Translate Your Language

October 5, 2026 7:23 am

PUNPUN03583/19/1/2007-TC

PUNPUN03583/19/1/2007-TC

Home » ਸਿੱਖਿਆ » ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਡਾ. ਅੰਬੇਡਕਰ ਦੇ ਜੀਵਨ ’ਤੇ ਸਕੂਲੀ ਵਿਦਿਆਰਥਣਾਂ ਦੀ ਲਈ ਪ੍ਰੀਖਿਆ

ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਡਾ. ਅੰਬੇਡਕਰ ਦੇ ਜੀਵਨ ’ਤੇ ਸਕੂਲੀ ਵਿਦਿਆਰਥਣਾਂ ਦੀ ਲਈ ਪ੍ਰੀਖਿਆ

ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਦਿੱਤੀ ਪ੍ਰੀਖਿਆ

ਮਾਛੀਵਾੜਾ ਸਾਹਿਬ, 30 ਅਗਸਤ (ਅੰਮ੍ਰਿਤਪਾਲ)-ਮਾਤਾ ਹਰਦੇਈ ਨੈਸ਼ਨਲ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਵਿਖੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਵਿਚਾਰਾਂ ’ਤੇ ਆਧਾਰਿਤ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਦੇ ਜੀਵਨ, ਸੰਘਰਸ਼, ਸਿੱਖਿਆ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਸਮਾਜਿਕ ਸਮਾਨਤਾ ਲਈ ਕੀਤੇ ਗਏ ਮਹੱਤਵਪੂਰਨ ਯੋਗਦਾਨ ਬਾਰੇ ਜਾਣੂੰ ਕਰਵਾਉਣਾ ਸੀ। ਸਕੂਲ ਦੀਆਂ ਵਿਦਿਆਰਥਣਾਂ ਨੇ ਇਸ ਪ੍ਰੀਖਿਆ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ।

ਸਕੂਲ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ‘ਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਵੀ ਉਤਸ਼ਾਹਿਤ ਕਰਦੀਆਂ ਹਨ। ਅੰਤ ਵਿੱਚ ਉਹਨਾਂ ਨੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਦਾ ਧੰਨਵਾਦ ਕੀਤਾ ਅਤੇ ਭਵਿੱਖ ‘ਚ ਵੀ ਅਜਿਹੇ ਗਿਆਨਵਰਧਕ ਪ੍ਰੋਗਰਾਮ ਕਰਵਾਉਣ ਦੀ ਆਸ ਪ੍ਰਗਟ ਕੀਤੀ।

Leave a Reply

Your email address will not be published. Required fields are marked *