Translate Your Language

October 5, 2026 7:22 am

PUNPUN03583/19/1/2007-TC

PUNPUN03583/19/1/2007-TC

Home » Uncategorized » ਅਕਾਲੀ ਦਲ ਪੁਨਰ-ਸੁਰਜੀਤ ਦੇ ਆਗੂਆਂ ਨੇ ਸੀਐਮ ਮਾਨ ਨੂੰ ਮਿਲਕੇ ਅਮਰਜੀਤ ਚਾਵਲਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਸਿੱਟ ਗਠਿਤ ਕਰਨ ਦੀ ਕੀਤੀ ਮੰਗ…

ਅਕਾਲੀ ਦਲ ਪੁਨਰ-ਸੁਰਜੀਤ ਦੇ ਆਗੂਆਂ ਨੇ ਸੀਐਮ ਮਾਨ ਨੂੰ ਮਿਲਕੇ ਅਮਰਜੀਤ ਚਾਵਲਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਸਿੱਟ ਗਠਿਤ ਕਰਨ ਦੀ ਕੀਤੀ ਮੰਗ…

ਚੰਡੀਗੜ੍ਹ 23 ਸਤੰਬਰ (ਮੰਗਤ ਸਿੰਘ ਸੈਦਪੁਰ) : ਬਹੁ-ਚਰਚਿਤ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਅਕਾਲੀ ਦਲ ਪੁਨਰ-ਸੁਰਜੀਤ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ ਹੈ ਜਿਸ ਵਿੱਚ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੀ ਮੰਗ ਰੱਖੀ ਗਈ। ਆਗੂਆਂ ਨੇ ਮੁੱਖ ਮੰਤਰੀ ਕੋਲ ਮੰਗ ਰੱਖੀ ਕਿ ਜਾਂਚ ਦੌਰਾਨ ਹਰ ਪੱਖ ਨੂੰ ਧਿਆਨ ਵਿੱਚ ਰੱਖਿਆ ਜਾਵੇ ਅਤੇ ਮਾਮਲੇ ਨਾਲ ਜੁੜੇ ਸਾਰੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਕਿਸੇ ਵੀ ਪੱਖਪਾਤ ਤੋਂ ਬਿਨਾਂ ਕੀਤੀ ਜਾਣੀ ਚਾਹੀਦੀ ਹੈ। ਅਕਾਲੀ ਦਲ ਪੁਨਰ-ਸੁਰਜੀਤ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਪੂਰੀ ਨਿਰਪੱਖਤਾ ਨਾਲ ਕੀਤੀ ਜਾਵੇ। ਉਨ੍ਹਾਂ ਨੇ ਮੰਗ ਕੀਤੀ ਕਿ ਸਿੱਟ ਦੀ ਜਾਂਚ ਦੇ ਦਾਇਰੇ ਵਿੱਚ ਮਾਮਲੇ ਨਾਲ ਸਬੰਧਤ ਸਾਰੇ ਵਿਅਕਤੀਆਂ ਨੂੰ ਸ਼ਾਮਲ ਕੀਤਾ ਜਾਵੇ, ਤਾਂ ਜੋ ਮਾਮਲੇ ਨਾਲ ਜੁੜੇ ਤੱਥਾਂ ਦੀ ਪੂਰੀ ਪੜਤਾਲ ਹੋ ਸਕੇ।

Leave a Reply

Your email address will not be published. Required fields are marked *