Translate Your Language

October 5, 2026 6:32 am

PUNPUN03583/19/1/2007-TC

PUNPUN03583/19/1/2007-TC

Home » ਸਿੱਖਿਆ » ਡੀਬੀਯੂ ਵੱਲੋਂ ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਰੋਗਾਣੂਨਾਸ਼ਕ ਪ੍ਰਤੀਰੋਧ ਬਾਰੇ ਵਿਚਾਰ-ਚਰਚਾ

ਡੀਬੀਯੂ ਵੱਲੋਂ ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਰੋਗਾਣੂਨਾਸ਼ਕ ਪ੍ਰਤੀਰੋਧ ਬਾਰੇ ਵਿਚਾਰ-ਚਰਚਾ

ਸਮਰਾਲਾ, 28 ਸਤੰਬਰ (ਨਿਸ) ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ। ਇਸ ਮੌਕੇ ਰੋਗਾਣੂਨਾਸ਼ਕ ਪ੍ਰਤੀਰੋਧ (ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ) ਨਾਲ ਨਜਿੱਠਣ, ਮਰੀਜ਼ਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਦਵਾਈਆਂ ਦੀ ਤਰਕਸੰਗਤ ਵਰਤੋਂ ਨੂੰ ਉਤਸ਼ਾਹਿਤ ਕਰਨ ਵਿੱਚ ਫਾਰਮਾਸਿਸਟਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਪਲੇਸੀਬੋ ਕਲੱਬ, ਸਕੂਲ ਆਫ ਫਾਰਮੇਸੀ, ਐੱਸ. ਲਾਲ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ ਅਤੇ ਮਾਤਾ ਜਰਨੈਲ ਕੌਰ ਕਾਲਜ ਆਫ ਫਾਰਮੇਸੀ ਵੱਲੋਂ ਇੰਡੀਅਨ ਫਾਰਮੇਸੀ ਗ੍ਰੈਜੂਏਟਸ ਐਸੋਸੀਏਸ਼ਨ, ਪੰਜਾਬ ਰਾਜ ਸ਼ਾਖਾ, ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੀਤਾ ਗਿਆ।

Leave a Reply

Your email address will not be published. Required fields are marked *