਾਲਾਂ ਤੋਂ ਗੈਰ ਕਾਨੂੰਨੀ ਤੌਰ ਤੇ ਜੇਲ੍ਹ ਵਿੱਚ ਬੰਦੀ ਬਣਾ ਕੇ ਰੱਖਿਆ ਹੋਇਆ ਹੈ। ਇਸ ਵੇਲੇ ਉਹਨਾਂ ਦੀ ਬਜ਼ੁਰਗ ਮਾਤਾ ਸਖਤ ਬਿਮਾਰ ਹਨ ਅਜਿਹੇ ਹਾਲਾਤਾਂ ਵਿੱਚ ਮਾਂ ਨੂੰ ਪੁੱਤਦਾ ਮਿਲਣਾ ਜਰੂਰੀ ਹੈ। ਬੇਸ਼ੱਕ ਪੰਜਾਬ ਦੇ ਗਵਰਨਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਦਿਨ ਦੀ ਲਈ ਪੱਤਰ ਲਿਖਣ ਤੇ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਆਗੂਆਂ ਨੂੰ ਇਹ ਭਰੋਸਾ ਦਿਵਾਇਆ ਸੀ ਕਿ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਸ ਦਿਨ ਦੀ ਪੈਰੋਲ ਦਿੱਤੀ ਜਾਵੇਗੀ ਪ੍ਰੰਤੂ ਹੁਣ ਐਨ ਮੌਕੇ ਤੇ ਆ ਕੇ ਜਿਵੇਂ ਕੇਂਦਰ ਅਤੇ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀ ਨਾਲ ਮਟੋਲ ਕਰ ਰਹੇ ਹਨ ਇਸ ਨੂੰ ਲੈ ਕੇ ਪੰਜਾਬ ਦਾ ਮਾਹੌਲ ਅਸ਼ਾਂਤ ਹੋਣ ਲਈ ਵੀ ਜਾਪਦਾ ਹੈ ਕਿਉਂਕਿ ਇੱਕ ਬਿਰਧ ਬਿਮਾਰ ਮਾਤਾ ਨਰਿੰਦਰ ਕੌਰ ਜੋ ਖਾਲਸਾ ਪੰਥ ਦੀ ਅਦਾਲਤ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਹਨ ਅਤੇ ਉਹ ਮਾਤਾ ਜੀ ਦੇ ਇਕਲੌਤੇ ਪੁੱਤਰ ਹਨ ਉਹਨਾਂ ਦੀ ਸੇਵਾ ਲਈ ਪੁੱਤਰ ਦਾ ਹੱਕ ਮਨੁੱਖੀ ਅਧਿਕਾਰਾਂ ਅਨੁਸਾਰ ਬਣਦਾ ਹੈ ਪ੍ਰੰਤੂ ਕੇਂਦਰ ਅਤੇ ਪੰਜਾਬ ਸਰਕਾਰ ਸਿੱਖ ਨੌਜਵਾਨਾਂ ਤੇ ਗੈਰ ਕਾਨੂੰਨੀ ਧਾਰਾਵਾਂ ਲਾ ਕੇ ਜੇਲਾਂ ਵਿੱਚ ਡੱਕਣ ਲਈ ਦੇਸ਼ ਵਿਦੇਸ਼ਾਂ ਵਿੱਚ ਚੰਗੀ ਤਰ੍ਹਾਂ ਜਾਣੀਆਂ ਜਾਂਦੀਆਂ ਹਨ। ਕਿਉਂਕਿ ਜਦੋਂ ਕੋਈ ਵੀ ਵਿਅਕਤੀ ਆਪਣੀ ਸਜ਼ਾ ਪੂਰੀ ਕਰ ਲੈਂਦਾ ਹੈ ਤਾਂ ਉਸ ਨੂੰ ਕਾਨੂੰਨ ਤਹਿਤ ਇੱਕ ਦਿਨ ਵੀ ਵੱਧ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ। ਪਰੰਤੂ ਪਿਛਲੇ ਕਈ ਦਿਨਾਂ ਤੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਪੰਥਕ ਵਿਰੋਧੀ ਆਗੂਆਂ ਵੱਲੋਂ ਵੀ 27 ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਗੰਦੀ ਸਿਆਸਤ ਖੇਡੀ ਜਾ ਰਹੀ ਹੈ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਲਈ ਪੱਤਰ ਲਿਖਣਾ ਜੋ ਕਿ ਇੱਕ ਆਮ ਲੋਕਾਂ ਵੱਲੋਂ ਜੁਮਲਾ ਸਮਝਿਆ ਜਾ ਰਿਹਾ ਹੈ। ਜਿਸ ਤਰ੍ਹਾਂ ਕੇਂਦਰ ਵਿੱਚ ਮੋਦੀ ਅਤੇ ਅਮਿਤ ਸ਼ਾਹ ਨੇ ਸਰਕਾਰ ਬਣਾਉਣ ਲਈ ਇੰਡੀਅਨ ਨਾਗਰਿਕ ਦੇ ਹਰ ਨਾਗਰਿਕ ਦੇ ਖਾਤੇ ਵਿੱਚ 15-15 ਲੱਖ ਰੁਪਏ ਪਾਉਣ ਦੀ ਗੰਦੀ ਸਿਆਸਤ ਖੇਡੀ ਸੀ। ਇਸ ਤੋਂ ਇਲਾਵਾ ਸਾਬਕਾ ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਜੋ ਸਿੱਖ ਨੌਜਵਾਨਾਂ ਨੂੰ ਹਮੇਸ਼ਾ ਅੱਤਵਾਦੀ ਵੱਖਵਾਦੀ ਅਤੇ ਕਾਤਲ ਦੱਸਦਾ ਰਿਹਾ ਹੁਣ ਪੰਜਾਬ ਦੇ ਲੋਕਾਂ ਦੀ ਹਮਦਰਦੀ ਦੇਣ ਲਈ ਜੁਮਲੇਬਾਜੀ ਵਾਲੇ ਬਿਆਨ ਦੇ ਰਿਹਾ ਹੈ ਕਿ ਉਸ ਨੇ ਰਾਜਪਾਲ ਮੁਲਾਕਾਤ ਕੀਤੀ ਉਹਨਾਂ ਨੇ ਵੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਵਕਾਲਤ ਕੀਤੀ। ਰਵਨੀਤ ਸਿੰਘ ਬਿੱਟੂ ਪਹਿਲਾਂ ਕੁਝ ਸਮੇਂ ਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਵਿਰੋਧਤਾ ਕਰ ਰਿਹਾ ਸੀ। ਪੰਜਾਬ ਵਿੱਚ ਆ ਰਹੀਆਂ ਚੋਣਾਂ ਨੂੰ ਦੇਖਦੇ ਉਸਨੇ ਆਪਣੇ ਤੇਵਰ ਬਦਲ ਲਏ ਤੇ ਸਿੱਖ ਸੰਗਤਾਂ ਦੇ ਵਿਰੋਧ ਨੂੰ ਸ਼ਾਂਤ ਕਰਨ ਲਈ ਸਿੱਖ ਕੌਮ ਦੀਆਂ ਵੋਟਾਂ ਲੈਣ ਲਈ ਗੰਦੀ ਸਿਆਸਤ ਖੇਡਦਿਆਂ ਉਸ ਨੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕੀਤੀ। ਦੱਸਣ ਯੋਗ ਇਹ ਵੀ ਖਾਸ ਹੈ ਕਿ ਨਾ ਰਵਨੀਤ ਬਿੱਟੂ ਨੇ ਕਿਸਾਨ ਹ ਸੰਘਰਸ਼ ਵੇਲੇ ਵੀ ਇਹ ਕਿਹਾ ਸੀ ਕਿ ਜੇਕਰ ਮੋਦੀ ਕਿਸਾਨਾਂ ਦੀਆਂ ਮੰਗਾਂ ਲਵੇਗਾ ਤਾਂ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ‘ਚ ਹੈ। ਪਰੰਤੂ ਕਿਸਾਨ ਸੰਘਰਸ਼ ਖਤਮ ਤੋਂ ਬਾਅਦ ਮੋਦੀ ਦੀ ਸਾਜਿਸ਼ ਤਹਿਤ ਗੰਗਾ ਨੂੰ ਰਵਨੀਤ ਬਿੱਟੂ ਇੱਕਦਮ ਬਦਲ ਗਿਆ ਕਿ ਬੰਦੀ ਸਿੰਘਾਂ ਦੇ ਰਿਹਾਈ ਨਹੀਂ ਹੋਣੀ ਚਾਹੀਦੀ ਕਿਉਂਕਿ ਪੰਜਾਬ ਦਾ ਮਾਹੌਲ ਖਰਾਬ ਹੋ ਜਾਵੇਗਾ। ਪੰਜਾਬ ਚ ਹੁਣ ਪਹਿਲਾਂ ਵਰਗਾ ਮਾਹੌਲ ਨਹੀਂ ਰਿਹਾ ਕਿਉਂਕਿ ਜਿਸ ਤਰ੍ਹਾਂ ਬਾਦਲ ਪਰਿਵਾਰ ਨੇ ਆਰਐਸਐਸ ਬੀਜੇਪੀ ਨਾਲ ਮਿਲ ਕੇ ਪੰਜਾਬ ਦੀ ਜਵਾਨੀ ਨੂੰ ਖਤਮ ਕਰਨ ਦਾ ਤਹਈਆ ਕੀਤਾ ਹੋਇਆ ਸੀ ਭਾਈ ਜਗਤਾਰ ਸਿੰਘ ਹਵਾਰਾ ਵਰਗੇ ਯੋਧਿਆਂ ਨੇ ਇਹਨਾਂ ਦੀਆਂ ਸਾਰੀਆਂ ਸਕੀਮਾਂ ਨੂੰ ਫੇਲ ਕਰ ਦਿੱਤਾ ਹੈ। ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਦੀ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਪੰਥਕ ਹਮਦਰਦੀਆਂ ਕਿਸਾਨ ਜਥੇਬੰਦੀਆਂ ਧਾਰਮਿਕ ਜਥੇਬੰਦੀਆਂ ਸਮਾਜਿਕ ਅਤੇ ਮੁਲਾਜ਼ਮ ਜਥੇਬੰਦੀਆਂ ਜਿਨਾਂ ਨੂੰ ਖਾਲਸਾ ਪੰਥ ਨਾਲ ਹਮਦਰਦੀ ਹੈ ਅਤੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਮਾਤਾ ਨਾਲ ਹਮਦਰਦੀ ਹੈ ਅੱਜ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਆਪੋ ਆਪਣੇ ਸਾਧਨਾ ਰਾਹੀਂ ਲੱਖਾਂ ਦੀ ਗਿਣਤੀ ਵਿੱਚ ਖਾਸ ਕਰਕੇ ਨੌਜਵਾਨ ਪਹੁੰਚਣ ਜਿਨਾਂ ਨੇ ਭਵਿੱਖ ਵਿੱਚ ਖਾਲਸਾ ਰਾਜ ਦੀ ਸਥਾਪਤੀ ਮਗਰੋਂ ਅਗਵਾਈ ਕਰਨੀ ਹੈ ਵੱਡੇ ਪੱਧਰ ਤੇ ਪਹੁੰਚਣ ਦੀ ਅਪੀਲ ਕੌਮੀ ਇਨਸਾਨ ਮੋਰਚੇ ਦੀ ਤਾਲਮੇਲ ਕਮੇਟੀ ਵੱਲੋਂ ਬਹੁਤ ਹੀ ਹਮਦਰਦੀ ਨਾਲ ਕੀਤੀ ਜਾ ਰਹੀ ਹੈ। ਤਾਂ ਕਿ ਕੌਮੀ ਯੋਧਿਆਂ ਨੂੰ ਜੋ ਇੰਡੀਅਨ ਸਟੇਟ ਵੱਲੋਂ ਗੈਰ ਕਾਨੂੰਨੀ ਤੌਰ ਤੇ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਜੇਲ੍ਹਾਂ ਵਿੱਚ ਡੱਕ ਕੇ ਰੱਖਿਆ ਹੋਇਆ ਹੈ ਉਹਨਾਂ ਨੂੰ ਜਾਲਮਾਂ ਦੀਆਂ ਤਸ਼ੱਦਦੀ ਜਲ ਚੋਂ ਤੋਂ ਆਜ਼ਾਦ ਕਰਾਇਆ ਜਾ ਸਕੇ।

Leave a Reply

Your email address will not be published. Required fields are marked *