Translate Your Language

October 5, 2026 6:32 am

PUNPUN03583/19/1/2007-TC

PUNPUN03583/19/1/2007-TC

Home » ਖੇਡ » ਐਮਏਐਮ ਸਕੂਲ ਦੇ ਖਿਡਾਰੀਆਂ ਦਾ ਖੇਡਾਂ ਵਤਨ ਪੰਜਾਬ ਵਿੱਚ ਸ਼ਾਨਦਾਰ ਪ੍ਰਦਰਸ਼ਨ

ਐਮਏਐਮ ਸਕੂਲ ਦੇ ਖਿਡਾਰੀਆਂ ਦਾ ਖੇਡਾਂ ਵਤਨ ਪੰਜਾਬ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸਮਰਾਲਾ, (ਸੁਰਜੀਤ ਸਿੰਘ) ਸਥਾਨਕ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਸੀਜ਼ਨ-4’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਅਤੇ ਵਾਲੀਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤੀਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਮਗੇ ਹਾਸਲ ਕੀਤੇ।
ਅੰਡਰ-17 ਵਰਗ ਵਿੱਚ ਏਕਮਜੋਤ ਸਿੰਘ ਨੇ 200 ਮੀਟਰ ਦੌੜ ਵਿੱਚ ਤੀਜਾ ਸਥਾਨ, ਅਭਿਜੀਤ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਅਤੇ ਪਰਤੇਜ ਨੇ 1500 ਮੀਟਰ ਦੌੜ ਵਿੱਚ ਪਹਿਲਾਂ ਅਤੇ 800 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।
ਅੰਡਰ-21 ਵਰਗ ਵਿੱਚ ਜਸ਼ਨ ਨੇ 200 ਮੀਟਰ ਦੌੜ ਅਤੇ ਲੰਬੀ ਛਾਲ ਵਿੱਚ ਦੂਜੇ ਸਥਾਨ ਹਾਸਲ ਕੀਤੇ, ਜਦਕਿ ਵੰਸ਼ਦੀਪ ਸਿੰਘ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸ ਤੋਂ ਇਲਾਵਾ, ਸਕੂਲ ਦੀ ਅੰਡਰ-21 ਲੜਕਿਆਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨੇ ਦਾ ਤਮਗਾ ਆਪਣੇ ਨਾਮ ਕੀਤਾ। ਜੇਤੂ ਟੀਮ ਵਿੱਚ ਜਸ਼ਨ, ਪ੍ਰਭਜੋਤ ਸਿੰਘ, ਵੰਸ਼ਦੀਪ ਸਿੰਘ, ਗੁਰਸਹਿਜ ਸਿੰਘ, ਸਾਹਿਬਜੀਤ ਸਿੰਘ, ਅਮਰਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਸ਼ਾਮਲ ਸਨ।
ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਨ ਕਮੇਟੀ, ਪ੍ਰਿੰਸੀਪਲ ਮੈਡਮ ਦੀਪਤੀ ਅਤੇ ਹੈੱਡਮਿਸਟ੍ਰੈੱਸ ਚਰਨਪ੍ਰੀਤ ਕੌਰ ਸੌਂਦ ਨੇ ਸਾਰੇ ਖਿਡਾਰੀਆਂ, ਖੇਡ ਅਧਿਆਪਕਾਂ ਰਸਪ੍ਰੀਤ ਕੌਰ ਅਤੇ ਹਰਪ੍ਰੀਤ ਸਿੰਘ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਨ ਨੇ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਾਰੇ ਖਿਡਾਰੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Leave a Reply

Your email address will not be published. Required fields are marked *