Translate Your Language

October 5, 2026 7:23 am

PUNPUN03583/19/1/2007-TC

PUNPUN03583/19/1/2007-TC

Home » Uncategorized » ਹਾਕੀ ਕਲੱਬ ਸਮਰਾਲਾ ਵੱਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 15000 ਦੀ ਰਾਸ਼ੀ ਭੇਂਟ

ਹਾਕੀ ਕਲੱਬ ਸਮਰਾਲਾ ਵੱਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 15000 ਦੀ ਰਾਸ਼ੀ ਭੇਂਟ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਵੱਲੋਂ ਸੰਸਥਾ ਦਾ ਧੰਨਵਾਦ

ਸਮਰਾਲਾ, 1 ਸਤੰਬਰ (ਅੰਮ੍ਰਿਤਪਾਲ)-ਵਾਤਾਵਰਨ ਨੂੰ ਪ੍ਰਣਾਈ ਸੰਸਥਾ ਸਮਰਾਲਾ ਹਾਕੀ ਕਲੱਬ ਵੱਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਤੇ ਪਾਣੀ ਦੀ ਸੰਭਾਲ ਅਤੇ ਹਾਕੀ ਖੇਡ ਦੀ ਪ੍ਰਫੁੱਲਤਾ ਲਈ ਯਤਨ ਜਾਰੀ ਹਨ। ਜਿੱਥੇ ਸੰਸਥਾ ਵੱਲੋਂ ਵਾਤਾਵਰਨ ਦੀ ਰੱਖਿਆ ਲਈ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਹਰਿਆ-ਭਰਿਆ ਵਾਤਾਵਰਨ ਸਿਰਜਿਆ ਜਾ ਰਿਹਾ ਹੈ, ਉਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹਾਕੀ ਖੇਡ ਦੇ ਖੇਤਰ ‘ਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ, ਜਿਸਦੇ ਤਹਿਤ ਉਹਨਾਂ ਵੱਲੋਂ ਵੱਖੋ ਵੱਖਰੀਆਂ ਜਗ੍ਹਾਵਾਂ ਤੇ ਹਾਕੀ ਖੇਡਣ ਵਾਲੇ ਬੱਚਿਆਂ ਨੂੰ ਹਾਕੀ ਸਟਿੱਕਾਂ ਤੇ ਗੇਂਦਾਂ ਦਿੱਤੀਆਂ ਜਾਂਦੀਆਂ ਹਨ।

ਅੱਜ ਇਸ ਸੰਸਥਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਦੀਆਂ ਲੋੜਵੰਦ ਵਿਦਿਆਰਥਣਾਂ ਦੀਆਂ ਫੀਸਾਂ ਲਈ 15000 ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸਕੂਲ ਦੀ ਪ੍ਰਿੰਸੀਪਲ ਰੇਨੂੰ ਬਾਲਾ ਅਤੇ ਸਮੂਹ ਸਟਾਫ਼ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਬੇਦੀ, ਬਲਜਿੰਦਰ ਸਿੰਘ, ਚਰਨਜੀਤ ਸਿੰਘ ਰਿਐਤ ਨੇ ਕਿਹਾ ਇਲਾਕੇ ‘ਚ ਲੋੜਵੰਦ ਵਿਦਿਆਰਥਣਾਂ ਜੋ ਉੱਚ ਸਿੱਖਿਆ ਹਾਸਲ ਕਰਨ ਦੀਆਂ ਚਾਹਵਾਨ ਹਨ, ਪ੍ਰੰਤੂ ਉਹਨਾਂ ਨੂੰ ਫੀਸ ਪੱਖੋਂ ਪੜ੍ਹਾਈ ਜਾਰੀ ਰੱਖਣ ਵਿਚ ਦਿੱਕਤ ਆ ਰਹੀ ਹੈ, ਉਹਨਾਂ ਲਈ ਹਾਕੀ ਕਲੱਬ ਵੱਲੋਂ ਪੜ੍ਹਾਈ ਜਾਰੀ ਰੱਖਣ ਹਿੱਤ ਫੀਸ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਇਸ ਸਹਾਇਤਾ ਲਈ ਹਾਕੀ ਕਲੱਬ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਅਜਿਹੀ ਸਮਾਜ ਸੇਵਾ ਨਾਲ ਭਵਿੱਖ ‘ਚ ਸਾਨੂੰ ਪੜ੍ਹਿਆ-ਲਿਖਿਆ ਵਰਗ ਮਿਲੇਗਾ, ਜੋ ਵਿੱਤੀ ਸਾਧਨਾਂ ਤੋਂ ਬੇਸ਼ੱਕ ਕਮਜੋਰ ਹੈ, ਪ੍ਰੰਤੂ ਪੜ੍ਹਾਈ ‘ਚ ਬਹੁਤ ਹੁਸ਼ਿਆਰ ਹੈ। ਅਜਿਹੀਆਂ ਸੰਸਥਾਵਾਂ ਸਮਾਜ ‘ਚ ਅਜਿਹੇ ਕਾਰਜ ਕਰਕੇ ਪੁੰਨ ਦਾ ਕੰਮ ਕਰ ਰਹੀਆਂ ਹਨ। ਇਸ ਸਮੇਂ ਬਲਦੇਵ ਸਿੰਘ, ਰਾਜੀਵ ਵਡੇਰਾ, ਬਲਵਿੰਦਰ ਸਿੰਘ, ਮਨਦੀਪ ਕੌਰ, ਸੁਖਜਿੰਦਰ ਕੌਰ, ਗੁਰਪ੍ਰੀਤ ਕੌਰ, ਬਲਵਿੰਦਰ ਸਿੰਘ, ਹਰਪਾਲ ਸਿੰਘ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *