ਸਮਰਾਲਾ, (ਸੁਰਜੀਤ ਸਿੰਘ) ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੀ ਪ੍ਰਿੰਸੀਪਲ ਡਾ. ਰਜਿੰਦਰ ਕੌਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਚੋਣਾਂ ਵਿੱਚ ਪ੍ਰਿੰਸੀਪਲ ਵਰਗ ਵਿੱਚੋਂ ਸੈਨੇਟਰ ਚੁਣੇ ਗਏ ਹਨ। ਉਨ੍ਹਾਂ ਦੀ ਇਸ ਉਪਲਬਧੀ ਨਾਲ ਕਾਲਜ ਦੇ ਸਮੂਹ ਸਟਾਫ਼, ਵਿਦਿਆਰਥਣਾਂ ਅਤੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਗਈ।
ਡਾ. ਰਜਿੰਦਰ ਕੌਰ ਦੇ ਕਾਲਜ ਪਹੁੰਚਣ ’ਤੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥਣਾਂ ਅਤੇ ਕਾਲਜ ਲੋਕਲ ਮੈਨੇਜਮੈਂਟ ਕਮੇਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਲੋਕਲ ਮੈਨੇਜਮੈਂਟ ਕਮੇਟੀ ਨੇ ਉਨ੍ਹਾਂ ਨੂੰ ਇਸ ਮਹੱਤਵਪੂਰਨ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਚੱਜੇ ਪ੍ਰਬੰਧਕੀ ਅਤੇ ਅਕਾਦਮਿਕ ਯੋਗਦਾਨ ਦੀ ਸ਼ਲਾਘਾ ਕੀਤੀ।
ਡਾ. ਰਜਿੰਦਰ ਕੌਰ ਨੇ ਇਸ ਮੌਕੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਵਿੱਚ ਪ੍ਰਿੰਸੀਪਲ ਵਰਗ ਦੀ ਨੁਮਾਇੰਦਗੀ ਉਨ੍ਹਾਂ ਲਈ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਹੋਵੇਗੀ। ਉਹ ਕਾਲਜ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਵਿਕਾਸ ਲਈ ਆਪਣੀ ਜ਼ਿੰਮੇਵਾਰੀ ਪੂਰੀ ਦ੍ਰਿੜਤਾ ਨਾਲ ਨਿਭਾਉਣ ਲਈ ਵਚਨਬੱਧ ਹਨ।
ਇਸ ਮੌਕੇ ਡਾ. ਇੰਦਰਪਾਲ ਸਿੰਘ ਸਿੱਧੂ, ਜੋ ਕਿ ਕਾਲਜ ਲੋਕਲ ਮੈਨੇਜਮੈਂਟ ਕਮੇਟੀ ਵਿੱਚ ਵੀ.ਸੀ. ਦੇ ਨੁਮਾਇੰਦੇ ਹਨ, ਉਹ ਵੀ ਪ੍ਰੋਫੈਸਰ ਵਰਗ ਵਿੱਚੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੈਨੇਟਰ ਚੁਣੇ ਗਏ ਹਨ। ਕਾਲਜ ਪਹੁੰਚਣ ’ਤੇ ਉਨ੍ਹਾਂ ਦਾ ਵੀ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਨੇ ਵਿਸ਼ੇਸ਼ ਤੌਰ ’ਤੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਅਤੇ ਡਾ. ਇੰਦਰਪਾਲ ਸਿੰਘ ਸਿੱਧੂ ਨੂੰ ਮੁਬਾਰਕਬਾਦ ਦਿੱਤੀ। ਕਾਲਜ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਡਾ. ਰਜਿੰਦਰ ਕੌਰ ਅਤੇ ਡਾ. ਇੰਦਰਪਾਲ ਸਿੰਘ ਸਿੱਧੂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਅਤੇ ਭਵਿੱਖ ਵਿੱਚ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸ. ਹਰਦੀਪ ਸਿੰਘ ਮੀਤ, ਪ੍ਰਧਾਨ ਲੋਕਲ ਮੈਨੇਜਮੈਂਟ ਕਮੇਟੀ, ਸ. ਹਰਜੀਤ ਸਿੰਘ ਬਾਜਵਾ, ਐਡੀਸ਼ਨਲ ਆਨਰੇਰੀ ਸਕੱਤਰ, ਸ. ਅਮਰੀਕ ਸਿੰਘ ਹੇੜੀਆਂ, ਸ. ਚਰਨਜੀਤ ਸਿੰਘ ਲੱਖੋਵਾਲ, ਸ. ਜਸਪਾਲ ਸਿੰਘ ਜੱਜ, ਸ. ਨਗਿੰਦਰ ਸਿੰਘ, ਸ. ਹਰਜੋਤ ਸਿੰਘ ਮਾਂਗਟ, ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬੀਬੀ ਪਰਮਜੀਤ ਕੌਰ ਕੰਗ, ਸਾਬਕਾ ਕੌਂਸਲਰ, ਬੀਬੀ ਤੇਜਿੰਦਰ ਕੌਰ ਢਿੱਲੋਂ, ਕੌਂਸਲਰ, ਸ਼ਿਵ ਕੁਮਾਰ ਸ਼ਿਵਲੀ, ਸਮਾਜ ਸੇਵੀ, ਸ. ਹਰਬੰਸ ਸਿੰਘ ਨੰਬਰਦਾਰ ਅਤੇ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਫੋਟੋ :-


