Translate Your Language

October 5, 2026 9:31 am

PUNPUN03583/19/1/2007-TC

PUNPUN03583/19/1/2007-TC

Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਸਤੰਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਏ ਗਏ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਭਾਈ ਜਤਿੰਦਰ ਸਿੰਘ ਜੀਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਦੱਸਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਛੇ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਬਾਰੇ ਵੀ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਗੁਰਭੇਜ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਨਜੀਤ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਅਤੇ ਵਿਆਖਿਆ ਰਾਹੀਂ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਦੁਆਰਾ ਉਸ ਮੌਕੇ ਲਏ ਗਏ ਪਹਿਲੇ ਹੁਕਮਨਾਮਾ ਸਾਹਿਬ ਜੀ ਬਾਰੇ ਦੱਸਿਆ। ਇਸ ਤੋਂ ਇਲਾਵਾ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਤਰਨਤਾਰਨ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ ਜੀ ਦਿੱਲੀ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਨਾਨਕ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਭਾਈ ਗੁਰਸੇਵਕ ਸਿੰਘ ਗੁਰੁਦਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।  ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਿਆ ।

Leave a Reply

Your email address will not be published. Required fields are marked *