Translate Your Language

October 6, 2026 11:35 pm

PUNPUN03583/19/1/2007-TC

PUNPUN03583/19/1/2007-TC

Home » ਪੰਜਾਬ » ਰਾਜਿੰਦਰ ਸਿੰਘ ਡੀ ਟੀ ਐੱਫ ਸਮਰਾਲਾ ਇਕਾਈ ਦੇ ਪ੍ਰਧਾਨ ਬਣੇ

ਰਾਜਿੰਦਰ ਸਿੰਘ ਡੀ ਟੀ ਐੱਫ ਸਮਰਾਲਾ ਇਕਾਈ ਦੇ ਪ੍ਰਧਾਨ ਬਣੇ

 

ਸਮਰਾਲਾ, 6,ਅਕਤੂਬਰ (ਸੁਰਜੀਤ ਸਿੰਘ) ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਸਬੰਧਿਤ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ) ਸਮਰਾਲਾ ਇਕਾਈ ਦੀ ਪੰਜ ਮੈਂਬਰੀ ਕਾਰਜਕਾਰੀ ਕਮੇਟੀ ਦੀ ਅੱਜ ਚੋਣ ਕੀਤੀ ਗਈ। ਜਿਸ ਤਹਿਤ ਰਜਿੰਦਰ ਜੰਡਿਆਲੀ ਨੂੰ ਪ੍ਰਧਾਨ, ਸਕੱਤਰ ਮਨਪ੍ਰੀਤ ਸਿੰਘ ਸਮਰਾਲਾ , ਵਿੱਤ ਸਕੱਤਰ ਸੰਦੀਪ ਪਾਂਡੇ ਤੋਂ ਇਲਾਵਾ ਰਮੇਸ਼ ਕੁਮਾਰ ਅਤੇ ਹਰਪ੍ਰੀਤ ਕੌਰ ਨੂੰ ਕਮੇਟੀ ਮੈਂਬਰ ਦੇ ਤੌਰ ‘ਤੇ ਨਾਮਜ਼ਦ ਕੀਤਾ ਗਿਆ। ਇਸ ਮੌਕੇ ਡੀ.ਟੀ.ਐੱਫ. ਦੇ ਜਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਨੇ ਨਵੀਂ ਚੁਣੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਡੈਮੋਕ੍ਰੈਟਿਕ ਟੀਚਰਜ਼ ਫਰੰਟ ਇਨਕਲਾਬੀ ਵਿਚਾਰਧਾਰਾ ਵਾਲੀ ਲਗਾਤਾਰ ਸੰਘਰਸ਼ ਦੇ ਮੈਦਾਨ ਵਿੱਚ ਡਟੇ ਰਹਿਣ ਵਾਲੀ ਜੱਥੇਬੰਦੀ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਐਕਸ਼ਨਾਂ ਵਿੱਚ ਵੀ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐੱਮ.ਐੱਫ.) ਦੀ ਅਗਵਾਈ ਹੇਠ ਵੱਡੀ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸਮੇਂ ਸਮੇਂ ‘ਤੇ ਕੰਪਿਊਟਰ ਅਧਿਆਪਕਾਂ ਦੇ ਸਿੱਖਿਆ ਵਿਭਾਗ ਵਿੱਚ ਮਰਜਰ, ਕੱਚੇ ਅਧਿਆਪਕਾਂ ਦੀ ਰੈਗੂਲਰਾਈਜੇਸ਼ਨ ਲਈ ਸੰਘਰਸ਼ਾਂ ‘ਚ ਜਥੇਬੰਦੀ ਮੋਹਰੀ ਭੂਮਿਕਾ ਨਿਭਾਉਂਦੀ ਆ ਰਹੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਨਿੱਜੀਕਰਨ ਅਤੇ ਕੇਂਦਰੀਕਰਨ ਪੱਖੀ ਨਵੀਂ ਸਿੱਖਿਆ ਨੀਤੀ-2020 ਨੂੰ ਰੱਦ ਕਰਵਾਉਣ, ਸਿੱਖਿਆ ਨੂੰ ਸੰਵਿਧਾਨ ਦੀ ਸਮਵਰਤੀ ਦੀ ਥਾਂ ਰਾਜ ਸੂਚੀ ਵਿੱਚ ਦਰਜ ਕਰਵਾਉਣ ਅਤੇ ਪੰਜਾਬ ਦੇ ਸਥਾਨਕ ਹਾਲਾਤ ਅਨੁਸਾਰ ਆਪਣੀ ਸਿੱਖਿਆ ਨੀਤੀ ਬਣਾਉਣ ਦੀ ਮੰਗ ਲਈ ਸੰਘਰਸ਼ਾਂ ਦਾ ਸਰਗਰਮ ਹਿੱਸਾ ਬਣਿਆ ਜਾ ਰਿਹਾ ਹੈ।

      ਡੀ ਟੀ ਐੱਫ ਇਕਾਈ ਸਮਰਾਲਾ ਦੇ ਨਵੇਂ ਪ੍ਰਧਾਨ ਰਜਿੰਦਰ ਜੰਡਿਆਲੀ ਅਤੇ ਸਕੱਤਰ ਮਨਪ੍ਰੀਤ ਸਿੰਘ ਸਮਰਾਲਾ ਨੇ ਕਿਹਾ ਕਿ ਤਹਿਸੀਲ ਸਮਰਾਲਾ ਵਿੱਚ ਜੱਥੇਬੰਦੀ ਦੇ ਉਦੇਸ਼ਾਂ ਅਨੁਸਾਰ ਪੁਰਜ਼ੋਰ ਮਿਹਨਤ ਕਰਦੇ ਹੋਏ ਭਵਿੱਖੀ ਸੰਘਰਸ਼ਾਂ ਦੌਰਾਨ ਅਧਿਆਪਕਾਂ ਤੱਕ ਵਿਆਪਕ ਪਹੁੰਚ ਬਣਾਈ ਜਾਵੇਗੀ ਅਤੇ ਅਧਿਆਪਕਾਂ ਨੂੰ ਇੱਕਮੁੱਠ ਹੋ ਲੜਨ ਦਾ ਸੁਨੇਹਾ ਦਿੰਦਿਆਂ 10 ਅਕਤੂਬਰ ਨੂੰ ਸਾਂਝੀ ਤਾਲਮੇਲ ਕਮੇਟੀ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਰਾਜਬੀਰ ਕੌਰ, ਪਿੰਕੀ ਰਾਣੀ, ਮਨਿੰਦਰ ਕੌਰ, ਮਨਜਿੰਦਰ ਕੌਰ, ਗੁਰਇਕਬਾਲ ਸਿੰਘ,ਹਰਦਮਨ ਸਿੰਘ,ਦਰਸ਼ਨ ਸਿੰਘ,ਕੁਲਵੀਰ ਸਿੰਘ,ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਸਾਥੀ ਸ਼ਾਮਿਲ ਸਨ।

Leave a Reply

Your email address will not be published. Required fields are marked *