Translate Your Language

October 5, 2026 6:32 am

PUNPUN03583/19/1/2007-TC

PUNPUN03583/19/1/2007-TC

Home » ਸਭਿਆਚਾਰ » ਆਤਮ-ਹੱਤਿਆ ਰੋਕਥਾਮ ਵਿਸ਼ਵ ਦਿਹਾੜੇ ਮੌਕੇ ਪਟਿਆਲਾ ਵਿਖੇ ਸੈਮੀਨਾਰ ਆਯੋਜਿਤ

ਆਤਮ-ਹੱਤਿਆ ਰੋਕਥਾਮ ਵਿਸ਼ਵ ਦਿਹਾੜੇ ਮੌਕੇ ਪਟਿਆਲਾ ਵਿਖੇ ਸੈਮੀਨਾਰ ਆਯੋਜਿਤ

ਸਮਰਾਲਾ, 10 ਸਤੰਬਰ (ਸੁਰਜੀਤ ਸਿੰਘ)
ਆਤਮ-ਹੱਤਿਆ ਰੋਕਥਾਮ ਸਬੰਧੀ ਵਿਸ਼ਵ ਦਿਹਾੜੇ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਏ ਗਏ ਇਸ ਸੈਮੀਨਾਰ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਅਜੋਕੇ ਸਮੇਂ ਵਿੱਚ ਮਾਨਸਿਕ ਸਿਹਤ ਵੱਲ ਧਿਆਨ ਦੇਣਾ ਅਤਿ-ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਆਉਂਦੀਆਂ ਚੁਣੌਤੀਆਂ ਅਤੇ ਤਣਾਅ ਦਾ ਸਾਹਮਣਾ ਹੌਂਸਲੇ ਅਤੇ ਸਾਕਾਰਾਤਮਕ ਸੋਚ ਨਾਲ਼ ਕਰਨਾ ਚਾਹੀਦਾ ਹੈ, ਨਾ ਕਿ ਨਿਰਾਸ਼ਾ ਵਿੱਚ ਆ ਕੇ ਕੋਈ ਗ਼ਲਤ ਕਦਮ ਚੁੱਕਣਾ ਚਾਹੀਦਾ ਹੈ। ਉਪ-ਕੁਲਪਤੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮਾਨਸਿਕ ਸਮੱਸਿਆ ਜਾਂ ਪਰੇਸ਼ਾਨੀ ਦੀ ਸੂਰਤ ਵਿੱਚ ਆਪਣੇ ਦੋਸਤਾਂ, ਪਰਿਵਾਰ ਜਾਂ ਕਾਊਂਸਲਿੰਗ ਸੈਂਟਰ ਦੇ ਮਾਹਰਾਂ ਨਾਲ਼ ਗੱਲਬਾਤ ਜ਼ਰੂਰ ਕਰਨੀ ਚਾਹੀਦੀ ਹੈ, ਕਿਉਂਕਿ ਹਰ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਸੰਭਵ ਹੈ।
ਸੈਮੀਨਾਰ ਦੌਰਾਨ ਡਾ. ਨੇਹਾ ਧੀਮਾਨ, ਕਨਸਲਟੈਂਟ ਸਾਈਕਿਆਟ੍ਰਿਸਟ, ਪੰਚਕੂਲਾ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਗਤੀਵਿਧੀ-ਅਧਾਰਿਤ ਸੰਵਾਦਾ ਭਰਪੂਰ ਸੈਸ਼ਨ ਕਰਵਾਇਆ ਗਿਆ। ਉਨ੍ਹਾਂ ਰਵਾਇਤੀ ਲੈਕਚਰ ਦੀ ਬਜਾਏ ਵਿਦਿਆਰਥੀਆਂ ਨੂੰ ਹੱਥੀਂ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ, ਇੰਟਰਐਕਟਿਵ ਐਕਸਰਸਾਈਜ਼ ਆਦਿ ਰਾਹੀਂ ਮਾਨਸਿਕ ਸਿਹਤ, ਭਾਵਨਾਤਮਕ ਤੰਦਰੁਸਤੀ, ਸਮੇਂ ਸਿਰ ਸਹਾਇਤਾ ਲੈਣ ਅਤੇ ਆਤਮਹੱਤਿਆ ਰੋਕਥਾਮ ਨਾਲ ਜੁੜੇ ਪਹਿਲੂਆਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕੀਤਾ।
ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਮਾਨਸਿਕ ਸਿਹਤ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ ’ਤੇ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸੰਗਤ ਮੈਂਟਲ ਹੈਲਥ ਕਲੱਬ, ਜੋ ਪੰਜਾਬ ਸਰਕਾਰ ਦੀ ਪਹਿਲਕਦਮੀ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ, ਵੱਲੋਂ ਮਾਨਸਿਕ ਸਿਹਤ ਅਤੇ ਆਤਮਹੱਤਿਆ ਰੋਕਥਾਮ ਵਿਸ਼ੇ ’ਤੇ ਵਿਸ਼ੇਸ਼ ‘ਓਪਨ ਮਾਈਕ ਸੈਸ਼ਨ’ ਵੀ ਕਰਵਾਇਆ ਗਿਆ। ਇਸ ਸੈਸ਼ਨ ਵਿੱਚ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਝਿਜਕ ਦੇ ਆਪਣੇ ਵਿਚਾਰ, ਭਾਵਨਾਵਾਂ ਅਤੇ ਦ੍ਰਿਸ਼ਟੀਕੋਣ ਸਾਂਝੇ ਕੀਤੇ।
ਇਸ ਮੌਕੇ ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ, ਪ੍ਰੋਵੋਸਟ ਡਾ. ਸੁਖਵਿੰਦਰ ਸਿੰਘ ਸਰਾਂ, ਐਡੀਸ਼ਨਲ ਪ੍ਰੋਵੋਸਟ (ਗਰਲਜ਼) ਅਤੇ ਡਾ. ਜਗਪ੍ਰੀਤ ਕੌਰ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ।
ਯੂਨੀਵਰਸਿਟੀ ਦੀ ਕਾਊਂਸਲਿੰਗ ਟੀਮ, ਜਿਸ ਵਿੱਚ ਡਾ. ਰੂਬੀ ਗੁਪਤਾ, ਡਾ. ਅਮਰਪ੍ਰੀਤ ਸਿੰਘ, ਹਰਪਨੂਰ ਕੌਰ, ਮਨਪ੍ਰੀਤ ਕੌਰ ਅਤੇ ਜਸਵਿੰਦਰ ਕੌਰ ਸ਼ਾਮਿਲ ਸਨ, ਨੇ ਵੀ ਇਸ ਸੈਮੀਨਾਰ ਵਿੱਚ ਸਰਗਰਮ ਭੂਮਿਕਾ ਨਿਭਾਈ।

Leave a Reply

Your email address will not be published. Required fields are marked *