Translate Your Language

October 5, 2026 8:12 am

PUNPUN03583/19/1/2007-TC

PUNPUN03583/19/1/2007-TC

Home » Uncategorized » ਪੰਜਾਬ ਚ 2027 ਦੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਵੇਗੀ ਵੱਡੇ ਬਹੁਮਤ ਨਾਲ ਜਿੱਤ : ਡਾਇਰੈਕਟਰ ਸੁਰਿੰਦਰ ਸਿੰਘ ਬੈਦਵਾਣ ਸੋਹਾਣਾ/ਸੀਨੀ. ਆਗੂ ਜਤਿੰਦਰ ਸਿੰਘ ਪੰਮਾ

ਪੰਜਾਬ ਚ 2027 ਦੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਵੇਗੀ ਵੱਡੇ ਬਹੁਮਤ ਨਾਲ ਜਿੱਤ : ਡਾਇਰੈਕਟਰ ਸੁਰਿੰਦਰ ਸਿੰਘ ਬੈਦਵਾਣ ਸੋਹਾਣਾ/ਸੀਨੀ. ਆਗੂ ਜਤਿੰਦਰ ਸਿੰਘ ਪੰਮਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਅਗਸਤ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਵੱਧ ਚੜ੍ਹ ਕੇ ਕੰਮ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚ 300 ਯੂਨਿਟ ਤੱਕ ਮੁਫਤ ਬਿਜਲੀ, ਔਰਤਾਂ ਨੂੰ 1000-1500 ਰੁਪਏ ਪ੍ਰਤੀ ਮਹੀਨਾ ਦੇਣਾ, ਰਾਸ਼ਨ ਕਿਟ, ਮੁਫਤ ਤੀਰਥ ਯਾਤਰਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਤੱਕ ਦਾ ਮੁਫਤ ਇਲਾਜ, ਨਸ਼ਿਆਂ ਵਿਰੁੱਧ ਲੜਾਈ, ਵਧੀਆ ਸਿੱਖਿਆ ਆਦਿ ਸਹੂਲਤ ਦਿੱਤੀ ਜਾ ਰਹੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਇਰੈਕਟਰ ਸੁਰਿੰਦਰ ਸਿੰਘ ਬੈਦਵਾਣ ਸੋਹਾਣਾ ਅਤੇ ਆਪ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਪੰਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਦੀ ਸਰਕਾਰਾਂ ਵੇਲੇ ਦੂਜੀ ਪਾਰਟੀਆਂ ਦੇ ਆਗੂ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੋਂ ਇਲਾਵਾ ਹੋਰ ਕੁੱਝ ਨਹੀਂ ਕਰਦੇ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਜਿਸ ਭਰੋਸੇ ਨਾਲ ਪੰਜਾਬ ਵਿੱਚ ਆਪ ਦੀ ਸਰਕਾਰ ਬਣਾਈ ਹੈ, ਉਸ ਭਰੋਸੇ ਨੂੰ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ 2027 ਵਿੱਚ ਵੀ ਪੰਜਾਬ ਦੇ ਵਿਕਾਸ ਚਾਹੁਣ ਵਾਲੇ ਵੋਟਰਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ। ਉਹਨਾਂ ਕਿਹਾ ਕਿ ਬਾਦਲ ਸਰਕਾਰ ਵੇਲੇ ਜਿਸ ਤਰ੍ਹਾਂ ਪੰਜਾਬ ਦੇ ਵਿੱਚ ਜਾਨਲੇਵਾ ਚਿੱਟੇ ਵਰਗ ਨਸ਼ੇ ਪੰਜਾਬ ਦੇ ਪਿੰਡਾਂ ਵਿੱਚ ਘਰ ਘਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਅਤੇ ਨੌਜਵਾਨ ਪੀੜੀ ਨੂੰ ਜਿਵੇਂ ਨਸ਼ਿਆਂ ਨਾਲ ਖਤਮ ਕੀਤਾ ਗਈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਖਤਮ ਕਰਨ ਦੀ ਵੱਡੇ ਪੱਧਰ ‘ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰੰਤੂ ਬਾਦਲ ਪਰਿਵਾਰ ਦੀ ਸਰਕਾਰ ਵੇਲੇ ਮਜੀਠੀਏ ਨੇ ਜਿਸ ਤਰ੍ਹਾਂ ਪਿੰਡਾਂ ਵਿੱਚ ਨਸ਼ੇ ਨੂੰ ਪਿੰਡ-ਪਿੰਡ ਪਹੁੰਚਾਇਆ ਇਸ ਕਾਰਨ ਨਸ਼ੇ ਦੀਆਂ ਜੜਾਂ ਬਹੁਤ ਫੈਲ ਚੁੱਕੀਆਂ ਹਨ। ਉਹਨਾਂ ਨੂੰ ਖਤਮ ਕਰਨ ਲਈ ਘੱਟੋ ਘੱਟ ਆਮ ਆਦਮੀ ਪਾਰਟੀ ਨੂੰ ਪੰਜ ਸਾਲ ਹੋਰ ਸੱਤਾ ਵਿੱਚ ਰਹਿਣ ਦੀ ਜਰੂਰਤ ਹੈ ਜੋ ਪੰਜਾਬ ਦੇ ਲੋਕ ਪੂਰੀ ਕਰਨ ਲਈ ਤਿਆਰ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਕੋਸ਼ਿਸ਼ ਜਾਰੀ ਰਹੇਗੀ। ਨਸ਼ਿਆਂ ਨੂੰ ਜੜੋ ਖਤਮ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਬਚਾਉਣਾ, ਉਹਨਾਂ ਲਈ ਰੁਜ਼ਗਾਰ ਦੇ ਸਾਧਨ ਸਥਾਪਿਤ ਕਰਕੇ ਨਵਾਂ ਨਰੋਆ ਸਿਹਤਮੰਦ ਪੰਜਾਬ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਇਸ ਕੋਸ਼ਿਸ਼ ਵਿੱਚ ਵੱਡੇ ਪੱਧਰ ‘ਤੇ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਕਾਂਗਰਸ ਨੇ ਵੀ ਗੁਰਬਾਣੀ ਦੇ ਪਵਿੱਤਰ ਗੁਟਕਾ ਸਾਹਿਬ ਦੀ ਸਿਰ ਉੱਤੇ ਰੱਖ ਕੇ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਨੇ ਚਾਰ ਹਫਤਿਆਂ ਵਿੱਚ ਪੰਜਾਬ ਚੋਂ ਨਸ਼ੇ ਖਤਮ ਕਰਨ ਦੇ ਵਾਅਦੇ ਨਾਲ ਸਰਕਾਰ ਬਣਾਈ ਸੀ। ਪਰੰਤੂ ਕੈਪਟਨ ਅਮਰਿੰਦਰ ਬਾਦਲ ਪਰਿਵਾਰ ਨਾਲ ਰਲ ਕਰਕੇ ਨਸ਼ੇ ਨੂੰ ਖਤਮ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਸਗੋਂ ਪੰਜਾਬ ਦੀ ਜਵਾਨੀ ਨੂੰ ਖਤਮ ਕਰਨ ਲਈ ਬਾਦਲ ਸਰਕਾਰ ਤੋਂ ਵੀ ਵੱਧ ਨਸ਼ਾ ਕਾਂਗਰਸ ਸਰਕਾਰ ਵੇਲੇ ਫੈਲਾਇਆ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਯੋਜਨਾਵਾਂ ਨੂੰ ਦੇਖਦੇ ਹੋਏ ਪੰਜਾਬ ਦੇ ਲੋਕ ਮੁੜ ਪੰਜਾਬ ਦੇ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਪੱਧਰ ‘ਤੇ ਜਗਾ ਕੇ ਪੰਜਾਬ ਦਾ ਭਵਿੱਖ ਸੁਨਹਿਰੀ ਬਣਾਉਣ ਵਿੱਚ ਆਮ ਆਦਮੀ ਪਾਰਟੀ ਨੂੰ ਪੂਰਾ ਸਹਿਯੋਗ ਦੇਣਗੇ ਤਾਂ ਕਿ ਪੰਜਾਬ ਸਿਹਤਮੰਦ ਨਵਾ ਨਰੋਆ, ਨਸ਼ਾ ਰਹਿਤ ਪੰਜਾਬ ਸਿਰਜਣ ਲਈ ਉਲੀਕੀਆਂ ਯੋਜਨਾਵਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਹੋਰ ਸਹੂਲਤਾਂ ਦਿੱਤੀਆਂ ਜਾ ਸਕਣ।

Leave a Reply

Your email address will not be published. Required fields are marked *