Translate Your Language

October 5, 2026 7:23 am

PUNPUN03583/19/1/2007-TC

PUNPUN03583/19/1/2007-TC

Home » Uncategorized » ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-41ਬੀ ਵਿਖੇ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਨੇ ਕੀਤਾ ਓਪਨ ਏਅਰ ਜਿਮਨਾਸਟਿਕਸ ਦਾ ਉਦਘਾਟਨ…

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-41ਬੀ ਵਿਖੇ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਨੇ ਕੀਤਾ ਓਪਨ ਏਅਰ ਜਿਮਨਾਸਟਿਕਸ ਦਾ ਉਦਘਾਟਨ…

ਚੰਡੀਗੜ੍ਹ, 7 ਸਤੰਬਰ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਆਪਣੇ ਵਾਰਡ ਅਧੀਨ ਪਿੰਡ ਬੁਟੇਰਲਾ ਦੇ ਐਂਟਰੀ ਪੁਆਇੰਟ ਉਤੇ (ਸੈਕਟਰ 41-ਬੀ ਦੀ ਗ੍ਰੀਨ ਬੈਲਟ (ਟਿਊਬਵੈੱਲ ਵਾਲੇ ਪਾਰਕ) ਵਿੱਚ ‘ਓਪਨ ਏਅਰ ਜਿਮਨਾਸਟਿਕਸ ਦਾ ਉਦਘਾਟਨ ਵੱਡੀ ਗਿਣਤੀ ਵਾਰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਇਹ ਸਾਡੇ ਵਾਰਡ ਲਈ ਬਹੁਤ ਖੁਸ਼ੀ ਦਾ ਦਿਨ ਹੈ ਕਿ ਸਾਨੂੰ ਸਾਰਿਆਂ ਨੂੰ ਸਿਹਤਮੰਦ ਰੱਖਣ ਲਈ ਇਸ ‘ਓਪਨ ਏਅਰ ਜਿਮ’ ਦਾ ਉਦਘਾਟਨ ਕੀਤਾ ਗਿਆ ਹੈ। ਇਹ ਜਿਮ ਸਾਡੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਨਸ਼ਿਆਂ ਅਤੇ ਮਾੜੀਆਂ ਆਦਤਾਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤ ਵੱਲ ਜੋੜੇਗਾ। ਆਓ ਅਸੀਂ ਸਾਰੇ ਰੋਜ਼ਾਨਾ ਇੱਥੇ ਆ ਕੇ ਕਸਰਤ ਕਰਨ ਦਾ ਪ੍ਰਣ ਲਈਏ ਅਤੇ ਇਸ ਜਿਮ ਦੀਆਂ ਮਸ਼ੀਨਾਂ ਦੀ ਸਾਂਭ-ਸੰਭਾਲ ਵੀ ਆਪਣੀ ਜ਼ਿੰਮੇਵਾਰੀ ਸਮਝ ਕੇ ਕਰੀਏ। ਉਨ੍ਹਾਂ ਕਿਹਾ ਕਿ ਉਦਘਾਟਨ ਮੌਕੇ ਛੋਟੇ-ਛੋਟੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਵਿੱਚ ਭਾਰੀ ਉਤਸ਼ਾਹ ਦਰਸਾਉਂਦਾ ਹੈ ਕਿ ਉਨ੍ਹਾਂ ਦੇ ਵਾਰਡ ਦੇ ਬੱਚੇ ਅਤੇ ਬਜ਼ੁਰਗ ਅਤੇ ਔਰਤਾਂ ਖੁਸ਼ ਹਨ ਅਤੇ ਉਹ ਇੱਕ ਸੱਚਾ-ਸੁੱਚਾ ਨੇਕ ਕਾਰਜ ਕਰਨ ਵਿੱਚ ਕਾਮਯਾਬ ਹੋ ਗਏ ਹਨ। ਕੌਂਸਲਰ ਹਰਦੀਪ ਸਿੰਘ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਸਹੂਲਤਾਂ ਦਾ ਫਾਇਦਾ ਜਰੂਰ ਲੈਣ ਤਾਂ ਜੋ ਸਰੀਰ ਨੂੰ ਬਿਮਾਰੀਆਂ ਤੋ ਬਚਾ ਕੇ ਤੰਦਰੁਸਤ ਰੱਖਿਆ ਜਾ ਸਕੇ। ਖਾਸ ਕਰਕੇ ਬੱਚਿਆਂ ਨੂੰ ਜਰੂਰ ਇਨ੍ਹਾਂ ਓਪਨ ਏਅਰ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਗੁਰਮੁਖ ਸਿੰਘ ਸਰਪੰਚ, ਕਮਲਜੀਤ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਸੇਵਾ ਸਿੰਘ, ਅਵਤਾਰ ਸਿੰਘ, ਸੁੱਚਾ ਸਿੰਘ, ਬਲਬੀਰ ਸਿੰਘ ਸੈਣੀ, ਕਰਤਾਰ ਰਾਣਾ, ਹਰਜੀਤ ਸਿੰਘ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *