Translate Your Language

October 5, 2026 6:32 am

PUNPUN03583/19/1/2007-TC

PUNPUN03583/19/1/2007-TC

Home » ਖੇਡ » ਹਾਕੀ ਕਲੱਬ ਵੱਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 31000 ਹਜ਼ਾਰ ਦੀ ਰਾਸ਼ੀ ਭੇਂਟ

ਹਾਕੀ ਕਲੱਬ ਵੱਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 31000 ਹਜ਼ਾਰ ਦੀ ਰਾਸ਼ੀ ਭੇਂਟ

ਸਮਰਾਲਾ, 29 ਅਗਸਤ (ਅੰਮ੍ਰਿਤਪਾਲ)-ਵਾਤਾਵਰਨ ਨੂੰ ਸਮਰਪਿਤ ਸੰਸਥਾ ਸਮਰਾਲਾ ਹਾਕੀ ਕਲੱਬ ਵੱਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਅਤੇ ਪਾਣੀ ਦੀ ਸੰਭਾਲ ਅਤੇ ਹਾਕੀ ਖੇਡ ਲਈ ਯਤਨ ਜਾਰੀ ਹਨ। ਵਾਤਾਵਰਨ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਜਿੱਥੇ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਕੀਤਾ ਜਾ ਰਿਹਾ ਹੈ, ਉਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਨਾਲ ਦੀ ਨਾਲ ਹਾਕੀ ਖੇਡ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ। ਅੱਜ ਇਸ ਸੰਸਥਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸਮਰਾਲਾ ਦੀਆਂ ਲੋੜਵੰਦ ਵਿਦਿਆਰਥਣਾਂ ਦੀਆਂ ਫੀਸਾਂ ਲਈ 31000 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸਕੂਲ ਦੇ ਪ੍ਰਿੰਸੀਪਲ ਰਾਜਿੰਦਰ ਸਿੰਘ ਅਤੇ ਸਮੂਹ ਸਟਾਫ ਨੂੰ ਦਿੱਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਬੇਦੀ ਭੁਪਿੰਦਰ ਸਿੰਘ ਰਿਐਤ ਨੇ ਕਿਹਾ ਇਲਾਕੇ ਵਿੱਚ ਲੋੜਵੰਦ ਵਿਦਿਆਰਥਣਾਂ ਜੋ ਉੱਚ ਸਿੱਖਿਆ ਹਾਸਲ ਕਰਨ ਦੀਆਂ ਚਾਹਵਾਨ ਹਨ, ਪ੍ਰੰਤੂ ਫੀਸ ਪੱਖੋਂ ਪੜ੍ਹਾਈ ਜ਼ਾਰੀ ਰੱਖਣ ਵਿਚ ਦਿੱਕਤ ਆ ਰਹੀ ਹੈ, ਇਸੇ ਸੰਦਰਭ ਵਿੱਚ ਸਮਰਾਲਾ ਹਾਕੀ ਕਲੱਬ ਵੱਲੋਂ ਪੜ੍ਹਾਈ ਵਿੱਚ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥਣਾਂ ਦੀ ਪੜ੍ਹਾਈ ਜ਼ਾਰੀ ਰੱਖਣ ਹਿੱਤ ਫੀਸ ਦੇਣ ਦਾ ਨਿਰਣਾ ਕੀਤਾ ਗਿਆ। ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਇਸ ਸਹਾਇਤਾ ਲਈ ਹਾਕੀ ਕਲੱਬ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੀ ਸਮਾਜ ਸੇਵਾ ਨਾਲ ਭਵਿੱਖ ਵਿੱਚ ਸਾਨੂੰ ਪੜ੍ਹਿਆ ਲਿਖਿਆ ਵਰਗ ਮਿਲੇਗਾ ਜੋ ਵਿੱਤੀ ਸਾਧਨਾਂ ਤੋਂ ਬੇਸ਼ੱਕ ਕਮਜੋਰ ਹੈ, ਪ੍ਰੰਤੂ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਹਨ। ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਅਜਿਹੇ ਕਾਰਜ ਕਰਕੇ ਪੁੰਨ ਦਾ ਕੰਮ ਕਰ ਰਹੀਆਂ ਹਨ। ਇਸ ਮੌਕੇ ਇਸ ਰੇਣੂਕਾ ਧੀਰ, ਅਮਰੀਕ ਸਿੰਘ, ਪੂਰਨ ਸਿੰਘ, ਸੁਖਜੀਤ ਕੌਰ, ਹਰਜਿੰਦਰ ਸਿੰਘ, ਰਿਤੂ ਮਿੱਤਲ, ਰੇਨੂੰ ਦੱਤ, ਜਸਬੀਰ ਕੌਰ ਆਦਿ ਹਾਜਿਰ ਸਨ।

Leave a Reply

Your email address will not be published. Required fields are marked *