Translate Your Language

October 5, 2026 8:53 am

PUNPUN03583/19/1/2007-TC

PUNPUN03583/19/1/2007-TC

Home » Uncategorized » ਐਸਆਈਆਰ ‘ਚ ਹੋਏ ਘਪਲੇ ਵਿਰੁੱਧ ਪ੍ਰਧਾਨ ਮੰਤਰੀ ਮੋਦੀ ਅਤੇ ਸੀਈਸੀ ਗਿਆਨੇਸ਼ ਦਾ ਪੁਤਲਾ ਫੂਕਿਆ ਕਈ ਆਗੂ ਗਿ੍ਫਤਾਰ.…

ਐਸਆਈਆਰ ‘ਚ ਹੋਏ ਘਪਲੇ ਵਿਰੁੱਧ ਪ੍ਰਧਾਨ ਮੰਤਰੀ ਮੋਦੀ ਅਤੇ ਸੀਈਸੀ ਗਿਆਨੇਸ਼ ਦਾ ਪੁਤਲਾ ਫੂਕਿਆ ਕਈ ਆਗੂ ਗਿ੍ਫਤਾਰ.…

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵਲੋਂ ਐਸਆਈਆਰ ਵਿਰੁੱਧ ਜ਼ੋਰਦਾਰ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਕੂਚ ਕਰ ਰਹੇ ਆਗੂਆਂ ‘ਤੇ ਪੁਲਿਸ ਨੇ ਚਲਾਈਆਂ ਪਾਣੀਆਂ ਦੀਆਂ ਬੁਛਾੜਾਂ ਨਿੰਦਣਯੋਗ : ਪਹਿਲਵਾਨ ਅਮਰਜੀਤ ਸਿੰਘ ਗਿੱਲ 

ਚੰਡੀਗੜ੍ਹ, 25 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਦੇਸ਼ ਵਿੱਚ ਚੋਣ ਪ੍ਰਕਿਰਿਆਵਾਂ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਨੂੰ ਲੈ ਕੇ ਲਗਾਤਾਰ ਉੱਠ ਰਹੇ ਸਵਾਲਾਂ ਦੇ ਮੱਦੇਨਜ਼ਰ ਸੈਕਟਰ 17 ਵਿੱਚ ਪ੍ਰਦਰਸ਼ਨ ਤੋਂ ਬਾਅਦ, ਜਦੋਂ ਕਾਂਗਰਸੀ ਆਗੂ ਅਤੇ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੀਈਸੀ  ਗਿਆਨੇਸ਼ ਦਾ ਪੁਤਲਾ ਫੂਕਦਿਆਂ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਕੂਚ ਕਰਨ ਲੱਗੇ, ਤਾਂ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਤਿੱਖੀ ਬਹਿਸ ਅਤੇ ਧੱਕਾਮੁੱਕੀ ਵੀ ਹੋਈ। ਸਥਿਤੀ ਨੂੰ ਕਾਬੂ ਹੇਠ ਕਰਨ ਲਈ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਪਾਣੀਆਂ ਦੀਆਂ ਤਿੱਖੀਆਂ ਬੁਛਾੜਾਂ ਛੱਡੀਆਂ। ਇਸ ਕਾਰਵਾਈ ਦੇ ਬਾਵਜੂਦ ਕਾਂਗਰਸੀ ਆਗੂਆਂ ਨੇ ਪੁਲਿਸ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਹੋਰ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਾਡਾ ਇਹ ਪ੍ਰਦਰਸ਼ਨ ਐਸਆਈਆਰ ਦੇ ਖ਼ਿਲਾਫ਼ ਹੈ।.ਚੋਣ ਕਮਿਸ਼ਨ ਵਰਗੀ ਸੰਵਿਧਾਨਕ ਅਤੇ ਆਜ਼ਾਦ ਸੰਸਥਾ ਹੁਣ ਕਥਿਤ ਤੌਰ ‘ਤੇ ਕੇਂਦਰ ਦੀ ਸੱਤਾਧਾਰੀ ਧਿਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਜਾਇਜ਼ ਸ਼ਿਕਾਇਤਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਚੋਣ ਪ੍ਰਕਿਰਿਆ ਵਿੱਚ ਆਮ ਲੋਕਾਂ ਦਾ ਵਿਸ਼ਵਾਸ ਬਹਾਲ ਰੱਖਣ ਲਈ ਕਮਿਸ਼ਨ ਆਪਣੀ ਅਹਿਮ ਜ਼ਿੰਮੇਵਾਰੀ ਨਿਭਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਿਹਾ ਹੈ। ਰਾਜਾ ਵੜਿੰਗ ਨੇ ਚਿਤਾਵਨੀ ਦਿੰਦਿਆਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਆਪਣਾ ਅਸਤੀਫ਼ਾ ਨਹੀਂ ਦਿੰਦੇ ਜਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਨਹੀਂ ਜਾਂਦਾ, ਕਾਂਗਰਸ ਪਾਰਟੀ ਲੋਕਤੰਤਰ ਦੀ ਰਾਖੀ ਲਈ ਆਪਣਾ ਸੰਘਰਸ਼ ਇਸੇ ਤਰ੍ਹਾਂ ਸੜਕਾਂ ‘ਤੇ ਜਾਰੀ ਰੱਖੇਗੀ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ‘ਤੇ ‘ਲੋਕਤੰਤਰ ਬਚਾਓ’, ‘SIR ਰੱਦ ਕਰੋ’ ਅਤੇ ‘ਚੋਣ ਕਮਿਸ਼ਨ ਹੋਸ਼ ਵਿੱਚ ਆਓ’ ਵਰਗੇ ਸਖ਼ਤ ਨਾਅਰੇ ਲਿਖੇ ਹੋਏ ਸਨ। ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਅਤੇ ਭਾਰਤੀ ਚੋਣ ਕਮਿਸ਼ਨ ਦੇ ਖ਼ਿਲਾਫ਼ ਜ਼ੋਰਦਾਰ ਅਤੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਹੱਲਾ-ਬੋਲ ਪ੍ਰਦਰਸ਼ਨ ਚੰਡੀਗੜ੍ਹ ਦੇ ਪ੍ਰਸਿੱਧ ਸੈਕਟਰ 17 ਵਿਖੇ ਸ਼ੁਰੂ ਹੋਇਆ ਜਿੱਥੇ ਵਿਸ਼ਾਲ ਇਕੱਤਰਤਾ ਦੀ ਗਿਣਤੀ ‘ਚ ਕਾਂਗਰਸੀ ਵਰਕਰ ਅਤੇ ਸੀਨੀਅਰ ਆਗੂ ਇਕੱਠੇ ਹੋਏ। ਖਾਸ ਗੱਲ ਇਹ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ ਦਾ ਮੁੱਖ ਮਕਸਦ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਘਾਟ ਦਾ ਵਿਰੋਧ ਕਰਨਾ, SIR ਦਾ ਤਿੱਖਾ ਵਿਰੋਧ ਕਰਨਾ ਅਤੇ ਮੁੱਖ ਚੋਣ ਅਧਿਕਾਰੀ ਗਿਆਨੇਸ਼ ਦੇ ਤੁਰੰਤ ਅਸਤੀਫ਼ੇ ਦੀ ਮੰਗ ਕਰਨਾ ਸੀ।

Leave a Reply

Your email address will not be published. Required fields are marked *