Translate Your Language

October 5, 2026 6:32 am

PUNPUN03583/19/1/2007-TC

PUNPUN03583/19/1/2007-TC

Home » ਪੰਜਾਬ » ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਅਤੇ ਪੁਲਿਸ ਦੀ ਸਾਂਝੀ ਕਾਰਵਾਈ

ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਅਤੇ ਪੁਲਿਸ ਦੀ ਸਾਂਝੀ ਕਾਰਵਾਈ

 

 

ਨਾਜਾਇਜ਼ ਕਬਜ਼ੇ ਕਰਵਾਉਣ ਵਾਲੇ ਦੁਕਾਨਦਾਰਾਂ ਖਿਲਾਫ਼ ਕਰਾਂਗੇ ਕਾਰਵਾਈ – ਪ੍ਰਧਾਨ ਕੁੰਦਰਾ

 

ਮਾਛੀਵਾੜਾ ਸਾਹਿਬ, 30 ਸਤੰਬਰ (ਅੰਮ੍ਰਿਤਪਾਲ)-ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ‘ਚ ਵੱਧ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਨਗਰ ਕੌਂਸਲ ਮਾਛੀਵਾੜਾ ਅਤੇ ਥਾਣਾ ਮਾਛੀਵਾੜਾ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ। ਇਸ ਦੌਰਾਨ ਸੜਕਾਂ ਦੇ ਕੰਢੇ ਅਤੇ ਬਾਜ਼ਾਰ ‘ਚ ਨਾਜਾਇਜ਼ ਤੌਰ ’ਤੇ ਰੇਹੜੀਆਂ-ਫੜ੍ਹੀਆਂ ਲਗਾ ਕੇ ਕੀਤੇ ਕਬਜ਼ਿਆਂ ਨੂੰ ਹਟਾਉਂਦਿਆਂ ਨਗਰ ਕੌਂਸਲ ਮੁਲਾਜ਼ਮਾਂ ਵੱਲੋਂ ਸਾਮਾਨ ਚੁਕਵਾਇਆ ਗਿਆ। ਕਾਰਵਾਈ ਦੌਰਾਨ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਅਤੇ ਡੀਐਸਪੀ ਸਮਰਾਲਾ ਪ੍ਰਿਤਪਾਲ ਸਿੰਘ ਸੰਧੂ ਆਪੋ-ਆਪਣੀਆਂ ਟੀਮਾਂ ਸਮੇਤ ਮੌਕੇ ’ਤੇ ਮੌਜੂਦ ਰਹੇ।

ਇਸ ਮੌਕੇ ਡੀਐਸਪੀ ਸਮਰਾਲਾ ਪ੍ਰਿਤਪਾਲ ਸਿੰਘ ਸੰਧੂ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ੇ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੱਲੋਂ ਕਾਨੂੰਨ ਦੀ ਉਲੰਘਣਾ ਕਰਕੇ ਮੁੜ ਕਬਜ਼ਾ ਕੀਤਾ ਗਿਆ ਤਾਂ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਦੂਜੇ ਪਾਸੇ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਲਈ ਕੁਝ ਕੁ ਦੁਕਾਨਦਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਚੰਦ ਪੈਸਿਆਂ ਦੀ ਖ਼ਾਤਰ ਕੁਝ ਦੁਕਾਨਦਾਰ ਰੇਹੜੀ-ਫੜ੍ਹੀ ਵਾਲਿਆਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਜਗ੍ਹਾ ਦੇ ਕੇ ਕਬਜ਼ੇ ਕਰਵਾ ਦਿੰਦੇ ਹਨ, ਜਿਸ ਦਾ ਖ਼ਾਮਿਆਜ਼ਾ ਬਾਅਦ ‘ਚ ਪੂਰੇ ਸ਼ਹਿਰ ਨੂੰ ਭੁਗਤਣਾ ਪੈਂਦਾ ਹੈ। ਉਹਨਾਂ ਲੋਕਾਂ ਨੂੰ ਨਗਰ ਕੌਂਸਲ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ, ਤਾਂ ਕਿ ਸ਼ਹਿਰ ਅੰਦਰ ਆਵਾਜਾਈ ਪ੍ਰਭਾਵਿਤ ਨਾ ਹੋ ਸਕੇ।

 

ਦੂਜੇ ਰਾਜਾਂ ਤੋਂ ਕੰਮ ਕਰਨ ਆਏ ਲੋਕ ਆਪਣੇ ਆਧਾਰ ਕਾਰਡ ਕੋਲ ਰੱਖਣ

ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੂਜੇ ਰਾਜਾਂ ਤੋਂ ਕੰਮਾ ਲਈ ਮਾਛੀਵਾੜਾ ਸਾਹਿਬ ਆਏ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਕੋਲ ਆਪਣੇ ਆਧਾਰ ਕਾਰਡ ਜ਼ਰੂਰ ਰੱਖਣ ਅਤੇ ਮੰਗੇ ਜਾਣ ‘ਤੇ ਜ਼ਰੂਰ ਦਿਖਾਉਣ। ਉਹਨਾਂ ਕਿਹਾ ਕਿ ਦਿਨੋ-ਦਿਨ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਵਧ ਰਹੀਆਂ ਹਨ। ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਕਿਸੇ ਵੀ ਕੰਮਕਾਜੀ ਵਿਅਕਤੀ ਦੀ ਪਹਿਚਾਣ ਜ਼ਰੂਰੀ ਹੈ, ਜੋ ਕਿ ਆਧਾਰ ਕਾਰਡ ਤੋਂ ਕੀਤੀ ਜਾ ਸਕਦੀ ਹੈ। ਉਹਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਕਿਸੇ ਨੂੰ ਕੰਮ ਤੇ ਰੱਖਣ ਸਮੇਂ ਉਸਦਾ ਆਧਾਰ ਕਾਰਡ ਜ਼ਰੂਰ ਲੈਣ, ਇਸੇ ਤਰ੍ਹਾਂ ਆਪਣਾ ਮਕਾਨ ਜਾਂ ਦੁਕਾਨ ਕਿਰਾਏ ‘ਤੇ ਦੇਣ ਸਮੇਂ ਵੀ ਉਸਦਾ ਆਧਾਰ ਕਾਰਡ ਜ਼ਰੂਰ ਲੈਣ।

Leave a Reply

Your email address will not be published. Required fields are marked *