Translate Your Language

October 5, 2026 8:12 am

PUNPUN03583/19/1/2007-TC

PUNPUN03583/19/1/2007-TC

Home » Uncategorized » ਕਾਂਗਰਸ ਪਾਰਟੀ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ…

ਕਾਂਗਰਸ ਪਾਰਟੀ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ…

ਬੀਜੇਪੀ/ਆਰਐਸਐਸ ਐਸਆਈਆਰ ਰਾਹੀ 20 ਲੱਖ ਵੋਟਾਂ ਕਟਵਾ ਕੇ ਪੰਜਾਬ ‘ਚ ਵੋਟ ਚੋਰੀ ਰਾਹੀਂ ਸਰਕਾਰ ਬਣਾਉਣ ਦਾ ਪਰਦਾ ਹੋਇਆ ਫਾਸ ; ਪਹਿਲਵਾਨ ਅਮਰਜੀਤ ਸਿੰਘ ਗਿੱਲ 
ਚੰਡੀਗੜ੍ਹ 25 ਸਤੰਬਰ (ਮੰਗਤ ਸਿੰਘ ਸੈਦਪੁਰ) : ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸੱਦੇ ਤੇ ਸੂਬੇ ਦੀ ਕਾਂਗਰਸ ਪਾਰਟੀ  ਵੱਲੋਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਸਹਿਯੋਗ ਨਾਲ ਚੰਡੀਗੜ੍ਹ ਸੈਕਟਰ 17 ਵਿਚ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਰੋਸ ਮੁਜਾਰੇ ਬਾਰੇ ਗੱਲਬਾਤ ਕਰਦੇ ਹੋਏ ਰਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ  ਗਿਆਨੇਸ ਕੁਮਾਰ ਦੇਸ਼ ਵਿੱਚ ਵਿਸ਼ੇਸ਼ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸਮੀਖਿਆ (ਐਸ ਆਈ ਆਰ) ਰਾਹੀ ਵੋਟਰਾਂ ਦੀਆਂ ਵੋਟਾਂ ਕੱਟ ਕੇ ਵੱਖ-ਵੱਖ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਕੰਮ ਕਰ ਰਹੀ ਹੈ। ਜਿਸ ਦੀ ਮਿਸਾਲ ਸੂਬੇ ਦੇ 20 ਲੱਖ ਵੋਟਰਾਂ ਦੀ ਇਸ ਵਿਸ਼ੇਸ਼ ਦੀ ਸਮੀਖਿਆ ਰਾਹੀਂ ਵੋਟਾਂ ਇਕੱਠੀਆਂ ਗਈਆਂ ਹਨ। ਜਿਸ ਦੇ ਵਿਰੁੱਧ ਕੁਲ ਹਿੰਦ ਕਾਂਗਰਸ ਕਮੇਟੀ ਵੱਲੋਂ ਦੇਸ਼ ਦੇ ਮੁੱਖ ਚੋਣ ਕਮਿਸ਼ਨ ਦਾ ਪੁਤਲਾ ਸਾੜਨ ਦਾ ਸੱਦਾ ਦਿੱਤਾ ਗਿਆ ਸੀ। ਉਹਨਾਂ ਦੱਸਿਆ ਕਿ ਇਸ ਸੱਦੇ ਤੇ ਸੂਬੇ ਦੀ ਕਾਂਗਰਸ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਸੂਬਾ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਜੀ ਅਗਵਾਈ ਹੇਠ ਸੰਗਠਨ ਦੇ ਸਮੂਹ ਅਹੁਦੇਦਾਰਾਂ  ਵੱਲੋਂ ਇਸ ਰੋਸ ਮੁਜਾਰੇ ਵਿੱਚ ਸ਼ਿਰਕਤ ਕੀਤੀ ਗਈ ਅਤੇ ਦੇਸ਼ ਦੇ ਮੁੱਖ ਚੋਣ ਕਮਿਸ਼ਨ ਦਾ ਪੁਤਲਾ ਸਾੜ ਕੇ ਉਸ ਦੇ ਵਿਰੁੱਧ ਮਾਮਲਾ ਦਰਜ ਕਰਕੇ ਗਿਰਫਤਾਰ ਕਰਨ ਦੀ ਮੰਗ ਕੀਤੀ। ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸਮੀਖਿਆ ਰਾਹੀਂ ਸੂਬੇ ਵਿੱਚ ਵੀ ਭਾਜਪਾ ਦੀ ਸਰਕਾਰ ਬਣਾਉਣਾ ਚਾਹੁੰਦੀ ਹੈ ,ਕਿਉਂਕਿ ਉਸਨੇ ਵੱਖ-ਵੱਖ  ਸੂਬਿਆਂ ਵਿੱਚ ਵੋਟ ਜਾਰੀ ਕਰਕੇ ਭਾਜਪਾ ਦੀ ਸਰਕਾਰ ਬਣਾਈ ਹੈ, ਜਿਸ ਨੂੰ ਕਾਂਗਰਸ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਰੋਸ ਪ੍ਰਦਰਸ਼ਨ ਵਿੱਚ ਕਾਂਗਰਸ ਕਮੇਟੀ ਦੇ ਸਮੂਹ ਅਹੁਦੇਦਾਰਾਂ ਪਾਰਟੀ ਵਰਕਰਾਂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਸਿੰਘ ਅਹੁਦੇਦਾਰਾਂ ਨੇ ਪਹੁੰਚ ਕੇ ਦੇਸ਼ ਦੇ ਮੁੱਖ ਚੋਣ ਕਮਿਸ਼ਨ ਦਾ ਪੁਤਲਾ ਸਾੜਿਆ ਅਤੇ ਉਸਦੇ ਖਿਲਾਫ ਨਾਅਰੇਬਾਜ਼ੀ ਕੀਤੀ।

Leave a Reply

Your email address will not be published. Required fields are marked *